22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਕਟਾਰੀਆਂ 'ਚ ਪੀਰ ਬਾਬਾ ਬੂੜ ਸ਼ਾਹ ਚਿਸ਼ਤੀ ਤੇ ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਯਾਦਗਾਰੀ ਗੇਟ ਬਣਨ ਦਾ ਕੰਮ ਜ਼ੋਰਾਂ 'ਤੇ- ਬਾਬਾ ਸਾਧੂ ਸ਼ਾਹ ਚਿਸ਼ਤੀ

ਅਜੀਤ ਡੈਸਕ 21-04-2026
ਕਟਾਰੀਆਂ, 20 ਅਪ੍ਰੈਲ (ਪ੍ਰੇਮੀ ਸੰਧਵਾਂ) - ਰੌਜ਼ਾ ਪੀਰ ਬਾਬਾ ਬੂੜ ਸ਼ਾਹ ਚਿਸ਼ਤੀ ਤੇ ਮਹਾਨ ਤਪੱਸਵੀ ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਦੀ ਯਾਦ 'ਚ ਪਿੰਡ ਕਟਾਰੀਆਂ ਵਿਖੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਦਰਬਾਰ ਦੇ ਗੱਦੀ ਨਸ਼ੀਨ ਬਾਬਾ ਸਾਧੂ ਸ਼ਾਹ ਚਿਸ਼ਤੀ ਦੀ ਅਗਵਾਈ ਹੇਠ ਯਾਦਗਾਰੀ ਗੇਟ ਬਣਾਉਣ ਦਾ ਕੰਮ ਜੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ | ਪੀਰ ਬਾਬਾ ਬੂੜ ਸ਼ਾਹ ਚਿਸ਼ਤੀ ਤੇ ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਦਰਬਾਰ ਦੇ ਗੱਦੀ ਨਸ਼ੀਨ ਬਾਬਾ ਸਾਧੂ ਸ਼ਾਹ ਚਿਸ਼ਤੀ ਨੇ ਦੱਸਿਆ ਕਿ ਉਪਰੋਕਤ ਫੱਕਰਾਂ ਦੀ ਯਾਦ 'ਚ ਬਣ ਰਹੇ ਯਾਦਗਾਰੀ ਗੇਟ ਦਾ ਕੰਮ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਥੋੜਿਆਂ ਕੁ ਮਹੀਨਿਆਂ ਤੱਕ ਨੇਪਰੇ ਚੜ੍ਹਨ ਦੀ ਸੰਭਾਵਨਾ ਹੈ | ਕਿਉਂਕਿ ਸੰਗਤਾਂ ਦਾ ਵੀ ਕਹਿਣਾ ਹੈ ਕਿ ਬਾਬਾ ਜੀ ਦੇ ਮੇਲਿਆਂ ਤੋਂ ਪਹਿਲਾਂ ਹੀ ਯਾਦਗਾਰੀ ਗੇਟ ਬਣਨ ਦਾ ਕੰਮ ਮੁਕੰਮਲ ਹੋ ਜਾਵੇ | ਬਾਬਾ ਸਾਧੂ ਸ਼ਾਹ ਚਿਸ਼ਤੀ ਨੇ ਕਿਹਾ ਕਿ ਇਹੋ ਜਿਹੇ ਮਹਾਨ ਕਾਰਜ ਸੰਗਤਾਂ ਦੇ ਸਹਿਯੋਗ ਨਾਲ ਹੀ ਨੇਪਰੇ ਚਾੜ੍ਹੇ ਜਾ ਸਕਦੇ ਹਨ | ਉਨ੍ਹਾਂ ਕਿਹਾ ਕਿ ਯਾਦਗਾਰੀ ਗੇਟ ਦਾ ਕੰਮ ਪੂਰੀ ਤਰ੍ਹਾਂ ਮੁਕੰਮਲ ਹੋਣ 'ਤੇ ਵੱਖ-ਵੱਖ ਫੱਕਰ ਰੂਹਾਂ ਵਲੋਂ ਇਸ ਦਾ ਉਦਘਾਟਨ ਪੀਰਾਂ ਦਾ ਓਟ ਆਸਰਾ ਲੈ ਕੇ ਕੀਤਾ ਜਾਵੇਗਾ | ਇਸ ਮੌਕੇ ਸੋਮ ਨਾਥ ਬੰਗਾ, ਪਰਮਵੀਰ ਪੰਮੀ, ਰਣਜੀਤ ਸਿੰਘ ਰਾਣਾ, ਗੁਰਪ੍ਰੀਤ ਗੋਪੀ ਬੰਗਾ, ਗੁਰਬਚਨ ਬਾਦਸ਼ਾਹ, ਸਰਪੰਚ ਵਰਿੰਦਰ ਸਿੰਘ, ਮਲਕੀਤ ਬੰਗਾ, ਅਮਰਜੀਤ ਜੱਖੂ, ਰਛਪਾਲ ਪੰਚ, ਪਰਮਜੀਤ ਗੱਬਰ, ਸਨੀ ਜੱਖੂ, ਸੋਮਾ ਬੰਗਾ, ਗੁਰਮੇਲ ਪੰਚ, ਬਾਬਾ ਮੁਖਤਿਆਰ ਸਿੰਘ ਗੁਰੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਟਕਸਾਲੀ ਕਾਂਗਰਸੀ ਪਰਿਵਾਰ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ ਅਗਲੀ ਖ਼ਬਰ ਪਠਲਾਵਾ ਸੰਸਥਾ ਤੇ ਭਾਈ ਘਨਈਆ ਜੀ ਟਰੱਸਟ ਜਲੰਧਰ ਵਲੋਂ 24 ਦੇ ਜਨਮ ਦਿਨ ਸਮਾਗਮ ਦੀਆਂ ਤਿਆਰੀਆਂ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।