05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਸੁਖਬੀਰ ਸਿੰਘ ਬਾਦਲ ਨਾਲ ਨਿਰਵੈਰ ਸਿੰਘ ਸੋਤਰਾਂ ਨੇ ਕੀਤੀ ਮੀਟਿੰਗ

ਅਜੀਤ ਡੈਸਕ 08-03-2026
ਨਵਾਂਸ਼ਹਿਰ, 7 ਮਾਰਚ (ਜਸਬੀਰ ਸਿੰਘ ਨੂਰਪੁਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਕੈਨੇਡਾ ਦੇ ਸੀਨੀਅਰ ਅਕਾਲੀ ਆਗੂ ਨਿਰਵੈਰ ਸਿੰਘ ਸੋਤਰਾਂ ਵੱਲੋਂ ਮੀਟਿੰਗ ਕੀਤੀ ਗਈ ਅਤੇ ਪੰਜਾਬ ਦੇ ਮੌਜੂਦਾ ਹਾਲਤਾਂ 'ਤੇ ਵਿਚਾਰ ਚਰਚਾ ਕੀਤੀ ਗਈ | ਪਾਰਟੀ ਦੀ ਮਜ਼ਬੂਤੀ ਵਾਸਤੇ ਉਹਨਾਂ ਵੱਲੋਂ ਵੱਖ-ਵੱਖ ਸੁਝਾਅ ਦਿੱਤੇ ਗਏ | ਨਿਰਵੈਰ ਸਿੰਘ ਸੋਤਰਾਂ ਨੇ ਆਖਿਆ ਕਿ ਇਸ ਸਮੇਂ ਪੰਜਾਬ ਦੇ ਲੋਕ ਤੀਸਰੇ ਬਦਲ ਦੀ ਭਾਲ ਵਿੱਚ ਹਨ | ਉਹਨਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਮਜ਼ਬੂਤ ਸਰਕਾਰ ਦੇ ਸਕਦਾ ਹੈ | ਇਸ ਸਬੰਧੀ ਉਹਨਾਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨੇ ਵੱਖ-ਵੱਖ ਹਲਕਿਆਂ ਦੀ ਰਿਪੋਰਟ ਵੀ ਲਈ | ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰ ਹਲਕੇ 'ਚ ਪੰਜਾਬ ਬਚਾਓ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਭਰਵਾ ਹੁੰਗਾਰਾ ਮਿਲ ਰਿਹਾ ਹੈ | ਉਹਨਾਂ ਆਖਿਆ ਕਿ ਪੰਜਾਬ ਦੀ ਤਰੱਕੀ ਵਿੱਚ ਪ੍ਰਵਾਸੀ ਭਾਰਤੀਆਂ ਦਾ ਵੱਡਾ ਯੋਗਦਾਨ ਹੈ, ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪ੍ਰਵਾਸੀ ਭਾਰਤੀਆਂ ਦੇ ਹੱਕ 'ਚ ਚਟਾਨ ਵਾਂਗ ਖੜ੍ਹਾ ਰਿਹਾ | ਉਹਨਾਂ ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਤਾਂ ਕਿ ਪੰਜਾਬ ਦੇ ਹੱਕਾਂ ਅਤੇ ਹਿਤਾਂ ਦੀ ਰਾਖੀ ਕੀਤੀ ਜਾ ਸਕੇ | ਇਸ ਸਮੇਂ ਉਹਨਾਂ ਦੇ ਨਾਲ ਸਤਨਾਮ ਸਿੰਘ ਲਾਦੀਆਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਅਗਲੀ ਖ਼ਬਰ ਯੂ.ਕੇ., ਕੈਨੇਡਾ ਅਤੇ ਸਿੰਗਾਪੁਰ ਦੇ ਲਗਾਤਾਰ ਆ ਰਹੇ ਹਨ ਵੀਜ਼ੇ -ਕਨਵਰ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।