ਬੰਗਾ, 28 ਅਪ੍ਰੈਲ (ਧਰਮਵੀਰ ਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਪੀ. ਜੀ. ