28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸ਼ੇਰਗਿੱਲ ਅਕੈਡਮੀ ਤੇ ਕੈਨੇਡੀਅਨ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਅਜੀਤ ਡੈਸਕ 19-04-2026
ਮੁਕੰਦਪੁਰ, 18 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)-ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਤੇ ਮੈਪਲ ਬੀਅਰ ਕੈਨੇਡੀਅਨ ਸਕੂਲ ਮੁਕੰਦਪੁਰ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿੱਦਿਅਕ ਖੇਤਰ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ, ਮੈਡਲ ਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ, ਐਡਵੋਕੇਟ ਇਕਬਾਲ ਸਿੰਘ ਮੁੱਖ ਮਹਿਮਾਨ ਵਜੋਂ ਪੁੱਜੇ | ਗੁਰਜੋਤ ਕੌਰ ਲਿੱਦੜ ਬਾਰ੍ਹਵੀਂ ਕਾਮਰਸ ਅਤੇ ਦਸਵੀਂ ਜਮਾਤ ਦੇ ਵਿਦਿਆਰਥੀ ਅੰਕਿਤ ਕੁਮਾਰ ਨੂੰ 10 ਹਜ਼ਾਰ ਦਾ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰੰਗਾਰੰਗ ਪ੍ਰੋਗਰਾਮਾਂ ਨੇ ਸਭ ਦਾ ਦਿਲ ਜਿੱਤਿਆ | ਇਸ ਸਮੇਂ ਸਕੂਲ ਚੇਅਰਮੈਨ ਪਰਮਿੰਦਰ ਸਿੰਘ ਸ਼ੇਰਗਿੱਲ ਅਤੇ ਵਾਈਸ ਚੇਅਰਮੈਨ ਡਾ. ਅਮਰਜੀਤ ਸਿੰਘ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਵਿਕਾਸ ਨਗਰ ਮੁਹੱਲਾ ਵਾਸੀਆਂ ਨੂੰ ਦਰਪੇਸ਼ ਸਮਸਿਆਵਾਂ ਸੰਬੰਧੀ ਮੀਟਿੰਗ ਅੱਜ- ਖਾਲਸਾ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਮੇਸ਼ਾ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਤਤਪਰ- ਐਡਵੋਕੇਟ ਰਾਜਵਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।