21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਵਿਕਾਸ ਨਗਰ ਸੇਵਾ ਸੁਸਾਇਟੀ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ <br/>

ਅਜੀਤ ਡੈਸਕ 29-04-2026

ਨਵਾਂਸ਼ਹਿਰ, 28 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ)-ਵਿਕਾਸ ਨਗਰ ਸੇਵਾ ਸੋਸਾਇਟੀ ਨਵਾਂਸ਼ਹਿਰ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਮੁਹੱਲਾ ਵਾਸੀਆਂ ਨੂੰ ਦਰਪੇਸ਼ ਮੁਸ਼ਕਲਾਂ ਤੋਂ ਜਾਣੂ ਕਰਵਾਉਂਦਿਆਂ ਦਖ਼ਲ ਦੇ ਕੇ ਸਮਸਿਆਵਾਂ ਦੇ ਹਲ ਲਈ ਗੁਹਾਰ ਲਗਾਈ ਹੈ | ਵਿਕਾਸ ਨਗਰ ਸੇਵਾ ਸੁਸਾਇਟੀ ਦੇ ਪ੍ਰਧਾਨ ਜਥੇਦਾਰ ਰੇਸ਼ਮ ਸਿੰਘ ਖਾਲਸਾ ਨੇ ਦਸਿਆ ਕਿ ਫੱਟੀ ਬਸਤਾ ਚੌਂਕ ਤੋਂ ਸਲੋਹ ਪਿੰਡ ਦੇ ਗੇਟ ਤੱਕ ਟੁੱਟੀ ਹੋਈ ਸੜਕ ਕਾਰਨ ਨਿਤ ਨਵੇਂ ਦਿਨ ਹਾਦਸੇ ਵਾਪਰ ਰਹੇ ਹਨ | ਮੁਹੱਲਾ ਵਾਸੀਆਂ ਨੇ ਸਲੋਹ ਰੋਡ ਜਿਸ ਦਾ ਟੈਂਡਰ ਵੀ ਲੱਗ ਚੁੱਕਿਆ ਦੱਸਿਆ ਜਾ ਰਿਹਾ ਹੈ, ਪਰ ਕੰਮ ਨਹੀਂ ਸ਼ੁਰੂ ਕੀਤਾ ਜਾ ਰਿਹਾ ਹੈ, ਜਲਦੀ ਬਨਾਉਣ ਦੀ ਮੰਗ ਕੀਤੀ ਹੈ | ਬਰਸਾਤੀ ਪਾਣੀ ਦੇ ਨਿਕਾਸ ਦਾ ਯੋਗ ਪ੍ਰਬੰਧ ਕਰਨ ਦੀ ਮੰਗ ਕਰਦਿਆਂ ਮੁਹੱਲਾ ਵਾਸੀਆਂ ਨੇ ਸਲੋਹ ਰੋਡ 'ਤੇ ਪਈ 18 ਮਰਲੇ ਜ਼ਮੀਨ ਵਿੱਚ ਬਚਿਆਂ ਲਈ ਝੂਲੇ ਲਗਵਾਉਣ, ਪਾਰਕ ਨੂੰ ਖੂਬਸੂਰਤ ਦਿਖ ਦੇ ਕੇ ਬਜ਼ੁਰਗਾਂ ਦੇ ਬੈਠਣ ਲਈ ਬੈਂਚ ਵਗੈਰਾ ਲਗਾਉਣ ਦੀ ਮੰਗ ਕੀਤੀ ਹੈ | ਮਾਣਯੋਗ ਸਰਵ ਉੱਚ ਅਦਾਲਤ ਦੇ ਹੁਕਮਾਂ ਅਨੁਸਾਰ ਬੇਸਹਾਰਾ ਪਸ਼ੂਆਂ ਅਤੇ ਕੁੱਤਿਆਂ ਤੋਂ ਮੁਹੱਲਾ ਵਾਸੀਆਂ ਨੂੰ ਨਿਯਾਤ ਦਵਾਉਣ ਸਬੰਧੀ ਨਗਰ ਕੌਂਸਲ ਨੂੰ ਹਦਾਇਤ ਕੀਤੀ ਜਾਵੇ ਦੀ ਮੰਗ ਕੀਤੀ ਹੈ | ਇਸ ਮੌਕੇ ਜਸਵੰਤ ਸਿੰਘ ਭੱਟੀ, ਅਮਰਜੀਤ ਸਿੰਘ, ਹਰਭਜਨ ਸਿੰਘ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਮੱਲ੍ਹਾਂ ਬੇਦੀਆਂ ਵਿਖੇ ਡਾ. ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।