28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਐਡਵੋਕੇਟ ਖੋਸਲਾ ਅਕਾਲੀ ਦਲ ਵਾਰਿਸ ਪੰਜਾਬ 'ਚ ਸ਼ਾਮਿਲ ਹੋਣਗੇ ਅੱਜ

ਅਜੀਤ ਡੈਸਕ 19-04-2026
ਬਲਾਚੌਰ, 18 ਅਪ੍ਰੈਲ (ਨਰੇਸ਼ ਧੌਲ)- ਇਲਾਕੇ ਦੇ ਨਾਮਵਰ ਵਕੀਲ ਅਤੇ ਸਰਗਰਮ ਸਿਆਸੀ ਆਗੂ ਐਡਵੋਕੇਟ ਪ੍ਰਵੇਸ਼ ਖੋਸਲਾ ਵੱਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਭੱਟ ਦੀ ਹਾਜ਼ਰੀ 'ਚ 19 ਅਪ੍ਰੈਲ ਦਿਨ ਐਤਵਾਰ ਨੂੰ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਗਿਆ ਹੈ | ਐਡਵੋਕੇਟ ਪ੍ਰਵੇਸ਼ ਖੌਸਲਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਤੋਂ ਕੀਤੀ ਸੀ, ਜਿੱਥੇ ਉਨ੍ਹਾਂ ਨੇ ਹਲਕਾ ਯੂਥ ਇੰਚਾਰਜ ਵਜੋਂ ਅਹਿਮ ਸੇਵਾਵਾਂ ਨਿਭਾਈਆਂ | ਇਸ ਤੋਂ ਬਾਅਦ ਉਹ 'ਆਪਣਾ ਪੰਜਾਬ' ਪਾਰਟੀ ਵਿੱਚ ਬਤੌਰ ਜ਼ਿਲ੍ਹਾ ਪ੍ਰਧਾਨ ਸਰਗਰਮ ਰਹੇ | ਹੁਣ ਉਹ ਆਪਣੇ ਪੁਰਾਣੇ ਸਿਆਸੀ ਸੰਬੰਧਾਂ ਨੂੰ ਪਿੱਛੇ ਛੱਡ ਕੇ ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ | ਐਡਵੋਕੇਟ ਖੋਸਲਾ ਨੇ ਕਿਹਾ ਕਿ ਉਹ ਮੈਂਬਰ ਪਾਰਲੀਮੈਂਟ ਅੰਮਿ੍ਤਪਾਲ ਸਿੰਘ ਦੀਆਂ ਪੰਥਕ ਅਤੇ ਸਮਾਜਿਕ ਗਤੀਵਿਧੀਆਂ ਤੋਂ ਬੇਹੱਦ ਪ੍ਰਭਾਵਿਤ ਹਨ | ਉਨ੍ਹਾਂ ਸਪਸ਼ਟ ਕੀਤਾ ਕਿ ਇਲਾਕੇ ਦੇ ਵਿਕਾਸ ਅਤੇ ਕੌਮ ਦੇ ਹਿੱਤਾਂ ਦੀ ਰਾਖੀ ਲਈ ਉਨ੍ਹਾਂ ਨੇ ਇਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਮਨ ਬਣਾਇਆ ਹੈ | ਦੂਜੇ ਪਾਸੇ, ਜ਼ਿਲ•ਾ ਪ੍ਰਧਾਨ ਪ੍ਰਭਜੋਤ ਸਿੰਘ ਭੱਟ ਨੇ ਐਡਵੋਕੇਟ ਪ੍ਰਵੇਸ਼ ਖੋਸਲਾ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਐਡਵੋਕੇਟ ਖੋਸਲਾ ਵਰਗੇ ਪੜ੍ਹੇ-ਲਿਖੇ ਤੇ ਸੂਝਵਾਨ ਆਗੂ ਦੇ ਪਾਰਟੀ ਵਿੱਚ ਆਉਣ ਨਾਲ ਬਲਾਚੌਰ ਇਲਾਕੇ ਵਿੱਚ ਜਥੇਬੰਦੀ ਨੂੰ ਬਹੁਤ ਵੱਡੀ ਮਜ਼ਬੂਤੀ ਮਿਲੇਗੀ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਦੀ ਮਿਹਨਤ ਅਤੇ ਕਾਬਲੀਅਤ ਅਨੁਸਾਰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਦਾਣਾ ਮੰਡੀ ਕਾਠਗੜ੍ਹ ਵਿਚ ਕਣਕ ਦੀ ਖ਼ਰੀਦ ਸ਼ੁਰੂ ਅਗਲੀ ਖ਼ਬਰ ਗਿਆਨ ਸਿੰਘ ਥਾਂਦੀ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।