15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਸੰਸਦ 'ਚ ਵੁਮੈਨ ਰਿਜ਼ਰਵੇਸ਼ਨ ਬਿੱਲ ਪਾਸ ਕਰਨ ਸੰਬੰਧੀ ਗਰਜੇ

ਅਜੀਤ ਡੈਸਕ 18-04-2026
ਕਾਠਗੜ੍ਹ, 17 ਅਪ੍ਰੈਲ (ਹਰਸਿਮਰਨ ਜੋਤ ਸਿੰਘ ਕਲੇਰ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਪਾਰਟੀ ਦੇ ਸਪੋਕਸਮੈਨ ਮਾਲਵਿੰਦਰ ਸਿੰਘ ਕੰਗ ਨੇ ਲੋਕ ਸਭਾ 'ਚ ਔਰਤਾਂ ਦੀ ਰਿਜਰਵੇਸ਼ਨ 'ਤੇ ਬੋਲਦਿਆਂ ਜ਼ੋਰਦਾਰ ਸ਼ਬਦਾਂ 'ਚ ਕਿਹਾ ਕਿ ਸਾਡੀਆਂ ਸਰਕਾਰਾਂ ਤਾਂ ਹੁਣ ਔਰਤਾਂ ਨੂੰ ਰਿਜਰਵੇਸ਼ਨ ਦੇਣ ਦੀਆਂ ਗੱਲਾਂ ਕਰ ਰਹੀਆਂ ਹਨ | ਪਰ ਸਾਡੇ ਗੁਰੂ ਸਾਹਿਬਾਨਾਂ ਸ੍ਰੀ ਗੁਰੂ ਨਾਨਕ ਦੇਵ ਜੀ ਨੇ 550 ਸਾਲ ਪਹਿਲਾਂ ਇਸਤਰੀ ਜਾਤੀ ਨੂੰ ਅਧਿਕਾਰ ਦੇਣ ਦੀ ਗੱਲ ਕੀਤੀ ਅਤੇ ਹੋਰ ਗੁਰੂ ਸਾਹਿਬਾਨ ਨੇ ਇਸਤਰੀ ਜਾਤ ਵਿੱਚੋਂ ਸਤੀ ਪ੍ਰਥਾ ਦੀ ਰੀਤ ਨੂੰ ਮੁੱਢੋਂ ਖਤਮ ਕੀਤਾ ਸੀ | ਇੱਥੇ ਹੀ ਬਸ ਨਹੀਂ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਨ 1920 'ਚ ਔਰਤਾਂ ਨੂੰ ਮਰਦਾਂ ਦੀ ਬਰਾਬਰੀ ਦਾ ਦਰਜਾ ਦੇ ਕੇ ਵੋਟ ਪਾਉਣ ਦਾ ਅਧਿਕਾਰ ਦਿੱਤਾ ਸੀ | ਜਿਸ ਕਰਕੇ ਮੈਂ ਭਾਰਤ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਸੰਨ 2023 'ਚ ਬਣਾਏ ਗਏ ਵੁਮੈਨ ਰਿਜਰਵੇਸ਼ਨ ਬਿੱਲ ਨੂੰ ਤੁਰੰਤ ਲਾਗੂ ਕਰਕੇ ਔਰਤਾਂ ਨੂੰ ਬਰਾਬਰੀ ਦਾ ਅਧਿਕਾਰ ਦਿੱਤਾ ਜਾਵੇ |
ਪਿਛਲੀ ਖ਼ਬਰ ਰੱਕੜਾਂ ਬੇਟ ਵਿਖੇ ਡਾ. ਬੀ. ਆਰ. ਅੰਬੇਡਕਰ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਬੀ. ਐੱਲ. ਐੱਮ. ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।