26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਗਿਆਨ ਸਿੰਘ ਥਾਂਦੀ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਅਜੀਤ ਡੈਸਕ 19-04-2026
ਨਵਾਂਸ਼ਹਿਰ, 18 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)-ਉੱਘੇ ਸਮਾਜ ਸੇਵਕ ਸ਼੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਪ੍ਰਧਾਨ ਅਤੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਦੇ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਥਾਂਦੀ ਦੇ ਪਿਤਾ ਸਰਦਾਰ ਗਿਆਨ ਸਿੰਘ ਥਾਂਦੀ ਨਮਿੱਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵਾਂਸ਼ਹਿਰ ਵਿਖੇ ਕਰਵਾਇਆ ਗਿਆ | ਘਰ ਵਿਖੇ ਸਹਿਜ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਵੈਰਾਗਮਈ ਕੀਰਤਨ ਹਜ਼ੂਰੀ ਰਾਗੀ ਭਾਈ ਪ੍ਰਦੀਪ ਸਿੰਘ ਦੇ ਜਥੇ ਨੇ ਕੀਤਾ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਗਿਆਨ ਸਿੰਘ ਥਾਂਦੀ ਦੀ ਜੀਵਨੀ 'ਤੇ ਚਾਨਣਾ ਪਾਇਆ ਅਤੇ ਉਨ੍ਹਾਂ ਵੱਲੋਂ ਸਮਾਜ ਸੇਵਾ ਦੇ ਕੰਮਾਂ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ | ਇਸ ਮੌਕੇ ਵੱਖ-ਵੱਖ ਰਾਜਨੀਤਕ ਪਾਰਟੀਆਂ, ਧਾਰਮਿਕ ਸੰਸਥਾਵਾਂ ਅਤੇ ਸਮਾਜ ਭਲਾਈ ਸੰਸਥਾਵਾਂ ਵੱਲੋਂ ਭੇਜੇ ਸ਼ੋਕ ਸੰਦੇਸ਼ ਪੜੇਂ੍ਹ ਗਏ | ਇਸ ਮੌਕੇ ਹਲਕਾ ਵਿਧਾਇਕ ਡਾਂ. ਨਛੱਤਰ ਪਾਲ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ, ਸੀਨੀਅਰ ਆਗੂ ਸਤਨਾਮ ਸਿੰਘ ਲਾਂਦੀਆਂ, ਨਿਸ਼ਾਨਬੀਰ ਸਿੰਘ ਢਿੱਲੋਂ, ਗੁਰਬਖ਼ਸ਼ ਸਿੰਘ ਖ਼ਾਲਸਾ ਬੁਲਾਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅਮਿ੍ੰਤਸਰ ਸਾਹਿਬ, ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਮੱਖਣ ਸਿੰਘ ਗਰੇਵਾਲ, ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਸੁਰਜੀਤ ਸਿੰਘ ਮੁੱਖ ਸੇਵਾਦਾਰ, ਆਮ ਆਦਮੀ ਪਾਰਟੀ ਦੇ ਲਲਿਤ ਮੋਹਨ ਪਾਠਕ ਬੱਲੂ, ਪੰਜਾਬ ਰੋਡਵੇਜ਼ ਸ਼ਹੀਦ ਭਗਤ ਸਿੰਘ ਨਗਰ ਰਿਟਾਇਰਡ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਸਾਥੀ ਗੁਰਨਾਮ ਸਿੰਘ, ਸੁਰਿੰਦਰ ਸਿੰਘ ਸੋਇਤਾ, ਅਜੀਤ ਸਿੰਘ, ਦਵਿੰਦਰ ਸਿੰਘ ਥਾਂਦੀ, ਟਰੱਕ ਯੂਨੀਅਨ ਦੇ ਪ੍ਰਧਾਨ ਦਲਬਾਰਾ ਸਿੰਘ ਹੀਰ, ਕੌਂਸਲਰ ਪਰਮ ਸਿੰਘ ਖ਼ਾਲਸਾ, ਜਰਨੈਲ ਸਿੰਘ ਖ਼ਾਲਸਾ, ਚਰਨਜੀਤ ਸਿੰਘ ਮੁਬਾਰਕਪੁਰ, ਗੁਰਪ੍ਰੀਤ ਸਿੰਘ, ਜਸਕਰਨ ਸਿੰਘ ਚਾਹਲ, ਜਗਜੀਤ ਸਿੰਘ, ਵਪਾਰ ਮੰਡਲ ਦੇ ਚਿੰਟੂ ਅਰੋੜਾ, ਰਤਨ ਕੁਮਾਰ ਜੈਨ, ਹੈਪੀ ਚਾਵਲਾ, ਰੇਸ਼ਮ ਸਿੰਘ, ਰਾਜਵਿੰਦਰ ਸਿੰਘ ਹੀਰ, ਜਸਮੀਤ ਸਿੰਘ ਨਰੰਗ, ਅਮਰੀਕ ਸਿੰਘ ਗੁਰੂ ਦੀ ਰਸੋਈ, ਪਰਮਜੀਤ ਸਿੰਘ ਰਾਹੋਂ, ਰਵੀਕਿਰਨ ਸਿੰਘ ਚਾਹਲ, ਸਹਿਜਪਾਲ ਸਿੰਘ ਚਾਹਲ, ਸਤਨਾਮ ਸਿੰਘ ਸਿੱਧੂ, ਰੇਸ਼ਮ ਸਿੰਘ, ਭੁਪਿੰਦਰ ਸਿੰਘ, ਮਨਜੀਤ ਸਿੰਘ ਬਡਵਾਲ, ਬਲਵੀਰ ਸਿੰਘ, ਅਮਰਜੀਤ ਸਿੰਘ ਖ਼ਾਲਸਾ ਆਦਿ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਅਤੇ ਵੱਖ-ਵੱਖ ਰਾਜਨੀਤਿਕ ਧਾਰਮਿਕ ਪਾਰਟੀਆਂ ਦੇ ਆਗੂ ਹਾਜ਼ਰ ਸਨ | ਸਰਦਾਰ ਸੁਖਵਿੰਦਰ ਸਿੰਘ ਥਾਂਦੀ ਨੇ ਆਈ ਹੋਈ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਐਡਵੋਕੇਟ ਖੋਸਲਾ ਅਕਾਲੀ ਦਲ ਵਾਰਿਸ ਪੰਜਾਬ 'ਚ ਸ਼ਾਮਿਲ ਹੋਣਗੇ ਅੱਜ ਅਗਲੀ ਖ਼ਬਰ ਕੇਂਦਰ ਸਰਕਾਰ ਨੇ ਕਣਕ ਖਰੀਦ ਮਾਪਦੰਡਾਂ 'ਚ ਢਿੱਲ ਦੇ ਕੇ ਕਿਸਾਨਾਂ ਦਾ ਦਿੱਲ ਜਿੱਤਿਆ- ਐਡਵੋਕੇਟ ਲਾਦੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।