05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਜਲਵਾਹਾ ਤੋਂ ਸ਼ਰਧਾਲੂਆਂ ਦਾ ਜਥਾ ਰਵਾਨਾ

ਅਜੀਤ ਡੈਸਕ 08-03-2026
ਉਸਮਾਨਪੁਰ, 7 ਮਾਰਚ (ਸੰਦੀਪ ਮਝੂਰ) - ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਜਲਵਾਹਾ ਤੋਂ 52 ਸ਼ਰਧਾਲੂਆਂ ਦਾ ਇੱਕ ਜਥਾ ਤੀਰਥ ਯਾਤਰਾ ਲਈ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਜ਼ਿਲ੍ਹਾ ਪ੍ਰਧਾਨ ਤੀਰਥ ਯਾਤਰਾ ਯੋਜਨਾ ਸ.ਭ.ਸ ਨਗਰ ਦੀ ਅਗਵਾਈ ਹੇਠ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਇਆ | ਇਸ ਮੌਕੇ ਸਤਨਾਮ ਸਿੰਘ ਜਲਵਾਹਾ ਨੇ ਉਕਤ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਉਕਤ ਸ਼ਰਧਾਲੂ ਨੂੰ ਦੁਰਗਿਆਣਾ ਮੰਦਰ, ਰਾਮ ਤੀਰਥ, ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਸ਼੍ਰੀ ਅਕਾਲ ਤਖ਼ਤ ਸਾਹਿਬ, ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ, ਜਲਿ੍ਹਆਂ ਵਾਲਾ ਬਾਗ਼ ਦੇ ਦਰਸ਼ਨਾਂ ਸਮੇਤ ਵਾਹਗਾ ਬਾਰਡਰ ਵਿਖੇ ਝੰਡੇ ਦੀ ਰਸਮ ਦੇਖਣਗੇ | ਜਲਵਾਹਾ ਨੇ ਕਿਹਾ ਕਿ ਤੀਰਥ ਯਾਤਰਾ ਯੋਜਨਾ ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਸ਼ਰਧਾਲੂਆਂ ਨੂੰ ਮੁਫ਼ਤ ਤੀਰਥ ਯਾਤਰਾ ਕਰਾਉਣ ਲਈ ਲਗਜ਼ਰੀ ਬੱਸਾਂ ਭੇਜੀਆਂ ਜਾ ਰਹੀਆਂ ਹਨ | ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਰਧਾਲੂਆਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਲਈ ਵਧੀਆ ਅਤੇ ਲਗਜ਼ਰੀ ਹੋਟਲਾਂ ਦਾ ਪ੍ਰਬੰਧ ਕੀਤਾ ਗਿਆ ਹੈ | ਇਸ ਮੌਕੇ ਸਰਪੰਚ ਸੰਤੋਖ ਕੌਰ, ਮਹਿੰਦਰ ਪਾਲ ਸਿੰਘ, ਮੋਹਣ ਸਿੰਘ ਸੈਣੀ, ਬਲਜਿੰਦਰ ਕੌਰ, ਪੰਚ ਰਾਣੀ, ਸਨੀ ਕੁਮਾਰ ਪੰਚ, ਸਤਨਾਮ ਸਿੰਘ ਸੈਣੀ, ਮਹਿੰਦਰ ਸਿੰਘ ਸੈਣੀ, ਬਲਬੀਰ ਸਿੰਘ ਸੈਣੀ, ਸੁਰਜੀਤ ਕੁਮਾਰ ਪੰਚ, ਆਸ਼ਾ ਰਾਣੀ ਆਗਣਵਾੜੀ ਵਰਕਰ ਆਦਿ ਵੀ ਹਾਜਰ ਸਨ |
ਪਿਛਲੀ ਖ਼ਬਰ ਯੂ.ਕੇ., ਕੈਨੇਡਾ ਅਤੇ ਸਿੰਗਾਪੁਰ ਦੇ ਲਗਾਤਾਰ ਆ ਰਹੇ ਹਨ ਵੀਜ਼ੇ -ਕਨਵਰ ਅਰੋੜਾ ਅਗਲੀ ਖ਼ਬਰ ਘੁੰਮਣਾਂ 'ਚ ਜਾਗਰਣ 28 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।