21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਮੱਲ੍ਹਾਂ ਬੇਦੀਆਂ ਵਿਖੇ ਡਾ. ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ <br/>

ਅਜੀਤ ਡੈਸਕ 29-04-2026
ਔੜ/ਝਿੰਗੜਾਂ, 28 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)-ਵਿਧਾਨ ਸਭਾ ਹਲਕਾ ਬੰਗਾ ਅਧੀਨ ਪੈਂਦੇ ਪਿੰਡ ਮੱਲ੍ਹਾਂ ਬੇਦੀਆਂ ਵਿਖੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ, ਡਾ. ਬੀ. ਆਰ. ਅੰਬੇਡਕਰ ਵੈੱਲਫੇਅਰ ਸੁਸਾਇਟੀ ਵਲੋਂ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਭਾਰਤ ਰਤਨ, ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ. ਆਰ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਪ੍ਰਧਾਨ ਬਾਬੂ ਧੰਨਾ ਸਿੰਘ ਮੱਲ੍ਹਾਂ ਬੇਦੀਆਂ ਦੀ ਅਗਵਾਈ ਹੇਠ ਕਰਵਾਇਆ ਗਿਆ | ਪ੍ਰਧਾਨ ਬਾਬੂ ਧੰਨਾ ਸਿੰਘ, ਸੁਖਵਿੰਦਰ ਪਾਲ ਸੋਢੀ ਜਨਰਲ ਸਕੱਤਰ, ਕੁਲਬੀਰ ਕੁਮਾਰ ਮੰਨਾ ਖਜ਼ਾਨਚੀ, ਪ੍ਰਧਾਨ ਮਿਸਤਰੀ ਪ੍ਰੇਮ ਨਾਥ, ਨਿਰਮਲ ਦਾਸ, ਮਨਦੀਪ ਕੁਮਾਰ, ਸਤਪਾਲ, ਵਿੱਕੀ ਜਨਾਗਲ, ਵਿਜੇ ਕੁਮਾਰ, ਬਲਵੀਰ ਚੰਦ, ਦਮਨਵੀਰ ਸਿੰਘ, ਰਾਜੀਵ ਕੁਮਾਰ, ਬਲਵਿੰਦਰ ਸਿੰਘ ਫੌਜੀ, ਉਮ ਪ੍ਰਕਾਸ਼, ਸਰਪੰਚ ਰਾਜਪ੍ਰੀਤ ਕੌਰ, ਬਲਿਹਾਰ ਸਿੰਘ, ਜਸਵਿੰਦਰ ਸਿੰਘ, ਪੰਚ ਬਲਵਿੰਦਰ ਸਿੰਘ, ਹਰਜਿੰਦਰਪਾਲ ਸਿੰਘ ਤੇ ਅਨੀਤਾ ਸਿੰਘ, ਸੋਢੀ ਬਾਂਗਲਾ ਆਦਿ ਪਿੰਡ ਦੇ ਪਤਵੰਤੇ ਸੱਜਣਾਂ ਵਲੋਂ ਡਾ.ਭੀਮ ਰਾਓ ਅੰਬੇਡਕਰ ਦੀ ਤਸਵੀਰ 'ਤੇ ਫੁੱਲ ਮਲਾਵਾਂ ਭੇਂਟ ਕੀਤੀਆਂ ਗਈਆਂ | ਸਮਾਗਮ ਵਿੱਚ ਅਹਿਮ ਸ਼ਖਸ਼ੀਅਤਾਂ ਵਜੋਂ ਹੁਸਨ ਖਾਬੜਾ ਸੇਵਾਮੁਕਤ ਇੰਸਪੈਕਟਰ ਤੇ ਜੋਗਿੰਦਰ ਸਿੰਘ ਔੜ ਸ਼ਾਮਲ ਹੋਏ | ਉਨ੍ਹਾਂ ਡਾ. ਬੀ.