21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ <br/>

ਅਜੀਤ ਡੈਸਕ 29-04-2026
ਨਵਾਂਸ਼ਹਿਰ, 28 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾ ਤਹਿਤ ਅਤੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਗਰੂਪ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਵਲੋਂ ਟੀਮ ਦੇ ਸਹਿਯੋਗ ਨਾਲ ਸਾਂਝੇ ਤੌਰ 'ਤੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਦੀ ਪੁਰਜੋਰ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਨਵਾਂਸ਼ਹਿਰ ਜ਼ਿਲ੍ਹੇ 'ਚ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਬਾਰੇ ਜਾਣੂ ਕਰਵਾਇਆ ਗਿਆ | ਚੈਕਿੰਗ ਦੌਰਾਨ ਦੁਆਬਾ ਪਬਲਿਕ ਸਕੂਲ, ਕੈਮਬਿ੍ਜ ਪਬਲਿਕ ਸਕੂਲ, ਟੈਗੋਰ ਮਾਡਲ ਸਕੂਲ, ਕੇ.ਸੀ ਪਬਲਿਕ ਸਕੂਲ, ਸੇਂਟ ਜੋਸਫ਼ ਸਕੂਲ ਅਤੇ ਸਿਵਾਲਿਕ ਪਬਲਿਕ ਸਕੂਲ ਦੀਆਂ ਬੱਸਾਂ ਵੀ ਸ਼ਾਮਲ ਸਨ | ਇਸ ਮੁਹਿੰਮ ਦੌਰਾਨ ਤਕਰੀਬਨ 12 ਸਕੂਲਾਂ ਦੀਆਂ ਕੁੱਲ 19 ਸਕੂਲੀ ਬੱਸਾਂ ਦੇ ਦਸਤਾਵੇਜ ਚੈੱਕ ਕੀਤੇ ਗਏ ਅਤੇ ਸੇਫ ਸਕੂਲ ਵਾਹਨ ਪਾਲਸੀ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਵਾਲੀ ਇੱਕ ਸਕੂਲੀ ਬੱਸ ਦਾ ਚਲਾਨ ਡਰਾਈਵਰ ਵੱਲੋ ਸੀਟ ਬੈਲਟ ਨਾ ਲਾਉਣ ਕਰ ਕੇ ਵੀ ਕੀਤਾ ਗਿਆ | ਇਸ ਮੌਕੇ ਟੀਮ ਵਿੱਚ ਇੰਦਰਪਾਲ ਸਿੰਘ ਰੀਜਨਲ ਟਰਾਂਸਪੋਰਟ ਅਫਸਰ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ, ਗੌਰਵ ਸ਼ਰਮਾ ਸੀ.ਪੀ.ਓ, ਸਿੱਖਿਆ ਵਿਭਾਗ ਤੋਂ ਸੁਰਿੰਦਰਪਾਲ ਅਗਨੀਹੋਤਰੀ ਪਿ੍ੰਸੀਪਲ, ਪੁਲਿਸ ਵਿਭਾਗ ਤੋਂ ਟਰੈਫ਼ਕਿ ਇੰਚਾਰਜ ਸੁਭਾਸ਼ ਚੰਦ ਅਤੇ ਸੁਨੀਲ ਦੱਤ ਵੀ ਮੌਜੂਦ ਸਨ |

ਪਿਛਲੀ ਖ਼ਬਰ ਵਿਕਾਸ ਨਗਰ ਸੇਵਾ ਸੁਸਾਇਟੀ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ <br/> ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਸੀਕਰੀ 'ਚ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।