14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਾਬਕਾ ਇੰਸਪੈਕਟਰ ਅਟਵਾਲ ਨੇ 26ਵੀਂ ਵਾਰ ਕੀਤਾ ਖ਼ੂਨਦਾਨ

ਅਜੀਤ ਡੈਸਕ 18-04-2026
ਨਵਾਂਸ਼ਹਿਰ, 17 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਡਾ. ਬੀ. ਆਰ. ਅੰਬੇਡਕਰ ਦੇ ਜਨਮ ਦਿਵਸ ਦੇ ਮੌਕੇ 'ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਨਵਾਂਸ਼ਹਿਰ ਦੇ ਸਮੂਹ ਕਰਮਚਾਰੀਆਂ ਵਲੋਂ ਬੀ.ਡੀ.ਸੀ ਨਵਾਂਸ਼ਹਿਰ ਦੇ ਸਹਿਯੋਗ ਨਾਲ 26ਵਾਂ ਵਿਸ਼ਾਲ ਸਵੈ-ਇੱਛੁਕ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਦੀ ਖ਼ਾਸ ਖਿੱਚ ਦਾ ਕੇਂਦਰ ਸਾਬਕਾ ਪੁਲਿਸ ਇੰਸਪੈਕਟਰ ਪ੍ਰਹਲਾਦ ਸਿੰਘ ਅਟਵਾਲ ਰਹੇ, ਜਿਨ੍ਹਾਂ ਨੇ ਇਸ ਮੌਕੇ 26ਵੀਂ ਵਾਰ ਖ਼ੂਨਦਾਨ ਕਰਕੇ ਨੌਜਵਾਨਾਂ ਲਈ ਇੱਕ ਪ੍ਰੇਰਨਾ ਸਰੋਤ ਵਜੋਂ ਆਪਣੀ ਹਾਜ਼ਰੀ ਲਵਾਈ | ?ਸੇਵਾ ਅਤੇ ਸਾਹਿਤ ਦਾ ਸੁਮੇਲ ਸਾਬਕਾ ਇੰਸਪੈਕਟਰ ਪ੍ਰਹਲਾਦ ਸਿੰਘ ਅਟਵਾਲ ਨਾ ਕੇਵਲ ਪੁਲਿਸ ਸੇਵਾ ਦੌਰਾਨ ਆਪਣੇ ਫਰਜ਼ਾਂ ਪ੍ਰਤੀ ਸੁਹਿਰਦ ਰਹੇ ਹਨ, ਬਲਕਿ ਉਹ ਇੱਕ ਵਧੀਆ ਲਿਖਾਰੀ ਵਜੋਂ ਵੀ ਜਾਣੇ ਜਾਂਦੇ ਹਨ | ਸਮਾਜਿਕ ਭਲਾਈ ਦੇ ਕੰਮਾਂ ਵਿੱਚ ਉਹ ਹਮੇਸ਼ਾ ਮੋਹਰੀ ਹੋ ਕੇ ਹਿੱਸਾ ਲੈਂਦੇ ਹਨ | ਉਨ੍ਹਾਂ ਦਾ ਮੰਨਣਾ ਹੈ ਕਿ ਖ਼ੂਨਦਾਨ ਸਭ ਤੋਂ ਵੱਡਾ ਦਾਨ ਹੈ ਜੋ ਕਿਸੇ ਲੋੜਵੰਦ ਦੀ ਜ਼ਿੰਦਗੀ ਬਚਾ ਸਕਦਾ ਹੈ | ਕੈਂਪ ਦੌਰਾਨ ਪ੍ਰਹਲਾਦ ਸਿੰਘ ਅਟਵਾਲ ਸਮੇਤ ਹੋਰ ਖ਼ੂਨਦਾਨੀਆਂ ਨੂੰ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਤੋਹਫੇ ਦੇ ਕੇ ਸਨਮਾਨਿਤ ਕੀਤਾ ਗਿਆ | ਕੈਂਪ ਦੇ ਪ੍ਰਬੰਧਕ ਮੋਹਨ ਸਿੰਘ ਬੁੱਟਾ ਉਟਾਲ, ਸੁਰਿੰਦਰ ਪਾਲ ਰੁੜਕੀ ਅਤੇ ਖੁਸ਼ਹਾਲ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ਕੁੱਲ 60 ਖ਼ੂਨਦਾਨੀਆਂ ਨੇ ਆਪਣਾ ਯੋਗਦਾਨ ਪਾਇਆ |
ਪਿਛਲੀ ਖ਼ਬਰ ਬੰਗਾ 'ਚ ਡਾ. ਅੰਬੇਡਕਰ ਦੇ ਜਨਮ ਦਿਵਸ 'ਤੇ ਸਮਾਗਮ ਕਰਵਾਇਆ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਦਾ ਅੱਠਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।