08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਟਰੱਕ ਯੂਨੀਅਨ ਨੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅਜੀਤ ਡੈਸਕ 13-04-2026
ਕਾਠਗੜ੍ਹ, 12 ਅਪ੍ਰੈਲ (ਹਰਸਿਮਰਨ ਜੋਤ ਸਿੰਘ ਕਲੇਰ)-ਸਨਅਤੀ ਖੇਤਰ ਦੀ ਪੁਰਾਣੀ ਅਤੇ ਮਸ਼ਹੂਰ ਟਰੱਕ ਯੂਨੀਅਨ ਬ੍ਰਾਂਚ ਆਂਸਰੋ ਵਿਖੇ ਹਰ ਸਾਲ ਦੀ ਤਰ੍ਹਾਂ ਸਰਬੱਤ ਦੇ ਭਲੇ ਤੇ ਸੁੱਖ ਸ਼ਾਂਤੀ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅੰਮਿ੍ਤ ਮਈ ਬਾਣੀ ਦੇ ਪਾਠ ਦੇ ਭੋਗ ਪਾਏ ਗਏ | ਬਾਬਾ ਅਵਤਾਰ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਕੋਟ ਪੁਰਾਣ ਹੈੱਡ ਦਰਬਾਰ ਟਿੱਬੀ ਸਾਹਿਬ ਜੀ ਦੀ ਦੇਖ ਰੇਖ ਹੇਠ ਭੋਗ ਪੁਆਏ ਗਏ | ਪਾਠ ਦੇ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਬਾਬਾ ਮੰਗਲ ਸਿੰਘ ਜੀ ਖਾਲਸਾ ਸੋਢੀਆਂ ਵਾਲਿਆਂ ਵਲੋਂ ਗੁਰਬਾਣੀ ਕੀਰਤਨ ਕਰਦਿਆਂ ਸੰਗਤਾਂ ਨੂੰ ਦੁਨਿਆਵੀ ਨਸ਼ੇ ਛੱਡ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ | ਇਸ ਮੌਕੇ ਉਨ੍ਹਾਂ ਵਲੋਂ ਇਲਾਕੇ ਅਤੇ ਯੂਨੀਅਨ ਨਾਲ ਜੁੜੇ ਹਰ ਵਿਅਕਤੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਇਸ ਮੌਕੇ ਸਵੇਰ ਤੋਂ ਮਠਿਆਈਆਂ, ਚਾਹ ਪਕੌੜਿਆਂ ਦੇ ਲੰਗਰ ਵਰਤਾਏ ਗਏ | ਇਸ ਮੌਕੇ ਹਲਕਾ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਨਾਮ ਜਲਾਲਪੁਰ, ਪਰਮਿੰਦਰ ਕੁਮਾਰ ਬਾਂਠ ਬਨਾਂ, ਪ੍ਰਧਾਨ ਸੁਰਿੰਦਰ ਛਿੰਦਾ ਰੈਲਮਾਜਰਾ, ਤਰਲੋਚਨ ਸਿੰਘ ਖਾਲਸਾ, ਅਵਤਾਰ ਸਿੰਘ ਖ਼ਾਲਸਾ, ਪ੍ਰਵੀਨ ਆਦੋਆਣਾ, ਰਿਟਾਇਰਡ ਐੱਸ. ਪੀ. ਮਨਵੀਰ ਸਿੰਘ ਬਾਜਵਾ, ਤਰਨਜੀਤ ਸਿੰਘ ਠੇਕੇਦਾਰ, ਮੈਨੇਜਰ ਹਰਵਿੰਦਰ ਸਿੰਘ, ਮੱਘਰ ਸਿੰਘ, ਵਾਇਸ ਪ੍ਰਧਾਨ ਮਨਜੀਤ ਸਿੰਘ, ਪਿੰਕਾ ਲਾਲਾ ਬਲਾਚੌਰ, ਜਸਪਾਲ ਸਿੰਘ, ਮੱਖਣ ਸਿੰਘ ਚੇਅਰਮੈਨ ਤੇ ਬਹੁਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਇਸ ਮੌਕੇ ਟਰੱਕ ਯੂਨੀਅਨ ਪ੍ਰਧਾਨ ਸ਼ਾਮ ਲਾਲ ਮੇਹਰ ਨੇ ਪਹੁੰਚੀਆਂ ਸਭ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ |
ਟਰੱਕ ਯੂਨੀਅਨ ਬ੍ਰਾਂਚ ਆਂਸਰੋ ਵਿਖੇ ਕਰਵਾਏ ਸਮਾਗਮ ਦਾ ਦਿ੍ਸ਼ | ਤਸਵੀਰ : ਹਰਸਿਮਰਨ ਜੋਤ ਸਿੰਘ ਕਲੇਰ


ਪਿਛਲੀ ਖ਼ਬਰ ਹਰਜੋਤ ਲੋਹਟੀਆ ਵਲੋਂ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਪਿੰਡਾਂ 'ਚ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਅਗਲੀ ਖ਼ਬਰ ਆਦਰਸ਼ ਸਕੂਲ 'ਚ 'ਏ. ਆਈ.' ਸਬੰਧੀ ਵਰਕਸ਼ਾਪ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।