08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਹਰਜੋਤ ਲੋਹਟੀਆ ਵਲੋਂ ਅਰਵਿੰਦ ਕੇਜਰੀਵਾਲ ਨੂੰ ਗੁਲਦਸਤਾ ਭੇਟ ਕਰ ਕੇ ਦਿੱਤੀਆਂ ਮੁਬਾਰਕਾਂ

ਅਜੀਤ ਡੈਸਕ 08-03-2026
ਮੁਕੰਦਪੁਰ, 7 ਮਾਰਚ (ਅਮਰੀਕ ਸਿੰਘ ਢੀਂਡਸਾ) - ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਪਾਰਟੀ ਦੇ ਹੋਰ ਨੇਤਾਵਾਂ ਨੂੰ ਸ਼ਰਾਬ ਘੁਟਾਲੇ ਵਿੱਚ ਅਦਾਲਤ ਵਲੋਂ ਬਰੀ ਕੀਤੇ ਜਾਣ 'ਤੇ ਹਰਜੋਤ ਕੌਰ ਲੋਹਟੀਆ ਵਾਇਸ ਚੇਅਰਮੈਨ ਪੰਜਾਬ ਐਸ.ਸੀ ਕਮਿਸ਼ਨ ਅਤੇ ਦੋਆਬਾ ਜ਼ੋਨ ਇੰਚਾਰਜ ਵਲੋਂ ਪਾਰਟੀ ਸੁਪਰੀਮੋ ਨੂੰ ਦਿੱਲੀ ਵਿਖੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਗੁਲਦਸਤਾ ਭੇਟ ਕੀਤਾ ਤੇ ਦੋਸ਼ ਮੁਕਤ ਸਾਬਤ ਹੋਣ 'ਤੇ ਮੁਬਾਰਕਾਂ ਦਿੱਤੀਆਂ | ਇਸ ਉਪਰੰਤ ਹਰਜੋਤ ਕੌਰ ਲੋਹਟੀਆ ਵੱਲੋਂ 'ਅਜੀਤ' ਨਾਲ ਮੁਲਾਕਾਤ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ ਸੁਪਰੀਮੋ ਪਹਿਲਾਂ ਤੋਂ ਹੀ ਆਪਣੇ ਆਪ ਨੂੰ ਬੇਕਸੂਰ ਦੱਸਦੇ ਸਨ ਲੇਕਿਨ ਹਾਕਮ ਸਰਕਾਰਾਂ ਇਮਾਨਦਾਰ ਲੀਡਰਾਂ ਦੀ ਹਰਮਨ ਪਿਆਰਤਾ ਤੋਂ ਘਬਰਾ ਕੇ ਉਹਨਾਂ ਦੀ ਛਵੀ ਖਰਾਬ ਕਰਨ 'ਤੇ ਤੁਲ ਜਾਂਦੀਆਂ ਹਨ ਪ੍ਰੰਤੂ ਉਹਨਾਂ ਕਿਹਾ ਕੇ ਅਰਵਿੰਦ ਕੇਜਰੀਵਾਲ ਨੇ ਪਹਿਲਾਂ ਹੀ ਕਿਹਾ ਸੀ ਕਿ ਸਾਨੂੰ ਭਾਰਤੀ ਸੰਵਿਧਾਨ ਅਤੇ ਭਾਰਤੀ ਅਦਾਲਤਾਂ ਉੱਤੇ ਪੂਰਾ ਭਰੋਸਾ ਹੈ ਅਤੇ ਅਸੀਂ ਇੱਕ ਦਿਨ ਦੋਸ਼ ਮੁਕਤ ਹੋ ਕੇ ਜਰੂਰ ਲੋਕਾਂ ਦੀ ਕਚਹਿਰੀ ਵਿੱਚ ਕੋਝੀਆਂ ਅਤੇ ਘਟੀਆ ਹਰਕਤਾਂ ਕਰਕੇ ਲੋਕਾਂ ਦੀ ਆਵਾਜ਼ ਨੂੰ ਤਾਕਤ ਨਾਲ ਦਬਾਉਣ ਦੇ ਮਾੜੇ ਮਨਸੂਬਿਆਂ ਨੂੰ ਉਜਾਗਰ ਕਰਾਂਗੇ | ਉਹਨਾਂ ਦੱਸਿਆ ਕਿ ਕੇਜਰੀਵਾਲ ਦੇ ਹੌਸਲੇ ਪੂਰੀ ਤਰਾਂ ਬੁਲੰਦ ਹਨ ਅਤੇ ਉਹ 2027 ਵਿੱਚ ਵੱਖ-ਵੱਖ ਸੂਬਿਆਂ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾਵਾਂ ਦੀਆਂ ਚੋਣਾਂ ਵਿੱਚ ਪਾਰਟੀ ਦਾ ਡੱਟ ਕੇ ਪ੍ਰਚਾਰ ਕਰਕੇ ਹੋਰ ਸੂਬਿਆਂ ਵਿੱਚ ਵੀ ਪਾਰਟੀ ਨੂੰ ਸਤਾ ਵਿੱਚ ਲਿਆਉਣ ਲਈ ਰਣਨੀਤੀ ਤਿਆਰ ਕਰ ਰਹੇ ਨੇ ਤੇ ਇਸ ਨਾਲ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ 'ਤੇ ਲੱਗ ਰਹੇ ਦੋਸ਼ਾਂ 'ਤੇ ਪੂਰੀ ਤਰ੍ਹਾਂ ਵਿਸ਼ਰਾਮ ਲੱਗ ਗਿਆ ਹੈ |
ਪਿਛਲੀ ਖ਼ਬਰ ਸੂੰਢ ਵਿਖੇ ਡਾ. ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਦੀ ਮੀਟਿੰਗ ਅਗਲੀ ਖ਼ਬਰ ਲੋੜਵੰਦਾਂ ਦੀ ਸੇਵਾ ਭਾਵਨਾ ਨਾਲ ਕੀਤੀ ਸੇਵਾ ਕਦੇ ਵਿਆਰਥ ਨਹੀਂ ਜਾਂਦੀ-ਬਾਬਾ ਜਸਦੀਪ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।