07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਵਿਧਾਇਕ ਜਿੰਪਾ ਵਲੋਂ ਪੇਵਰ ਬਲਾਕ ਲਗਾਉਣ ਦੇ ਕੰਮ ਦਾ ਉਦਘਾਟਨ

ਅਜੀਤ ਡੈਸਕ 13-04-2026
ਹੁਸ਼ਿਆਰਪੁਰ, 12 ਅਪ੍ਰੈਲ (ਬਲਜਿੰਦਰਪਾਲ ਸਿੰਘ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸਥਾਨਕ ਘੰਟਾ ਘਰ ਚੌਂਕ ਤੋਂ ਸ੍ਰੀ ਹਨੂਮਾਨ ਮੰਦਰ ਅਤੇ ਸ੍ਰੀ ਹਨੂਮਾਨ ਮੰਦਰ ਤੋਂ ਗੁੜ ਮੰਡੀ ਤੱਕ 20.53 ਲੱਖ ਰੁਪਏ ਦੀ ਲਾਗਤ ਨਾਲ ਪੇਵਰ ਬਲਾਕ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ | ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਅਤੇ ਗਲੀਆਂ ਨੂੰ ਬਿਹਤਰ ਬਣਾਉਣਾ ਉਨ੍ਹਾਂ ਦੀ ਪਹਿਲ ਹੈ, ਤਾਂ ਜੋ ਆਮ ਜਨਤਾ ਨੂੰ ਬਿਹਤਰ ਆਵਾਜਾਈ ਦੀ ਸੁਵਿਧਾ ਮਿਲ ਸਕੇ | ਵਿਧਾਇਕ ਜਿੰਪਾ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕਾਰਜ ਨੂੰ ਨਿਰਧਾਰਿਤ ਸਮੇਂ ਅੰਦਰ ਪੂਰਾ ਕੀਤਾ ਜਾਵੇ ਅਤੇ ਗੁਣਵੱਤਾ ਦੇ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ ਤੋਂ ਇਲਾਵਾ ਹੰਸ ਰਾਜ ਵਾਲੀਆ, ਸੰਜੀਵ ਵਾਲੀਆ, ਜੋਗਿੰਦਰ ਪਾਲ, ਦਰਸ਼ਨ ਲਾਲ ਗੁਪਤਾ, ਰਵੀ ਕੁਮਾਰ, ਅਸ਼ੋਕ ਕੁਮਾਰ, ਕੈਲਾਸ਼ ਜੈਨ, ਹਿਤੇਸ਼ ਗੁਪਤਾ, ਰਮੇਸ਼ ਓਹਰੀ, ਅਰੁਣ, ਕਰਣ, ਸੂਰਜ, ਕਿ੍ਸ਼ਨ ਗੋਪਾਲ ਸ਼ਰਮਾ, ਅੰਜੂ ਸ਼ਰਮਾ, ਸੁਦੇਸ਼ ਵਾਲੀਆ, ਮਨੀਸ਼ਾ, ਸੁਰੇਸ਼ ਕੁਮਾਰ ਅਤੇ ਵੀਨਾ ਸ਼ਰਮਾ ਵੀ ਮੌਜੂਦ ਸਨ |
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਗੁਰਦੁਆਰਾ ਪੰਜ ਤੀਰਥ ਲੜੋਆ ਵਿਖੇ ਵਿਸਾਖੀ ਜੋੜ ਮੇਲੇ ਨੂੰ ਸਮਰਪਿਤ ਧਾਰਮਿਕ ਸਮਾਗਮ 14 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।