13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸ੍ਰੀ ਗੁਰੂ ਅੰਗਦ ਦੇਵ ਜੀ ਨੇ ਸੇਵਾ ਤੇ ਸਿਮਰਨ ਨਾਲ ਜੋੜਿਆ- ਭਾਈ ਰਾਮ ਸਿੰਘ

ਅਜੀਤ ਡੈਸਕ 18-04-2026
ਨਵਾਂਸ਼ਹਿਰ, 17 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ)-ਗੁਰਦੁਆਰਾ ਅੰਗਦ ਨਗਰ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਲੜੀਵਾਰ ਰਾਤਰੀ ਗੁਰਮਤਿ ਸਮਾਗਮ ਆਖ਼ਰੀ ਪੜਾਅ ਵੱਲ ਵਧ ਰਹੇ ਹਨ | ਇਸੇ ਹੀ ਲੜੀ ਤਹਿਤ ਅੱਠਵੇਂ ਰਾਤਰੀ ਸਮਾਗਮਾਂ ਦੀ ਸਮੁੱਚੀ ਸੇਵਾ ਦਰਸ਼ਨ ਸਿੰਘ ਸਰੋਨਾ ਸੈਨੇਟਰੀ ਵਾਲਿਆਂ ਦੇ ਪਰਿਵਾਰ ਵਲੋਂ ਲਈ ਗਈ | ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਸਜਾਏ ਦੀਵਾਨ ਵਿਚ ਭਾਈ ਦਿਲਬਾਗ ਸਿੰਘ ਤੇ ਸੇਵਾ ਸਿੰਘ ਉਸਮਾਨਪੁਰ ਵਾਲੇ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਮ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ | ਭਾਈ ਰਾਮ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਤੋਂ ਲੈ ਕੇ ਗੁਰੂ ਰਾਮਦਾਸ ਜੀ ਦੇ ਜੀਵਨ ਕਾਲ ਤੱਕ ਦਾ ਵਰਨਣ ਕਰਦਿਆਂ ਕਿਹਾ ਕਿ ਸਮਰਪਣ ਦੀ ਭਾਵਨਾ ਨੇ ਹੀ ਭਾਈ ਲਹਿਣਾ ਜੀ ਨੂੰ ਗੁਰੂ ਅੰਗਦ ਦੇਵ ਬਣਾ ਦਿੱਤਾ | ਉਨ੍ਹਾਂ ਕਿਹਾ ਸ੍ਰੀ ਗੁਰੂ ਅੰਗਦ ਦੇਵ ਜੀ ਨੇ ਸੇਵਾ ਤੇ ਸਿਮਰਨ ਨਾਲ ਜੋੜਿਆ | ਇਸ ਮੌਕੇ ਭਾਈ ਜਰਨੈਲ ਸਿੰਘ ਖਾਲਸਾ, ਜੋਗਾ ਸਿੰਘ ਐਸ. ਡੀ. ਓ, ਜੁਝਾਰ ਸਿੰਘ, ਗੁਰਦੀਪ ਸਿੰਘ, ਬਲਵੀਰ ਸਿੰਘ, ਹਰਦੀਪ ਸਿੰਘ ਸੈਂਭੀ, ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਅਮਰਜੀਤ ਸਿੰਘ ਖਾਲਸਾ, ਹਰਿੰਦਰ ਸਿੰਘ, ਜਸਵੰਤ ਸਿੰਘ ਭੱਟੀ, ਮਾਸਟਰ ਮਨਮੋਹਨ ਸਿੰਘ, ਤੇਜਾ ਸਿੰਘ, ਸੁਰਜੀਤ ਸਿੰਘ ਮਹਿਤਪੁਰ, ਬਲਵੀਰ ਸਿੰਘ ਖਾਲਸਾ, ਹਰਜਿੰਦਰ ਸਿੰਘ, ਅਜੀਤ ਸਿੰਘ, ਮਲਕੀਤ ਸਿੰਘ, ਦਲਜੀਤ ਸਿੰਘ, ਗ੍ਰੰਥੀ ਮਨਜੀਤ ਸਿੰਘ, ਤਰਸੇਮ ਸਿੰਘ, ਅਵਤਾਰ ਸਿੰਘ, ਹਕੀਕਤ ਸਿੰਘ, ਰਜਿੰਦਰ ਪਾਲ ਸਿੰਘ, ਮਨਜੀਤ ਕੌਰ, ਕਰਨਜੀਤ ਸਿੰਘ,ਗੁਰਮੁੱਖ ਸਿੰਘ, ਰੇਸ਼ਮ ਸਿੰਘ, ਸਤਪਾਲ ਸਿੰਘ, ਤੇਜਾ ਸਿੰਘ, ਮਹਿੰਦਰ ਸਿੰਘ ਖਾਲਸਾ, ਤਰਸੇਮ ਸਿੰਘ, ਬਲਵੀਰ ਸਿੰਘ ਖਾਲਸਾ, ਮਨਪ੍ਰੀਤ ਸਿੰਘ, ਮਲਕੀਤ ਸਿੰਘ, ਬਲਜੀਤ ਸਿੰਘ, ਗੁਰਬੰਸ ਸਿੰਘ, ਸੁਰਜੀਤ ਸਿੰਘ ਐਸ. ਡੀ. ਓ, ਹਰਿੰਦਰ ਪਾਲ ਸਿੰਘ, ਕਮਲਦੀਪ ਸਿੰਘ ਆਦਿ ਤੋਂ ਇਲਾਵਾ ਇਲਾਕੇ ਦੀ ਸੰਗਤ ਹਾਜ਼ਰ ਸੀ |
ਪਿਛਲੀ ਖ਼ਬਰ ਸ੍ਰੀ ਗੁਰੂ ਅੰਗਦ ਦੇਵ ਜੀ ਨੇ ਸੇਵਾ ਤੇ ਸਿਮਰਨ ਨਾਲ ਜੋੜਿਆ- ਭਾਈ ਰਾਮ ਸਿੰਘ ਅਗਲੀ ਖ਼ਬਰ ਡੀ. ਐੱਸ. ਪੀ. ਮਲਹੋਤਰਾ ਵਲੋਂ ਵੱਖ-ਵੱਖ ਪਿੰਡਾਂ 'ਚ ਸੰਪਰਕ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।