ਆਰ ਅੰਬੇਡਕਰ ਦੇ ਸੰਘਰਸ਼ਮਈ ਜੀਵਨ 'ਤੇ ਚਾਨਣਾ ਪਾਇਆ | ਪ੍ਰਧਾਨ ਬਾਬੂ ਧੰਨਾ ਸਿੰਘ ਮੱਲ੍ਹਾਂ ਬੇਦੀਆਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਉੱਚਕੋਟੀ ਦੀ ਪੜ੍ਹਾਈ ਕਰਕੇ ਉਨ੍ਹਾਂ ਵਲੋਂ ਲਿਖੇ ਭਾਰਤੀ ਸੰਵਿਧਾਨ ਰਾਹੀਂ ਸਮੁੱਚੀ ਮਾਨਵਤਾ ਨੂੰ ਬਰਾਬਰਤਾ ਦੇ ਹੱਕ ਲੈ ਕੇ ਦਿੱਤੇ | ਪ੍ਰਧਾਨ ਮਿਸਤਰੀ ਪ੍ਰੇਮ ਨਾਥ ਮੱਲ੍ਹਾਂ ਬੇਦੀਆਂ ਨੇ ਵੀ ਆਪਣੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਡਾ. ਅੰਬੇਡਕਰ ਨੇ ਆਪਣੀ ਸਾਰੀ ਜ਼ਿੰਦਗੀ ਸਮਾਜ ਦੇ ਲੇਖੇ ਲਗਾਈ, ਉਥੇ ਉਨ੍ਹਾਂ ਵਲੋਂ ਦਿੱਤੇ ਉਪਦੇਸ਼ ਪੜ੍ਹੋ, ਜੁੜੋ, ਸੰਘਰਸ਼ ਕਰੋ 'ਤੇ ਪਹਿਰਾ ਦੇਣ ਦੀ ਲੋੜ ਹੈ | ਇਸ ਮੌਕੇ ਏਕਤਾ ਕਲਾ ਮੰਚ ਲਸਾੜਾ ਦੇ ਸੰਸਥਾਪਕ ਗੁਰਦੀਪ ਲਸਾੜਾ ਦੀ ਟੀਮ ਵਲੋਂ ਡਾ. ਬੀ. ਆਰ. ਅੰਬੇਡਕਰ ਦੇ ਜੀਵਨ ਸੰਬੰਧੀ ਕੋਰੀਓਗ੍ਰਾਫੀ ਪੇਸ਼ ਕੀਤੀ ਗਈ | ਕਮੇਟੀ ਦੇ ਜਨਰਲ ਸਕੱਤਰ ਸੁਖਵਿੰਦਰ ਪਾਲ ਸੋਢੀ ਤੇ ਜਸਵਿੰਦਰ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕਰਦਿਆਂ ਉਨ੍ਹਾਂ ਸਮਾਗਮ ਵਿੱਚ ਪੁੱਜੇ ਪਤਵੰਤੇ ਸੱਜਣਾਂ ਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਤੇ ਡਾ. ਬੀ. ਆਰ. ਅੰਬੇਡਕਰ ਦੇ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ | ਅੰਤ ਵਿੱਚ ਪ੍ਰਧਾਨ ਬਾਬੂ ਧੰਨਾ ਸਿੰਘ ਨੇ ਆਪਣੇ ਸਾਥੀ ਪ੍ਰਬੰਧਕਾਂ ਨਾਲ ਸਹਿਯੋਗੀ ਸੱਜਣਾਂ ਤੇ ਪ੍ਰਮੁੱਖ ਸਖਸ਼ੀਅਤਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਪੰਜਾਬ ਡਿਸਪਿਊਟ ਰੈਜ਼ੋਲੂਸ਼ਨ ਤੇ ਲਿਟੀਗੇਸ਼ਨ ਪਾਲਿਸੀ ਤਹਿਤ ਮੀਟਿੰਗ ਹੋਈ <br/> ਅਗਲੀ ਖ਼ਬਰ ਵਿਕਾਸ ਨਗਰ ਸੇਵਾ ਸੁਸਾਇਟੀ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।