08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸੁੱਜੋਂ ਦੇ ਗੁਰਦੁਆਰਾ ਸ਼ਹੀਦਾਂ ਸਿੰਘਾਂ ਵਿਖੇ ਸਲਾਨਾ ਵਿਸਾਖੀ ਸਮਾਗਮ ਭਲਕੇ- ਬਲਵੀਰ ਸਿੰਘ

ਅਜੀਤ ਡੈਸਕ 13-04-2026
ਬੰਗਾ, 12 ਅਪ੍ਰੈਲ (ਕੁਲਦੀਪ ਸਿੰਘ ਪਾਬਲਾ)-ਗੁਰਦੁਆਰਾ ਸ਼ਹੀਦਾਂ ਸਿੰਘਾਂ ਚਾਹਿਲਪੁਰ ਰੋਡ ਸੁੱਜੋਂ ਵਿਖੇ ਸਲਾਨਾ ਵਿਸਾਖੀ ਜੋੜ ਮੇਲਾ 12 ਅਪ੍ਰੈਲ ਤੋਂ 14 ਅਪ੍ਰੈਲ ਤੱਕ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਬਲਵੀਰ ਸਿੰਘ ਯੂ.ਕੇ, ਤਰਸੇਮ ਸਿੰਘ ਯੂ.ਕੇ ਨੇ ਦੱਸਿਆ ਕਿ ਗੁਰਦੁਆਰਾ ਸ਼ਹੀਦਾਂ ਸਿੰਘਾਂ ਦੇ ਅਸਥਾਨ 'ਤੇ ਸਮੂਹ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 12 ਅਪ੍ਰੈਲ ਨੂੰ 8 ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ | ਜਿਨ੍ਹਾਂ ਦੇ 14 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ | ਉਪਰੰਤ ਸਮਾਗਮ ਦੌਰਾਨ ਕਵੀਸ਼ਰੀ ਜਥਾ ਬੀਬੀ ਬਲਵਿੰਦਰ ਕੌਰ ਖਾਲਸਾ ਅਤੇ ਸਮਾਗਮ ਵਿੱਚ ਪਹੁੰਚੇ ਕੀਰਤਨੀ ਜਥੇ ਆਪਣੀ ਹਾਜਰੀ ਲਗਵਾਉਣਗੇ | ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਬਲਵੀਰ ਸਿੰਘ ਯੂ. ਕੇ, ਤਰਸੇਮ ਸਿੰਘ ਯੂ.ਕੇ ਨੇ ਦੱਸਿਆ ਕਿ ਸ਼ਹੀਦਾਂ ਦੇ ਅਸਥਾਨ 'ਤੇ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਸੰਗਤਾਂ ਦੇ ਇਸ਼ਨਾਨ ਕਰਨ ਲਈ ਸੰਗਤਾਂ ਦੇ ਸਹਿਯੋਗ ਨਾਲ ਸ਼ਾਨਦਾਰ ਸਰੋਵਰ ਤਿਆਰ ਕੀਤਾ ਗਿਆ ਹੈ | ਇਸ ਸਮਾਗਮ ਦੌਰਾਨ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ | ਇਸ ਮੌਕੇ ਕਮੇਟੀ ਮੈਂਬਰ ਤਰਲੋਕ ਸਿੰਘ, ਦੀਦਾਰ ਸਿੰਘ, ਜਰਨੈਲ ਸਿੰਘ, ਗੁਰਮੇਲ ਸਿੰਘ, ਦਵਿੰਦਰ ਸਿੰਘ ਡੀਸੀ, ਦਰਸ਼ਨ ਸਿੰਘ, ਗਿਆਨੀ ਹਰਜਾਪ ਸਿੰਘ, ਬੀਬੀ ਪਰਮਜੀਤ ਕੌਰ, ਬੀਬੀ ਆਸ਼ਾ ਕੌਰ, ਬੀਬੀ ਕਮਲਜੀਤ ਕੌਰ, ਮੁਖਤਿਆਰ ਸਿੰਘ ਜੀਟੀ ਰੋਡ ਮਾਉਥਲ ਦਿੱਲੀ ਵਾਲੇ ਅਤੇ ਸਮੂਹ ਸੰਗਤਾਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਵਲੋਂ ਮੀਟਿੰਗ ਅਗਲੀ ਖ਼ਬਰ ਜਲਾਲਪੁਰ ਨੇ ਟੋਰੋਵਾਲ ਵਿਖੇ ਧਰਮਸ਼ਾਲਾ ਲਈ ਦਿੱਤੇ 2 ਲੱਖ ਰੁਪਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।