21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਵਿਦਿਆਰਥੀ ਚੇਤਨਾ ਪ੍ਰੀਖਿਆ 2025 ਦਾ ਨਤੀਜਾ ਐਲਾਨਿਆ

ਅਜੀਤ ਡੈਸਕ 21-04-2026
ਰਾਹੋਂ, 20 ਅਪ੍ਰੈਲ (ਉਂਕਾਰ ਸਿੰਘ ਰਾਠੋਰ)-ਹੈਪੀ ਮਾਡਲ ਹਾਈ ਸਕੂਲ ਰਾਹੋਂ ਦਾ ਤਰਕਸ਼ੀਲ ਸੋਸਾਇਟੀ ਵਲੋਂ ਸੱਤਵੀਂ ਸੂਬਾਈ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ 2025 ਦਾ ਨਤੀਜਾ ਐਲਾਨਿਆ ਗਿਆ | ਇਸ ਨਤੀਜੇ ਵਿੱਚੋਂ ਦਸਵੀਂ ਜਮਾਤ ਦੀ ਵਿਦਿਆਰਥਣ ਹਿਮਾਨੀ ਕੌਰ ਸਪੁੱਤਰੀ ਕੁਲਦੀਪ ਕੁਮਾਰ ਨੇ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਤਰ੍ਹਾਂ ਸਹਿਜਦੀਪ ਕੌਰ, ਗੁਰਲੀਨ ਕੌਰ, ਗੁਰਪ੍ਰੀਤ ਕੌਰ ਅਤੇ ਸੁਖਵੀਰ ਕੁਮਾਰ ਨੇ ਇਸ ਪ੍ਰੀਖਿਆ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਹੋਰ ਵੀ ਵਿਦਿਆਰਥੀਆਂ ਨੇ ਵਧੀਆ ਅੰਕ ਲੈ ਕੇ ਸਨਮਾਨ ਪੱਤਰ ਪ੍ਰਾਪਤ ਕੀਤੇ | ਇਸ ਮੌਕੇ ਹੈਪੀ ਮਾਡਲ ਹਾਈ ਸਕੂਲ ਦੀ ਪਿ੍ੰਸੀਪਲ ਰਣਜੀਤ ਕੌਰ ਤੇ ਐੱਮ. ਡੀ. ਜਗੀਰ ਸਿੰਘ ਨੇ ਵਿਦਿਆਰਥੀਆਂ ਦੇ ਉੱਦਮ ਅਤੇ ਮਿਹਨਤ ਦੀ ਸਰਾਹਨਾ ਕੀਤੀ | ਵਿਗਿਆਨ ਚੇਤਨਾ ਤੇ ਪ੍ਰਸਾਰ ਲਈ ਯੋਗਦਾਨ ਪਾਉਣ ਲਈ ਬੱਚਿਆਂ ਤੋਂ ਆਸ ਕੀਤੀ | ਇਸ ਮੌਕੇ ਨਰੇਸ਼ ਕੁਮਾਰੀ, ਕਾਂਤਾ ਰਾਣੀ, ਰਵਿੰਦਰ ਮਾਨ ਤੇ ਨੀਸ਼ੂ ਸੋਢੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੁਲਿਸ ਵਲੋਂ ਨਾਕਾਬੰਦੀ ਕਰਕੇ ਕੀਤੀ ਗਈ ਸ਼ੱਕੀ ਵਾਹਨਾਂ ਦੀ ਜਾਂਚ ਅਗਲੀ ਖ਼ਬਰ ਬਲਾਚੌਰ ਵਿਖੇ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।