08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਡਾ. ਅੰਬੇਡਕਰ ਦੇ ਜਨਮ ਦਿਵਸ ਸਬੰਧੀ ਸਮਾਗਮ 15 ਨੂੰ - ਕਲਸੀ

ਅਜੀਤ ਡੈਸਕ 13-04-2026
ਕਟਾਰੀਆਂ, 12 ਅਪ੍ਰੈਲ (ਪ੍ਰੇਮੀ ਸੰਧਵਾਂ)-ਸਾਬਕਾ ਪੁਲਿਸ ਇੰਸਪੈਕਟਰ ਤੇ ਮੈਂਬਰ ਪੰਚਾਇਤ ਪ੍ਰੇਮ ਸਿੰਘ ਕਲਸੀ ਨੇ ਦੱਸਿਆ ਕਿ ਪਿੰਡ ਕਟਾਰੀਆਂ ਵਿਖੇ ਡਾ. ਬੀ. ਆਰ ਅੰਬੇਡਕਰ ਦੇ ਆਦਮ ਕੱਦ ਬੁੱਤ 'ਤੇ ਉਨ੍ਹਾਂ ਦੇ ਜਨਮ ਦਿਵਸ ਸਬੰਧੀ ਸ਼ਰਧਾਂਜਲੀ ਸਮਾਗਮ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 15 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਇਸ ਮੌਕੇ ਸਰਪੰਚ ਵਰਿੰਦਰ ਕੁਮਾਰ, ਪ੍ਰੇਮ ਸਿੰਘ ਕਲਸੀ, ਲੈਕ. ਮਨਜਿੰਦਰ ਸਿੰਘ ਕਲਸੀ, ਜਰਨੈਲ ਸਿੰਘ, ਪ੍ਰੇਮ ਚੰਦ, ਗੁਰਬਚਨ ਬਾਦਸ਼ਾਹ, ਮਹਿੰਦਰਪਾਲ, ਅਮਰਜੀਤ ਸਿੰਘ ਆਦਿ ਸਖਸ਼ੀਅਤਾਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੀਆਂ | ਉਪਰੰਤ ਸੰਗਤਾਂ ਵਿਚ ਚਾਹ ਪਕੌੜਿਆਂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ |
ਪਿਛਲੀ ਖ਼ਬਰ ਸੀ. ਆਰ. ਜੀ. ਕੇ. ਪਬਲਿਕ ਸਕੂਲ ਦਾ ਨਤੀਜਾ ਰਿਹਾ ਸੌ ਫ਼ੀਸਦੀ ਰਿਹਾ ਅਗਲੀ ਖ਼ਬਰ ਪੁਲਿਸ ਨੇ 25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਰ ਕਬਜ਼ੇ 'ਚ ਲਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।