07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਕਾਂਗਰਸ ਆਗੂ ਚੌਧਰੀ ਮੀਨਾ ਸੂੰਢ ਨੇ ਚੱਕ ਮੰਡੇਰ ਵਿਖੇ ਵਰਕਰਾਂ ਨਾਲ ਕੀਤੀ ਮੀਟਿੰਗ

ਅਜੀਤ ਡੈਸਕ 13-04-2026
ਬਹਿਰਾਮ, 12 ਅਪ੍ਰੈਲ (ਨਛੱਤਰ ਸਿੰਘ ਬਹਿਰਾਮ)-ਕਾਂਗਰਸ ਦੇ ਕਾਰਜ ਕਾਲ ਵਿੱਚ ਜਿਨ੍ਹਾਂ ਪੰਜਾਬ ਦਾ ਵਿਕਾਸ ਹੋਇਆ ਐਨਾ ਕਿਸੇ ਹੋਰ ਸਰਕਾਰ ਨੇ ਨਹੀਂ ਕੀਤਾ | ਇਸ ਲਈ ਕੀਤੇ ਹੋਏ ਵਿਕਾਸ ਦੇ ਆਧਾਰ 'ਤੇ 2027 'ਚ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ | ਇਹ ਸ਼ਬਦ ਸੀਨੀਅਰ ਕਾਂਗਰਸ ਆਗੂ ਚੌਧਰੀ ਮੀਨਾ ਸੂੰਢ ਨੇ ਪਿੰਡ ਚੱਕ ਮੰਡੇਰ ਵਿਖੇ ਕਾਂਗਰਸੀ ਵਰਕਰਾਂ ਨਾਲ ਪਾਰਟੀ ਦੇ ਹਿੱਤ ਵਿੱਚ ਮੀਟਿੰਗ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ, ਜਿਨ੍ਹਾਂ ਦਾ ਸਾਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸ ਮੌਕੇ ਉਨ੍ਹਾਂ ਨਾਲ ਅਮਰਜੀਤ ਕਲਸੀ ਬਲਾਕ ਪ੍ਰਧਾਨ ਕਾਂਗਰਸ ਸੇਵਾ ਦਲ, ਕੁਲਵਰਨ ਸਿੰਘ ਬਲਾਕ ਪ੍ਰਧਾਨ, ਹਰਵੰਤ ਸਿੰਘ ਮਕਸੂਦਪੁਰ, ਡਾ. ਨਿਰੰਜਣ ਪਾਲ ਜ਼ਿਲ੍ਹਾ ਮੀਤ ਪ੍ਰਧਾਨ, ਰਾਮ ਦਾਸ ਸਿੰਘ ਬਲਾਕ ਪ੍ਰਧਾਨ ਔੜ, ਨੰਬਰਦਾਰ ਗਿਆਨ ਚੰਦ, ਐਡਵੋਕੇਟ ਅਮਨਦੀਪ ਸਿੰਘ ਗੁਰੂ, ਮੈਡਮ ਅੰਜੂ ਰਾਣਾ, ਬਲਵਿੰਦਰ ਰਾਮ, ਹਰਬੰਸ ਲਾਲ, ਸੁੱਚਾ ਰਾਮ, ਦੇਸ ਰਾਜ, ਜੋਗਿੰਦਰ ਪਾਲ, ਮੁਹੰਮਦ ਰਫ਼ੀਕ, ਜਸਵਿੰਦਰ ਕੌਰ, ਬਲਵੀਰ ਕੌਰ, ਕੌਸ਼ਲਿਆ, ਜਗੀਰ ਕੌਰ, ਸੇਵਾ ਸਿੰਘ, ਸਤਪਾਲ ਸਿੰਘ, ਸੁਖਵਿੰਦਰ ਸਿੰਘ, ਮੋਹਣ ਲਾਲ, ਸੁਰਿੰਦਰ ਸਿੰਘ ਅਟਵਾਲ, ਤਰਨਵੀਰ ਬਸਰਾ, ਪਿ੍ੰਸ ਪੌੜਵਾਲ, ਧਰਮ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰਾਹੋਂ ਵਿਖੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਕਰਵਾਇਆ ਵਿਦਿਆਰਥੀ ਅਥਲੈਟਿਕ ਮਹਾਕੁੰਭ ਅਗਲੀ ਖ਼ਬਰ ਹਲਕੇ ਦੇ ਵਿਕਾਸ ਕਾਰਜਾਂ 'ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ -ਡਾ. ਸੁੱਖੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।