08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਆਦਰਸ਼ ਸਕੂਲ 'ਚ 'ਏ. ਆਈ.' ਸਬੰਧੀ ਵਰਕਸ਼ਾਪ ਲਗਾਈ

ਅਜੀਤ ਡੈਸਕ 13-04-2026
ਬੰਗਾ, 12 ਅਪ੍ਰੈਲ (ਸੁਰਿੰਦਰ ਸਿੰਘ ਕਰਮ ਲਧਾਣਾ)-ਸਕੂਲੀ ਸਿੱਖਿਆ 'ਚ ਆਧੁਨਿਕ ਤਕਨੀਕਾਂ ਨੂੰ ਸ਼ਾਮਲ ਕਰਨ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਆਦਰਸ਼ ਸਕੂਲ ਖਟਕੜ ਕਲਾਂ ਵਿਖੇ 'ਏ.ਆਈ' ਦੀ ਵਰਕਸ਼ਾਪ ਲਗਾਈ ਗਈ | ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ 'ਏ. ਆਈ.' ਸੰਬੰਧੀ ਹੁਨਰਾਂ ਨੂੰ ਵਿਕਸਿਤ ਕਰਨਾ ਸੀ, ਤਾਂ ਜੋ ਪੰਜਾਬ ਦੀ ਨਵੀਂ ਪੀੜ੍ਹੀ ਨਵੀਆਂ ਤਕਨੀਕਾਂ ਨੂੰ ਅਪਣਾਉਣ ਦੇ ਸਮਰੱਥ ਬਣ ਸਕੇ | ਇਸ ਵਰਕਸ਼ਾਪ ਦੌਰਾਨ ਆਦਰਸ਼ ਸਕੂਲ ਖਟਕੜ ਕਲਾਂ ਦੇ ਪਿ੍ੰਸੀਪਲ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਵਿਚ 20 ਸਕੂਲਾਂ ਦੇ 60 ਵਿਦਿਆਰਥੀਆਂ ਨੇ ਭਾਗ ਲਿਆ | ਵਿਦਿਆਰਥੀਆਂ ਨੂੰ ਪ੍ਰੋਜੈਕਟ ਤਿਆਰ ਕਰਨ ਲਈ ਇੱਕ ਘੰਟੇ ਦਾ ਸਮਾਂ ਦਿੱਤਾ ਗਿਆ | ਉਨ੍ਹਾਂ ਦੇ ਪ੍ਰੋਜੈਕਟਾਂ ਦਾ ਮੁਲਾਂਕਣ 'ਏ. ਆਈ.' ਮਾਹਿਰਾਂ ਦੇ ਪੈਨਲ ਵੱਲੋਂ ਕੀਤਾ ਗਿਆ | ਇਸ ਵਰਕਸ਼ਾਪ ਵਿੱਚ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਖਟਕੜ ਕਲਾਂ ਦੇ ਤਿੰਨ ਵਿਦਿਆਰਥੀ ਅਰਸ਼ਦੀਪ ਸਿੰਘ, ਤਰਨਪ੍ਰੀਤ ਸਿੰਘ ਤੇ ਅਮਨਜੋਤ ਕੌਰ ਨੇ ਪੂਰੇ ਪੰਜਾਬ ਵਿੱਚ ਪਹਿਲਾ ਸਥਾਨ ਹਾਸਲ ਕੀਤਾ | ਉਨ੍ਹਾਂ ਨੂੰ ਇਨਾਮ ਰੂਪ ਵਿੱਚ 11 ਹਜ਼ਾਰ ਰੁਪਏ ਦਾ ਨਕਦ ਇਨਾਮ ਤੇ ਸਰਟੀਫਿਕੇਟ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵਲੋਂ ਪ੍ਰਦਾਨ ਕੀਤਾ ਗਿਆ | ਇਸ ਪ੍ਰਾਪਤੀ ਦਾ ਸਿਹਰਾ ਸਕੂਲ ਦੇ ਕੰਪਿਊਟਰ ਲੈਕਚਰਾਰ ਸੁਮੇਸ਼ ਅਗਨੀਹੋਤਰੀ ਨੂੰ ਜਾਂਦਾ ਹੈ | ਜਿਨ੍ਹਾਂ ਵਿਦਿਆਰਥੀਆਂ ਨੂੰ ਬਹੁਤ ਹੀ ਸਿਹਤਮੰਦ ਤਰੀਕੇ ਨਾਲ ਤਿਆਰੀ ਕਰਵਾਈ |
ਪਿਛਲੀ ਖ਼ਬਰ ਟਰੱਕ ਯੂਨੀਅਨ ਨੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਗਲੀ ਖ਼ਬਰ ਐੱਚ. ਆਰ. ਇਲੈਕਟ੍ਰਾਨਿਕਸ ਪਲਾਜ਼ਾ ਬੰਗਾ ਵਿਖੇ ਗਾਹਕਾਂ ਲਈ ਏ. ਸੀ. ਵਿਸਾਖੀ ਆਫਰਜ਼ ਮੇਲਾ ਅਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।