ਨਵਾਂਸ਼ਹਿਰ, 28 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਮਤਿ ਪ੍ਰਚਾਰ ਕੇਂਦਰ ਗੁਜ਼ਰਪੁਰ ਨਵਾਂਸ਼ਹਿਰ ਵਲੋਂ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਸਹਿਯੋਗ ਨਾਲ ਗੁਰਮਤਿ ਸਿਖਲਾਈ ਕੈਂਪ ਸ਼ੁਰੂ ਕੀਤੇ ਜਾ ਰਹੇ ਹਨ ਜੋ 2 ਮਹੀਨੇ ਲਗਾਤਾਰ ਚਲਣਗੇ, ਜਿਸ ਵਿਚ ਵਿਦਿਆਰਥੀਆਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਅਨੁਸਾਰ ਜੀਵਨ ਜਾਂਚ ਦੀ ਸਾਂਝ ਪਾਈ ਜਾਵੇਗੀ ਅਤੇ ਨੈਤਿਕ ਕਦਰਾਂ ਕੀਮਤਾਂ, ਇਤਿਹਾਸ, ਰਹਿਤ ਮਰਿਆਦਾ, ਸ਼ਬਦ ਵੀਚਾਰ, ਵਾਤਾਵਰਨ, ਨਸ਼ਿਆਂ ਆਦਿ ਪ੍ਰਤੀ ਜਾਗਰੂਕ ਕੀਤਾ ਜਾਵੇਗਾ | ਇਹ ਕੈਂਪ ਮਈ ਮਹੀਨਾ ਸਕੂਲਾਂ ਵਿੱਚ ਅਤੇ ਜੂਨ ਮਹੀਨੇ ਦੀਆਂ ਛੁੱਟੀਆਂ ਵਿੱਚ ਪਿੰਡਾਂ ਦੇ ਗੁਰਦੁਆਰਿਆਂ ਵਿੱਚ ਕੀਤੇ ਜਾਣਗੇ | ਗੁਰਮਤਿ ਪ੍ਰਚਾਰ ਕੇਂਦਰ ਗੁਜ਼ਰਪੁਰ ਦੀ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਪ੍ਰਬੰਧ ਕੀਤੇ ਜਾਣਗੇ ਜੋ ਵਿਦਿਆਰਥੀ ਇਨ੍ਹਾਂ ਕੈਂਪਾਂ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣਗੇ ਉਨ੍ਹਾਂ ਵਿਦਿਆਰਥੀਆਂ ਨੂੰ ਕਮੇਟੀ ਵਲੋਂ ਸਨਮਾਨਿਤ ਕੀਤਾ ਜਾਵੇਗਾ | ਇਨਾਂ ਕੈਂਪਾਂ ਦੇ ਇਨਚਾਰਜ ਭਾਈ ਸਿਮਰਪ੍ਰੀਤ ਸਿੰਘ ਜੈਤੋ ਹੋਣਗੇ ਇਹ ਜਾਣਕਾਰੀ ਕਮੇਟੀ ਮੈਂਬਰਾਂ ਵੱਲੋਂ ਦਿੱਤੀ ਗਈ | ਇਸ ਮੌਕੇ ਭਾਈ ਗੁਰਮੀਤ ਸਿੰਘ ਗੁਜ਼ਰਪੁਰ, ਭਾਈ ਜਰਨੈਲ ਸਿੰਘ ਨਵਾਂਸ਼ਹਿਰ, ਇੰਜ. ਜੋਗਾ ਸਿੰਘ ਗੁਰ ਅੰਗਦ ਨਗਰ, ਭਾਈ ਹਰਮੀਤ ਸਿੰਘ, ਗੁਰਨੇਕ ਸਿੰਘ, ਮਹਿੰਦਰ ਸਿੰਘ ਤੇ ਬਹਾਦਰ ਸਿੰਘ ਆਦਿ ਹਾਜ਼ਰ ਸਨ |