14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਗੁਰਦੁਆਰਾ ਮੰਜੀ ਸਾਹਿਬ ਵਿਖੇ ਤਿੰਨ ਪਾਤਸ਼ਾਹੀਆਂ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 18-04-2026
ਨਵਾਂਸ਼ਹਿਰ, 17 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ)-ਸਥਾਨਕ ਬੰਗਾ ਰੋਡ ਸਥਿਤ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਤਿੰਨ ਪਾਤਸ਼ਾਹੀਆਂ ਸ੍ਰੀ ਗੁਰੂ ਅੰਗਦ ਦੇਵ ਜੀ, ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਹਿਰ ਦੀਆਂ ਸੰਗਤਾਂ ਵਲੋਂ ਮਨਾਇਆ ਗਿਆ | ਇਸ ਮੌਕੇ ਗੁਰੂ ਘਰ ਦੇ ਰਾਗੀ ਜਥੇ ਭਾਈ ਸੁਖਬੀਰ ਸਿੰਘ ਤੇ ਛੋਟੀਆਂ-ਛੋਟੀਆਂ ਬੱਚੀਆਂ ਅਮਰਨੀਤ ਕੌਰ ਤੇ ਹਰਸ਼ਦੀਪ ਕੌਰ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਗੁਰਦੁਆਰਾ ਦੁਰਗਾਪੁਰ ਪਾਤਸ਼ਾਹੀ ਛੇਵੀਂ ਦੇ ਮੁੱਖ ਗ੍ਰੰਥੀ ਭਾਈ ਬਰਿੰਦਰ ਸਿੰਘ ਨੇ ਸ੍ਰੀ ਗੁਰੂ ਅਮਰਦਾਸ ਜੀ ਅਤੇ ਭਾਈ ਲਹਿਣਾ ਜੀ, ਜੋ ਬਾਅਦ ਵਿੱਚ ਸ੍ਰੀ ਗੁਰੂ ਅੰਗਦ ਦੇਵ ਜੀ ਕਹਾਏ ਦਾ ਇਤਿਹਾਸ ਸਰਵਣ ਕਰਵਾਇਆ | ਗੁਰਦੁਆਰਾ ਮੰਜੀ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਨਰੰਗ ਸਿੰਘ ਨੇ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ | ਬਾਬਾ ਨਰੰਗ ਸਿੰਘ ਵਲੋਂ ਰਾਗੀ ਜਥੇ, ਕਥਾ ਵਾਚਕ ਅਤੇ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਦੇ ਬਾਹਰ ਬਣੇ ਸ਼ਹੀਦਾਂ ਦੀ ਯਾਦਗਾਰ ਦੇਖਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਸੀ | ਮੰਚ ਸੰਚਾਲਨ ਭਾਈ ਰੇਸ਼ਮ ਸਿੰਘ ਅਨੰਦਪੁਰ ਸਾਹਿਬ ਵਾਲਿਆਂ ਕੀਤਾ | ਇਸ ਮੌਕੇ ਗੁਰਦੁਆਰਾ ਅੰਗਦ ਨਗਰ ਦੇ ਮੁੱਖ ਸੇਵਾਦਾਰ ਭਾਈ ਜਰਨੈਲ ਸਿੰਘ ਖਾਲਸਾ, ਸ੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਅਮਰਜੀਤ ਸਿੰਘ ਖਾਲਸਾ, ਜੋਗਾ ਸਿੰਘ ਐੱਸ. ਡੀ. ਓ, ਜੁਝਾਰ ਸਿੰਘ, ਗੁਰਦੀਪ ਸਿੰਘ, ਬਲਵੀਰ ਸਿੰਘ, ਹਰਦੀਪ ਸਿੰਘ ਸੈਂਭੀ, ਹਰਿੰਦਰ ਸਿੰਘ, ਜਸਵੰਤ ਸਿੰਘ ਭੱਟੀ, ਮਾਸਟਰ ਮਨਮੋਹਨ ਸਿੰਘ, ਤੇਜਾ ਸਿੰਘ, ਸੁਰਜੀਤ ਸਿੰਘ ਮਹਿਤਪੁਰ, ਬਲਵੀਰ ਸਿੰਘ ਖਾਲਸਾ, ਹਰਜਿੰਦਰ ਸਿੰਘ, ਅਜੀਤ ਸਿੰਘ, ਮਲਕੀਤ ਸਿੰਘ, ਦਲਜੀਤ ਸਿੰਘ, ਗ੍ਰੰਥੀ ਮਨਜੀਤ ਸਿੰਘ, ਤਰਸੇਮ ਸਿੰਘ, ਅਵਤਾਰ ਸਿੰਘ, ਰਜਿੰਦਰ ਪਾਲ ਸਿੰਘ, ਮਨਜੀਤ ਕੌਰ, ਕਰਨਜੀਤ ਸਿੰਘ,ਗੁਰਮੁੱਖ ਸਿੰਘ, ਰੇਸ਼ਮ ਸਿੰਘ, ਸਤਪਾਲ ਸਿੰਘ,ਤਰਸੇਮ ਸਿੰਘ, ਬਲਵੀਰ ਸਿੰਘ ਖਾਲਸਾ, ਮਨਪ੍ਰੀਤ ਸਿੰਘ, ਮਲਕੀਤ ਸਿੰਘ, ਬਲਜੀਤ ਸਿੰਘ ਗੁਰਬੰਸ ਸਿੰਘ, ਸੁਰਜੀਤ ਸਿੰਘ ਐੱਸ.ਡੀ.ਓ., ਹਰਿੰਦਰ ਪਾਲ ਸਿੰਘ ਤੇ ਕਮਲਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆਪਣੇ-ਆਪ ਨੂੰ ਮੱਛਰ ਦੇ ਕੱਟਣ ਤੋਂ ਬਚਾਉਣ ਲਈ ਪੂਰੇ ਸਰੀਰ ਨੂੰ ਢਕਣ ਵਾਲੇ ਕੱਪੜੇ ਪਾਓ- ਡਾ. ਬਲਜੀਤ ਕਮਲ ਅਗਲੀ ਖ਼ਬਰ ਲੈਕਚਰਾਰ ਗੀਤਾ ਸ਼ਰਮਾ ਵਲੋਂ ਵਿਦਿਆਰਥੀਆਂ ਦੀ ਭਲਾਈ ਲਈ 20 ਹਜ਼ਾਰ ਦੀ ਰਾਸ਼ੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।