14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਖ਼ੂਨਦਾਨ ਤੇ ਮੈਡੀਕਲ ਕੈਂਪ ਲਗਾਇਆ

ਅਜੀਤ ਡੈਸਕ 18-04-2026
ਬਲਾਚੌਰ, 17 ਅਪ੍ਰੈਲ (ਨਰੇਸ਼ ਧੌਲ)-ਡਾ. ਬੀ. ਆਰ ਅੰਬੇਡਕਰ ਵੈੱਲਫੇਅਰ ਕਮੇਟੀ ਬਲਾਚੌਰ ਵਲੋਂ ਡਾ. ਭੀਮ ਰਾਓ ਅੰਬੇਡਕਰ ਦੇ 135ਵੇਂ ਜਨਮ ਦਿਵਸ ਨੂੰ ਸਮਰਪਿਤ ਪਹਿਲਾ ਖ਼ੂਨਦਾਨ ਅਤੇ ਮੈਡੀਕਲ ਕੈਂਪ ਸੂਰੀ ਹਸਪਤਾਲ ਦੇ ਸਹਿਯੋਗ ਨਾਲ ਸਾਹਮਣੇ ਬਾਬਾ ਬਲਰਾਜ ਕਾਲਜ ਭੱਦੀ ਰੋਡ ਬਲਾਚੌਰ ਵਿਖੇ ਲਗਾਇਆ ਗਿਆ | ਕੈਂਪ ਦਾ ਉਦਘਾਟਨ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਡਾ. ਭੁਪਿੰਦਰਜੀਤ ਸਿੰਘ ਸੂਰੀ ਅਤੇ ਡਾ. ਅਮਨਦੀਪ ਕੌਰ ਸੂਰੀ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਕੈਂਪ ਦੌਰਾਨ ਖ਼ੂਨਦਾਨੀਆਂ ਵਲੋਂ 50 ਯੂਨਿਟ ਖ਼ੂਨਦਾਨ ਕੀਤਾ ਗਿਆ ਅਤੇ ਲਗਪਗ 200 ਮਰੀਜ਼ਾਂ ਨੇ ਆਪਣੀ ਜਾਂਚ ਕਰਵਾ ਕੇ ਇਸ ਕੈਂਪ ਦਾ ਲਾਹਾ ਲਿਆ | ਇਸ ਮੌਕੇ ਦਿਨੇਸ਼ ਕੁਮਾਰ ਪ੍ਰਧਾਨ, ਹਰਪ੍ਰੀਤ ਹੈਰੀ ਉਪ ਪ੍ਰਧਾਨ, ਸੋਮ ਨਾਥ ਤੱਕਲਾ ਜਰਨਲ ਸਕੱਤਰ, ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ, ਬਲਾਚੌਰ ਸ਼ਹਿਰੀ ਪ੍ਰਧਾਨ ਰਜਿੰਦਰ ਸਿੰਘ ਸ਼ਿੰਦੀ, ਸਾਬਕਾ ਐਮ.ਸੀ ਲਾਲ ਬਹਾਦਰ ਗਾਂਧੀ, ਕੁਲਦੀਪ ਸਿੰਘ ਬਿੱਟੂ ਬਾਬਾ ਮੰਢਿਆਣੀ, ਦਿਨੇਸ਼ ਗੰਗੜ, ਦਿਨੇਸ਼ ਬੈਂਸ, ਬਲਾਕ ਸੰਮਤੀ ਬਲਾਚੌਰ ਦੇ ਚੇਅਰਮੈਨ ਨਾਨਕ ਸਿੰਘ ਜੰਡੀ, ਕੁਲਵਿੰਦਰ ਮੰਡ, ਪਰਮਿੰਦਰ ਮੇਨਕਾ ਐੱਮ. ਸੀ. ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਝਿੜੀ ਅਸਥਾਨ ਪੱਲੀ ਝਿੱਕੀ ਵਿਖੇ ਪਕੌੜਿਆਂ ਦੇ ਲੰਗਰ ਲਗਾਏ ਅਗਲੀ ਖ਼ਬਰ ਬੰਗਾ 'ਚ ਡਾ. ਅੰਬੇਡਕਰ ਦੇ ਜਨਮ ਦਿਵਸ 'ਤੇ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।