11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

'ਆਪ' ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ- ਡਾਕਟਰ ਸੁੱਖੀ

ਅਜੀਤ ਡੈਸਕ 11-04-2026
ਬੰਗਾ, 10 ਅਪ੍ਰੈਲ (ਧਰਮਵੀਰ ਪਾਲ) - ਬੰਗਾ ਵਿਖੇ ਇੱਕ ਅਹਿਮ ਮੀਟਿੰਗ ਡਾਕਟਰ ਸੁਖਵਿੰਦਰ ਸੁੱਖੀ ਹਲਕਾ ਵਿਧਾਇਕ ਦੀ ਅਗਵਾਈ ਵਿੱਚ ਹੋਈ | ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਉਹਨਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ ਲੋਕਾਂ ਨਾਲ ਸਾਰੇ ਕੀਤੇ ਵਾਅਦੇ ਪੂਰੇ ਕੀਤੇ | ਇਸ ਮੌਕੇ 'ਤੇ ਉਹਨਾਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਕੀਮਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਸਰਕਾਰ ਵੱਲੋਂ ਮਹਿਲਾਵਾਂ ਨੂੰ 1000 ਰੁਪਏ ਅਤੇ ਐਸ.ਸੀ ਮਹਿਲਾਵਾਂ ਨੂੰ 1500 ਰੁਪਏ ਦਾ ਦੇਣ ਦਾ ਵਾਅਦਾ ਵੀ ਪੂਰਾ ਕੀਤਾ ਗਿਆ ਜੋ ਕਿ 13 ਤਰੀਕ ਨੂੰ ਸ਼ੁਰੂ ਕੀਤਾ ਜਾਵੇਗਾ | ਉਹਨਾਂ ਇਸ ਮੌਕੇ 'ਤੇ ਟੀਮਾਂ ਦਾ ਗਠਨ ਕੀਤਾ ਅਤੇ ਹਲਕੇ ਵਿੱਚ ਹਰ ਪਿੰਡ ਵਿੱਚ ਟੀਮਾਂ ਪਹੁੰਚ ਕੇ ਲੋਕਾਂ ਨੂੰ ਸੁਵਿਧਾ ਪ੍ਰਦਾਨ ਕਰਨਗੀਆਂ | ਉਹਨਾਂ ਕਿਹਾ ਕਿ ਗੁਰਪ੍ਰੀਤ ਕੌਰ ਹਲਕਾ ਇੰਚਾਰਜ ਮਹਿਲਾ ਵਿੰਗ ਦੀਆਂ ਡਿਊਟੀਆਂ ਲਗਾਈਆਂ ਗਈਆਂ ਜਿਨ੍ਹਾਂ ਵਲੋਂ ਟੀਮ ਦਾ ਗਠਨ ਕੀਤਾ ਗਿਆ | ਉਹਨਾਂ ਦੱਸਿਆ ਕਿ ਸਾਰੇ ਲਾਲ ਲਕੀਰ ਵਾਲਿਆਂ ਨੂੰ ਸਰਕਾਰ ਵੱਲੋਂ ਫਰਦਾਂ ਦਿੱਤੀਆਂ ਜਾਣਗੀਆਂ | ਉਹਨਾਂ ਕਿਹਾ ਕਿ ਪਹਿਲਾਂ ਹੀ ਪਿੰਡਾਂ ਵਿੱਚ ਟੀਮਾਂ ਕੰਮ ਕਰ ਰਹੀਆਂ ਹਨ ਜੋ ਕਿ 10 ਲੱਖ ਦਾ ਬੀਮਾ ਕਾਰਡ ਬਣਾ ਰਹੀਆਂ ਹਨ ਜਿਸ ਦਾ ਲੋਕ ਲਾਭ ਲੈ ਰਹੇ ਹਨ | ਉਹਨਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਮੁੜ ਸਰਕਾਰ ਬਣੇਗੀ ਕਿਉਂਕਿ ਉਹਨਾਂ ਵੱਲੋਂ ਕੀਤੇ ਵਾਅਦੇ ਪੂਰੇ ਕੀਤੇ ਗਏ ਹਨ | ਉਹਨਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਸਰਕਾਰ ਵੱਲੋਂ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਨੌਜਵਾਨਾਂ ਦੇ ਖੇਡਣ ਲਈ ਗਰਾਊਾਡਾਂ ਅਤੇ ਵੱਡੇ ਸਟੇਡੀਅਮ ਹਲਕੇ ਵਿੱਚ ਬਣਾਏ ਜਾ ਰਹੇ ਹਨ | ਉਹਨਾਂ ਕਿਹਾ ਕਿ ਮਹਿਲਾਵਾਂ ਨੂੰ ਆਧਾਰ ਕਾਰਡ, ਵੋਟਰ ਕਾਰਡ, ਬੈਂਕ ਦੀ ਕਾਪੀ ਅਤੇ ਐਸ.ਸੀ ਮਹਿਲਾਵਾਂ ਨੂੰ ਐਸੀ ਸਰਟੀਫਿਕੇਟ ਨਾਲ ਸੁਵਿਧਾ ਮਿਲੇਗੀ | ਇਸ ਮੌਕੇ 'ਤੇ ਸੋਹਣ ਲਾਲ ਢੰਡਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਪਵਨਜੀਤ ਸਿੰਘ ਸਿੱਧੂ ਹਲਕਾ ਕੋਆਰਡੀਨੇਟਰ, ਬਿੰਦਰ ਕੌਰ, ਅਮਨਦੀਪ ਕੌਰ, ਸੁਖਮਲ ਕੌਰ, ਸੁਖਵਿੰਦਰ ਕੌਰ, ਹਰਜਿੰਦਰ ਕੌਰ, ਸੁਮਨ ਰਾਣੀ, ਸੰਤੋਸ਼, ਕੁਲਵਿੰਦਰ ਕੌਰ ਅਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਨੇ ਲਗਾਇਆ ਸ਼੍ਰੀ ਅਨੰਦਪੁਰ ਸਾਹਿਬ ਦਾ ਟੂਰ ਅਗਲੀ ਖ਼ਬਰ ਪੀ.ਐਮ ਸ਼੍ਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੇ ਵਿਦਿਆਰਥੀਆਂ ਦੀ ਹੋਈ ਕੈਰੀਅਰ ਕੌਂਸਲਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।