14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਫਰਾਲਾ ਸਕੂਲ ਵਿਖੇ ਦਾਖ਼ਲੇ ਸੰਬੰਧੀ ਬੱਚਿਆਂ ਦੇ ਮਾਪਿਆਂ 'ਚ ਭਾਰੀ ਉਤਸ਼ਾਹ- ਜੱਸੋੋਮਜਾਰਾ, ਲਾਦੀਆਂ

ਅਜੀਤ ਡੈਸਕ 29-03-2026
ਕਟਾਰੀਆਂ, 28 ਮਾਰਚ (ਪ੍ਰੇਮੀ ਸੰਧਵਾਂ) - ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ 6ਵੀਂ ਤੋਂ 12ਵੀਂ ਜਮਾਤ ਤੱਕ ਦਾਖਲਾ ਸ਼ੁਰੂ ਹੋ ਚੁੱਕਾ ਹੈ | ਲੈਕ. ਹਰਬੰਸ ਲਾਦੀਆਂ ਤੇ ਸਿੱਖਿਆ ਸ਼ਾਸ਼ਤਰੀ ਮਾਸਟਰ ਭਗਵਾਨ ਦਾਸ ਜੱਸੋਮਜਾਰਾ ਨੇ ਦੱਸਿਆ ਕਿ ਸਕੂਲ ਇੰਚਾਰਜ ਮੈਡਮ ਜਸਵਿੰਦਰ ਕੌਰ ਜਲੰਧਰ ਦੀ ਅਗਵਾਈ ਹੇਠ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਲਈ ਬੱਚਿਆਂ ਦੇ ਮਾਪਿਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਲੈਕ. ਹਰਬੰਸ ਲਾਦੀਆਂ ਤੇ ਮਾਸਟਰ ਭਗਵਾਨ ਦਾਸ ਜੱਸੋਮਜਾਰਾ ਨੇ ਦੱਸਿਆ ਕਿ ਪ੍ਰਵਾਸੀ ਭਾਰਤੀ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਕੂਲ ਦੇ ਬੱਚੇ ਖੇਡਾਂ ਅਤੇ ਪੜ੍ਹਾਈ ਵਿੱਚ ਮੱਲ੍ਹਾਂ ਮਾਰ ਕੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰ ਰਹੇ ਹਨ | ਲੈਕ. ਹਰਬੰਸ ਲਾਦੀਆਂ ਤੇ ਮਾਸਟਰ ਭਗਵਾਨ ਦਾਸ ਜੱਸੋਮਜਾਰਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਿੱਜੀ ਸਕੂਲਾਂ ਦੇ ਮੋਟੇ ਖਰਚਿਆਂ ਤੋਂ ਬਚ ਕੇ ਸਿਰਫ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਹੀ ਦਾਖਲ ਕਰਾਉਣ ਤਾਂ ਜੋ ਬੱਚਿਆਂ ਦਾ ਭਵਿੱਖ ਵਧੀਆ ਬਣਾਇਆ ਜਾ ਸਕੇ |
ਪਿਛਲੀ ਖ਼ਬਰ ਅਮਰੀਕਾ, ਇਜ਼ਰਾਈਲ, ਈਰਾਨ ਵਿਚਾਲੇ ਭਿਆਨਕ ਜੰਗ ਦੀ ਸ਼ਾਂਤੀ ਲਈ ਸਰਬੱਤ ਦੇ ਭਲੇ ਦੀ ਅਰਦਾਸ ਕਰਵਾਈ- ਕੁਲਵਿੰਦਰ ਸਿੰਘ ਭਾਰਟ... ਅਗਲੀ ਖ਼ਬਰ 20 ਗ੍ਰਾਮ ਹੈਰੋਇਨ ਸਮੇਤ ਕਥਿਤ ਦੋਸ਼ੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।