21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਅਮਰਦੀਪ ਕਾਲਜ ਮੁਕੰਦਪੁਰ ਵਿਖੇ 'ਵਿਸ਼ਵ ਪੁਸਤਕ ਦਿਵਸ' ਮਨਾਇਆ <br/>

ਅਜੀਤ ਡੈਸਕ 29-04-2026
ਮੁਕੰਦਪੁਰ, 28 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ 'ਚ ਪਿ੍ੰ. ਮਨਜੀਤ ਸਿੰਘ ਦੀ ਅਗਵਾਈ ਹੇਠ ਕਾਲਜ ਦੀ ਡਾ. ਐੱਸ. ਐੱਸ. ਜੌਹਲ ਲਾਇਬ੍ਰੇਰੀ ਅਤੇ ਇੰਸਟੀਚਿਊਸ਼ਨ ਇਨਓਵੇਟਿਵ ਕੌਂਸਲ ਨੇ ਸਾਂਝੇ ਤੌਰ 'ਤੇ ਵਿਸ਼ਵ ਪੁਸਤਕ ਦਿਵਸ ਮਨਾਇਆ | ਇਸ ਦਿਵਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬਾਂ ਨਾਲ਼ ਜੋੜਨ ਦੇ ਨਾਲ਼-ਨਾਲ਼ ਕਿਤਾਬਾਂ ਨੂੰ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਲਈ ਦਾਨ ਕਰਨ ਲਈ ਉਤਸ਼ਾਹਿਤ ਕਰਨਾ ਸੀ | ਮੈਡਮ ਸ਼ਵੇਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ 'ਬੁੱਕ ਬੈਂਕ' ਵਿਚ ਵਿਦਿਆਰਥੀਆਂ ਨੂੰ ਕਿਤਾਬਾਂ ਦਾਨ ਕਰਨ ਲਈ ਤੇ ਉਨ੍ਹਾਂ ਦਾ ਸਹੀ ਉਪਯੋਗ ਕਰਨ ਵਾਸਤੇ ਪ੍ਰੇਰਿਤ ਕੀਤਾ ਗਿਆ | ਡਾ. ਨਿਰਦੋਸ਼ ਕੌਰ ਨੇ ਵਿਦਿਆਰਥੀਆਂ ਨੂੰ ਸਕਰੀਨ ਟਾਈਮ ਘਟਾ ਕਿ ਕਿਤਾਬਾਂ ਨੂੰ ਪੜ੍ਹਨ ਦੀ ਆਦਤ ਪਾਉਣ ਦਾ ਸੰਦੇਸ਼ ਦਿੱਤਾ | ਡਾ. ਕਰਮਜੀਤ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦਿਆ ਕਿਹਾ ਕਿ ਕਿਤਾਬਾਂ ਜਿੱਥੇ ਸਾਡੇ ਗਿਆਨ 'ਚ ਵਾਧਾ ਕਰਦੀਆ ਹਨ, ਉੱਥੇ ਸਾਡੀ ਭਾਸ਼ਾ ਤੇ ਸ਼ਬਦਾਵਲੀ ਨੂੰ ਵੀ ਮਜ਼ਬੂਤ ਕਰਦੀਆਂ ਹਨ | ਪਿ੍ੰਸੀਪਲ ਮਨਜੀਤ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਵਿਦਿਆਰਥੀਆਂ ਤੋਂ ਪ੍ਰਣ ਲਿਆ ਕਿ ਉਹ ਕਿਤਾਬਾਂ ਨੂੰ ਆਪਣਾ ਸਾਥੀ ਬਣਾਉਣਗੇ | ਉਨ੍ਹਾਂ ਕਿਹਾ ਕਿ ਕਿਤਾਬਾਂ ਸਾਡੀ ਕਲਪਨਾ ਸ਼ਕਤੀ ਨੂੰ ਵਧਾਉਂਦੀਆਂ ਹਨ ਤੇ ਮਾਨਸਿਕ ਸ਼ਾਂਤੀ ਦਿੰਦਿਆਂ ਹਨ | ਇਸ ਮੌਕੇ ਪ੍ਰੋ. ਜਗਵਿੰਦਰ ਸਿੰਘ, ਡਾ. ਸੰਗੀਤਾ, ਪ੍ਰੋ. ਸੁਖਮਿੰਦਰ ਦਾਸ ਬਾਵਾ, ਪ੍ਰੋ. ਸਰਬਜੀਤ ਸਿੰਘ, ਪ੍ਰੋ. ਰੁਪਿੰਦਰ ਸਿੰਘ, ਡਾ. ਆਸ਼ਿਮਾ ਪਾਸੀ, ਡਾ. ਮੇਘਨਾ ਅਗਰਵਾਲ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹੇ 'ਚੋਂ ਮਾਰੀਆਂ ਮੱਲ੍ਹਾਂ <br/> ਅਗਲੀ ਖ਼ਬਰ ਰਾਜ ਮਾਰਗ ਦੇ ਕਿਨਾਰੇ ਟਰੱਕ ਖਤਾਨਾਂ 'ਚ ਉਤਰਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।