17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਅੱਖਾਂ ਦਾ ਤੇ ਜਨਰਲ ਮੈਡੀਕਲ ਚੈੱਕਅਪ ਕੈਂਪ ਲਗਾਇਆ

ਅਜੀਤ ਡੈਸਕ 04-03-2026
ਬੰਗਾ, 3 ਮਾਰਚ (ਧਰਮਵੀਰ ਪਾਲ, ਸੁਰਿੰਦਰ ਕਰਮ)-ਗੁਰਦੁਆਰਾ ਬਾਬਾ ਮੀਹਾਂ ਸਾਧ ਪਿੰਡ ਥਾਂਦੀਆਂ ਵਿਖੇ ਐੱਨ.ਆਰ.ਆਈ. ਵੀਰਾਂ, ਸਮੂਹ ਨਗਰ ਨਿਵਾਸੀਆਂ ਵਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਦੇ ਸਹਿਯੋਗ ਨਾਲ ਸੱਤਵਾਂ ਮੁਫ਼ਤ ਅੱਖਾਂ ਦਾ ਅਤੇ ਜਨਰਲ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਟਰੱਸਟ ਢਾਹਾਂ ਕਲੇਰਾਂ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਵਲੋਂ ਐੱਨ.ਆਰ.ਆਈ.ਵੀਰਾਂ, ਨਗਰ ਨਿਵਾਸੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਪਿੰਡਾਂ ਦੇ ਲੋਕਾਂ ਨੂੰ ਮੁਫ਼ਤ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਹਿੱਤ ਹਰ ਸਾਲ ਵੱਡੀ ਗਿਣਤੀ ਵਿਚ ਮੁਫ਼ਤ ਮੈਡੀਕਲ ਕੈਂਪ ਲਗਾਏ ਜਾਂਦੇ ਹਨ | ਕੁਲਵੀਰ ਸਿੰਘ ਥਾਂਦੀ ਕੈਨੇਡਾ ਨੇ ਪਿੰਡ ਥਾਂਦੀਆਂ ਵਿਖੇ ਮੁਫ਼ਤ ਅੱਖਾਂ ਦਾ ਤੇ ਮੈਡੀਕਲ ਕੈਂਪ ਲਗਾਉਣ ਲਈ ਗੁਰਦੁਆਰਾ ਬਾਬਾ ਮੀਹਾਂ ਸਾਧ ਪ੍ਰਬੰਧਕ ਕਮੇਟੀ, ਸਮੂਹ ਐਨ.ਆਰ.ਆਈ ਵੀਰਾਂ, ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ, ਦਲਵੀਰ ਸਿੰਘ ਥਾਂਦੀ ਕੈਨੇਡਾ, ਬਾਬਾ ਹਰਮਿੰਦਰ ਸਿੰਘ ਲੱਕੀ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਦਾ ਕੈਂਪ ਨੂੰ ਸਫਲ ਕਰਨ ਲਈ ਦਿੱਤੇ ਵਿਸ਼ੇਸ਼ ਸਹਿਯੋਗ ਲਈ ਧੰਨਵਾਦ ਕੀਤਾ | ਇਸ ਕੈਂਪ ਵਿਚ ਅੱਖਾਂ ਦੀਆਂ ਬਿਮਾਰੀਆਂ ਦੇ ਅਪਰੇਸ਼ਨਾਂ ਦੇ ਮਾਹਿਰ ਡਾ. ਤੁਸ਼ਾਰ ਅਗਰਵਾਲ, ਮੈਡੀਕਲ ਅਫਸਰ ਡਾ. ਕੁਲਦੀਪ ਸਿੰਘ ਤੇ ਉਪਟੋਮੀਟਰਸ ਦਲਜੀਤ ਕੌਰ ਨੇ ਕੈਂਪ ਵਿਚ ਆਏ 365 ਤੋਂ ਵੱਧ ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕੀਤਾ |
ਇਸ ਮੌਕੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਪ੍ਰਦਾਨ ਕੀਤੀਆਂ ਅਤੇ ਸ਼ੂਗਰ ਟੈਸਟ ਫਰੀ ਕੀਤੇ ਗਏ | ਇਸ ਮੌਕੇ ਅੱਖਾਂ ਦੇ ਅਪਰੇਸ਼ਨਾਂ ਲਈ 37 ਮਰੀਜ਼ ਚੁਣੇ ਗਏ ਜਿਹਨਾਂ ਦੇ ਅਪਰੇਸ਼ਨ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੀਤੇ ਗਏ | ਇਸ ਮੌਕੇ ਜਗਜੀਤ ਸਿੰਘ ਸੋਢੀ ਮੀਤ ਸਕੱਤਰ ਗੁਰੂ ਨਾਨਕ ਮਿਸ਼ਨ ਟਰੱਸਟ ਢਾਹਾਂ ਕਲੇਰਾਂ, ਕੁਲਵੀਰ ਸਿੰਘ ਥਾਂਦੀ ਕੈਨੇਡਾ, ਬਾਬਾ ਹਰਮਿੰਦਰ ਸਿੰਘ ਲੱਕੀ, ਦਵਿੰਦਰ ਸਿੰਘ ਥਾਂਦੀ ਪ੍ਰਧਾਨ, ਮਾਸਟਰ ਮਦਨ ਲਾਲ, ਸਰਪੰਚ ਬਿੰਦਰ ਦੇਵੀ, ਗੁਰਪ੍ਰੀਤ ਸਿੰਘ, ਸੁੱਖਜਿੰਦਰ ਸਿੰਘ ਅਟਵਾਲ ਕੈਨੈਡਾ, ਅਜਮੇਰ ਸਿੰਘ ਥਾਂਦੀ ਅਮਰੀਕਾ, ਗੁਰਮੁੱਖ ਸਿੰਘ ਅਟਵਾਲ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਲਿਫਟਿੰਗ ਸਿੰਚਾਈ ਸਕੀਮ ਦਾ ਪਾਣੀ ਕਾਠਗੜ੍ਹ ਪਹੁੰਚਿਆ ਅਗਲੀ ਖ਼ਬਰ ਵਿਸ਼ਾਲ ਭੰਡਾਰਾ ਤੇ ਮੂਰਤੀ ਸਥਾਪਨਾ ਸਮਾਗਮ 8 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।