08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸ਼੍ਰੋਮਣੀ ਅਕਾਲੀ ਦਲ (ਬ) ਦੇ ਹੱਕ 'ਚ ਨਿਤਰਨ ਲੱਗੇ ਲੋਕ- ਨਾਨੋਵਾਲ, ਰੈਲ ਮਾਜਰਾ

ਅਜੀਤ ਡੈਸਕ 13-04-2026
ਕਾਠਗੜ੍ਹ, 12 ਅਪ੍ਰੈਲ (ਹਰਸਿਮਰਨ ਜੋਤ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਬਚਾਓ ਰੈਲੀਆਂ ਦਾ ਵੱਡਾ ਅਸਰ ਵੇਖਣ ਨੂੰ ਮਿਲ ਰਿਹਾ ਹੈ, ਜਿਸ ਤੋਂ ਪ੍ਰਭਾਵਿਤ ਹੋ ਕੇ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਕ ਵਿੱਚ ਨਿਤਰਨ ਲੱਗੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਅਸ਼ੋਕ ਨਾਨੋਵਾਲ ਅਤੇ ਗੁਰਪ੍ਰੀਤ ਗੁੱਜਰ ਰੈਲ ਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ | ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਕ ਵਿੱਚ ਸੱਥਾਂ ਦੇ ਵਿੱਚ ਵਿਚਾਰ ਚਰਚਾ ਚੱਲ ਪਈ ਹੈ ਅਤੇ ਲੋਕ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਨਜ਼ਰ ਆ ਰਹੇ ਹਨ | ਉਹਨਾਂ ਕਿਹਾ ਕਿ ਲੋਕ ਸਮਝ ਚੁੱਕੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਲੋਕਾਂ ਦੀ ਮਾਂ ਪਾਰਟੀ ਹੈ ਅਤੇ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਕੀਤੇ ਹੋਏ ਕੰਮਾਂ ਨੂੰ ਅੱਜ ਵੀ ਯਾਦ ਕਰ ਰਹੇ ਹਨ | ਇਸ ਲਈ ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਪੰਜਾਬ ਦੇ ਲੋਕਾਂ ਦਾ ਭਲਾ ਕਰ ਸਕਦੀ ਹੈ |
ਪਿਛਲੀ ਖ਼ਬਰ ਪੀ. ਐੱਸ. ਸਕੂਲ ਰਾਹੋਂ ਦਾ ਅੱਠਵੀਂ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਡਾ. ਅੰਬੇਡਕਰ ਨੇ ਦੇਸ਼ ਦੇ ਹਰ ਵਰਗ ਦੇ ਮਾਨਵੀ ਅਧਿਕਾਰਾਂ ਨੂੰ ਸੰਵਿਧਾਨ 'ਚ ਜਗ੍ਹਾ ਦਿੱਤੀ- ਲੱਧੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।