20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਪੁਲਿਸ ਨੇ ਵਾਹਨਾਂ ਦੀ ਕੀਤੀ ਜਾਂਚ

ਅਜੀਤ ਡੈਸਕ 31-03-2026
ਉਸਮਾਨਪੁਰ, 30 ਮਾਰਚ (ਸੰਦੀਪ ਮਝੂਰ)-ਉਸਮਾਨਪੁਰ ਬਿਸਤ ਦੁਆਬ ਨਹਿਰ ਪੁਲ 'ਤੇ ਰਾਹੋਂ ਪੁਲਿਸ ਵਲੋਂ ਥਾਣਾ ਮੁਖੀ ਚੌਧਰੀ ਵਰਿੰਦਰ ਕੁਮਾਰ ਦੀ ਅਗਵਾਈ 'ਚ ਵਾਹਨਾਂ ਦੀ ਜਾਂਚ ਕੀਤੀ ਗਈ | ਉਨ੍ਹਾਂ ਨੇ ਦੋ ਪਹੀਆ ਅਤੇ ਚਾਰ ਪਹੀਆ ਵਾਹਨ ਚਾਲਕਾਂ ਨੂੰ ਖ਼ਾਸ ਤੌਰ 'ਤੇ ਅਪੀਲ ਕੀਤੀ ਗਈ ਕਿ ਉਹ ਆਪਣੇ ਵਾਹਨਾਂ ਦੇ ਕਾਗ਼ਜ਼ਾਤ ਆਰ. ਸੀ., ਡਰਾਈਵਿੰਗ ਲਾਇਸੈਂਸ ਅਤੇ ਪ੍ਰਦੂਸ਼ਣ ਆਦਿ ਸਮੇਤ ਸਟਿੱਕਰ ਵਾਲੀਆਂ ਨੰਬਰ ਪਲੇਟਾਂ ਜ਼ਰੂਰ ਲਗਵਾਉਣ ਅਤੇ ਨਾਲ ਹੀ ਆਵਾਜਾਈ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ | ਇਸ ਮੌਕੇ ਪੁਲੀਸ ਵਲੋਂ ਅਧੂਰੇ ਕਾਗ਼ਜ਼ਾਤ ਵਾਲੇ ਵਾਹਨਾਂ ਦੇ ਚਲਾਨ ਵੀ ਕੱਟੇ ਗਏ | ਇਸ ਮੌਕੇ ਹੁਸਨ ਲਾਲ, ਹੌਲਦਾਰ ਰਾਮ ਪਾਲ ਸਮੇਤ ਪੁਲਿਸ ਮੁਲਾਜ਼ਮ ਹਾਜ਼ਰ ਸਨ |
ਪਿਛਲੀ ਖ਼ਬਰ ਛੇਵੀਂ ਵਾਰ ਮੁਲਤਵੀ ਹੋਈ ਬਲਾਕ ਸੰਮਤੀ ਚੇਅਰਮੈਨ ਤੇ ਉਪ ਚੇਅਰਮੈਨ ਦੀ ਚੋਣ ਅਗਲੀ ਖ਼ਬਰ ਕਟਾਰੀਆ ਪਰਿਵਾਰ ਵਲੋ ਬਾਬਾ ਬਰੂੜੀ ਵਾਲਾ ਅਸਥਾਨ ਨੂੰ ਢਾਈ ਕਨਾਲ ਭੂਮੀ ਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।