13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਪਾਰਟੀ ਦੀ ਮਜ਼ਬੂਤੀ ਲਈ ਨਰਾਜ਼ ਵਰਕਰਾਂ ਨਾਲ ਸੰਪਰਕ ਕਰਾਂਗੇ- ਸ. ਨਾਮਧਾਰੀ

ਅਜੀਤ ਡੈਸਕ 04-04-2026
ਬੰਗਾ, 3 ਅਪ੍ਰੈਲ (ਸੁਰਿੰਦਰ ਸਿੰਘ ਕਰਮ ਲਧਾਣਾ)-'ਆਪ' ਦੇ ਨਰਾਜ਼ ਆਗੂ ਮਨਜੀਤ ਸਿੰਘ ਨਾਮਧਾਰੀ ਵਾਸੀ ਲਧਾਣਾ ਝਿੱਕਾ ਜਿਨ੍ਹਾਂ ਹਾਲ ਹੀ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਨੇ ਇੱਥੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਜਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਇਕ ਅਹਿਮ ਪਹਿਲ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਹਲਕੇ ਵਿੱਚ ਨਰਾਜ਼ ਚੱਲ ਰਹੇ ਪਾਰਟੀ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ | ਪੁਰਾਣੇ ਵਰਕਰਾਂ ਨਾਲ ਘਰ-ਘਰ ਜਾ ਕੇ ਗੱਲਬਾਤ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ ਜਾ ਸਕੇ | ਉਨ੍ਹਾਂ ਦਾ ਭਰੋਸਾ ਦੁਬਾਰਾ ਜਿੱਤਿਆ ਜਾ ਸਕੇ | ਮਨਜੀਤ ਸਿੰਘ ਨਾਮਧਾਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਤਾਕਤ ਉਸਦੇ ਸਮਰਪਿਤ ਵਰਕਰ ਹਨ | ਉਨ੍ਹਾਂ ਦੀ ਸੰਤੁਸ਼ਟੀ ਤੋਂ ਬਿਨਾਂ ਪਾਰਟੀ ਦੀ ਤਰੱਕੀ ਸੰਭਵ ਨਹੀਂ | ਉਨ੍ਹਾਂ ਕਿਹਾ ਕਿ ਕੁਝ ਵਰਕਰਾਂ ਵਿੱਚ ਪੈਦਾ ਹੋਈ ਨਾਰਾਜ਼ਗੀ ਨੂੰ ਦੂਰ ਕਰਨਾ ਪਾਰਟੀ ਦੀ ਪ੍ਰਾਥਮਿਕਤਾ ਹੈ ਅਤੇ ਇਸ ਲਈ ਸਿੱਧਾ ਸੰਪਰਕ ਹੀ ਸਭ ਤੋਂ ਪ੍ਰਭਾਵਸ਼ਾਲੀ ਢੰਗ ਹੈ | ਸ: ਨਾਮਧਾਰੀ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ ਵਰਕਰਾਂ ਦੀਆਂ ਗੱਲਾਂ ਧਿਆਨ ਨਾਲ ਸੁਣੀਆਂ ਜਾਣਗੀਆਂ | ਉਨ੍ਹਾਂ ਦੇ ਸੁਝਾਵਾਂ ਨੂੰ ਪਾਰਟੀ ਦੀ ਭਵਿੱਖੀ ਰਣਨੀਤੀ ਵਿੱਚ ਸ਼ਾਮਲ ਕੀਤਾ ਜਾਵੇਗਾ | “ਅਸੀਂ ਹਰ ਵਰਕਰ ਨੂੰ ਨਾਲ ਲੈ ਕੇ ਚੱਲਣ ਲਈ ਵਚਨਬੱਧ ਹਾਂ | ਕਿਸੇ ਵੀ ਤਰ੍ਹਾਂ ਦੀ ਨਾਰਾਜ਼ਗੀ ਨੂੰ ਲੰਮਾ ਨਹੀਂ ਚੱਲਣ ਦਿੱਤਾ ਜਾਵੇਗਾ”ਸ: ਨਾਮਧਾਰੀ ਨੇ ਵਿਸ਼ਵਾਸ ਦਿਵਾਇਆ ਕਿ ਇਹ ਘਰ-ਘਰ ਸੰਪਰਕ ਮੁਹਿੰਮ ਹਲਕਾ ਬੰਗਾ ਵਿੱਚ ਪਾਰਟੀ ਨੂੰ ਨਵੀਂ ਊਰਜਾ ਦੇਵੇਗੀ |
ਪਿਛਲੀ ਖ਼ਬਰ ਲੋਧੀਪੁਰ 'ਚ ਸਰਕਾਰ ਦੀਆਂ ਉਪਲਬਧੀਆਂ ਸੰਬੰਧੀ ਹੋਈ ਮੀਟਿੰਗ ਅਗਲੀ ਖ਼ਬਰ ਪਿੰਡ ਪੱਲੀ-ਝਿੱਕੀ ਵਿਖੇ ਰਾਊਾਡ ਗਲਾਸ ਅਕੈਡਮੀ ਦੇ ਬੱਚਿਆਂ ਨੂੰ ਫੁੱਟਬਾਲ ਖੇਡਣ ਦੀ ਸਿਖ਼ਲਾਈ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।