07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਗੁਰਦੁਆਰਾ ਗੁਰੂ ਅੰਗਦ ਨਗਰ ਵਿਖੇ 11 ਦਿਨਾਂ ਰਾਤਰੀ ਗੁਰਮਤਿ ਸਮਾਗਮਾਂ ਦੀ ਹੋਈ ਸ਼ੁਰੂਆਤ

ਅਜੀਤ ਡੈਸਕ 13-04-2026
ਨਵਾਂਸ਼ਹਿਰ, 12 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ) - ਚੰਡੀਗੜ੍ਹ ਰੋਡ ਸਥਿਤ ਗੁਰਦੁਆਰਾ ਅੰਗਦ ਨਗਰ ਵਿਖੇ ਦੂਸਰੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 11 ਦਿਨਾਂ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ | ਅੱਜ ਪਹਿਲੇ ਦਿਨ ਦੇ ਸਮਾਗਮਾਂ ਵਿੱਚ ਗੁਰਦੁਆਰਾ ਸਿੰਘ ਸਭਾ ਦੇ ਰਾਗੀ ਭਾਈ ਸੁਖਦੀਪ ਸਿੰਘ ਦੇ ਜਥੇ ਨੇ ਕੀਰਤਨ ਦੀ ਸੇਵਾ ਨਿਭਾਈ, ਉਪਰੰਤ ਭਾਈ ਹਰਜਿੰਦਰ ਸਿੰਘ ਅਟਾਰੀ ਵਾਲੇ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਗੁਰਦੁਆਰਾ ਅੰਗਦ ਨਗਰ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਰਨੈਲ ਸਿੰਘ ਖਾਲਸਾ ਨੇ ਸੰਗਤਾਂ ਨੂੰ ਪ੍ਰਕਾਸ਼ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਭਵਿੱਖ ਦੇ ਪ੍ਰੋਗਰਾਮ ਬਾਰੇ ਵਿਸਥਾਰ 'ਚ ਜਾਣਕਾਰੀ ਸਾਂਝੀ ਕੀਤੀ | ਇਸ ਸਮਾਗਮ ਦੀ ਸੰਪੂਰਨਤਾ ਦੀ ਅਰਦਾਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ | ਇਸ ਮੌਕੇ 'ਤੇ ਜਰਨੈਲ ਸਿੰਘ ਖਾਲਸਾ, ਜੋਗਾ ਸਿੰਘ ਐਸ. ਡੀ. ਓ, ਜੁਝਾਰ ਸਿੰਘ, ਗੁਰਦੀਪ ਸਿੰਘ, ਬਲਵੀਰ ਸਿੰਘ, ਤੇਜਾ ਸਿੰਘ, ਸੁਰਜੀਤ ਸਿੰਘ ਮਹਿਤਪੁਰ, ਬਲਵੀਰ ਸਿੰਘ ਖਾਲਸਾ, ਹਰਜਿੰਦਰ ਸਿੰਘ, ਅਜੀਤ ਸਿੰਘ, ਮਲਕੀਤ ਸਿੰਘ, ਦਲਜੀਤ ਸਿੰਘ, ਗ੍ਰੰਥੀ ਮਨਜੀਤ ਸਿੰਘ, ਤਰਸੇਮ ਸਿੰਘ, ਅਵਤਾਰ ਸਿੰਘ, ਹਕੀਕਤ ਸਿੰਘ, ਰਜਿੰਦਰਪਾਲ ਸਿੰਘ, ਕਰਨਜੀਤ ਸਿੰਘ ਆਦਿ ਤੋਂ ਇਲਾਵਾ ਇਲਾਕੇ ਦੀ ਸੰਗਤ ਹਾਜ਼ਰ ਸੀ |
ਪਿਛਲੀ ਖ਼ਬਰ ਨਵਾਂਸ਼ਹਿਰ ਦੇ ਜੈਨ ਸਥਾਨਕ ਵਿਖੇ ਨਵਕਾਰ ਮੰਤਰ ਦਾ ਜਾਪ ਕੀਤਾ ਗਿਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।