08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਲੋੜਵੰਦਾਂ ਦੀ ਸੇਵਾ ਭਾਵਨਾ ਨਾਲ ਕੀਤੀ ਸੇਵਾ ਕਦੇ ਵਿਆਰਥ ਨਹੀਂ ਜਾਂਦੀ-ਬਾਬਾ ਜਸਦੀਪ ਸਿੰਘ

ਅਜੀਤ ਡੈਸਕ 08-03-2026
ਬੰਗਾ, 7 ਮਾਰਚ (ਕੁਲਦੀਪ ਸਿੰਘ ਪਾਬਲਾ)- ਪਿੰਡ ਖਟਕੜ ਕਲਾਂ ਦੇ ਗੁਰਦੁਆਰਾ ਸਾਹਿਬ ਬਾਬਾ ਜਵਾਹਰ ਸਿੰਘ ਝੰਡਾ ਜੀ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਜਸਦੀਪ ਸਿੰਘ ਨੇ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਨਾਲ ਪ੍ਰਵਚਨਾਂ ਦੁਆਰਾ ਗੱਲਬਾਤ ਕਰਦਿਆਂ ਕਿਹਾ ਕਿ ਜਿਹੜੇ ਸਮਾਜ ਸੇਵੀ ਧਾਰਮਿਕ ਲੋਕ ਬਿਨਾ ਕਿਸੇ ਲਾਲਚ ਦੇ ਗਰੀਬ ਲੋੜਵੰਦਾਂ ਦੀ ਸੇਵਾ ਭਾਵਨਾ ਨਾਲ ਸੇਵਾ ਕਰਦੇ ਹਨ | ਪ੍ਰਮਾਤਮਾ ਉਨ੍ਹਾਂ ਇਨਸਾਨਾਂ 'ਤੇ ਜਰੂਰ ਕਿਰਪਾ ਕਰਦੇ ਹਨ, ਸੇਵਾ ਕੀਤੀ ਕਦੇ ਵਿਆਰਥ ਨਹੀਂ ਜਾਂਦੀ | ਇਸ ਦੌਰਾਨ ਬਾਬਾ ਜਸਦੀਪ ਸਿੰਘ ਨੇ ਕਿਹਾ ਕਿ ਸਾਨੂੰ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ, ਬੱਚਿਆਂ ਦੀ ਪੜ੍ਹਾਈ ਅਤੇ ਅੱਖਾਂ ਦੀ ਰੌਸ਼ਨੀ ਤੋਂ ਬਗੈਰ ਰਹਿੰਦੇ ਲੋਕਾਂ ਦੀ ਆਪਣੀ ਨੇਕ ਕਮਾਈ ਵਿੱਚੋਂ ਦਸਵੰਧ ਕੱਢ ਕੇ ਇਨ੍ਹਾਂ ਬੇਸਹਾਰਿਆਂ ਦਾ ਸਹਾਰਾ ਬਣਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਦੁਨਿਆਵੀ ਕੰਮਾਂ ਦੇ ਨਾਲ-ਨਾਲ ਸਮਾਜ ਸੇਵੀ ਕੰਮਾਂ ਲਈ ਵੀ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਸਾਡਾ ਇਸ ਦੁਨੀਆ 'ਚ ਆਉਣਾ ਸਫ਼ਲ ਹੋ ਸਕੇ |
ਪਿਛਲੀ ਖ਼ਬਰ ਹਰਜੋਤ ਲੋਹਟੀਆ ਵਲੋਂ ਅਰਵਿੰਦ ਕੇਜਰੀਵਾਲ ਨੂੰ ਗੁਲਦਸਤਾ ਭੇਟ ਕਰ ਕੇ ਦਿੱਤੀਆਂ ਮੁਬਾਰਕਾਂ ਅਗਲੀ ਖ਼ਬਰ ਪਿੰਡ ਅਟਾਲ ਮਜਾਰਾ ਵਿਖੇ ਫੁੱਟਬਾਲ ਟੂਰਨਾਮੈਂਟ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।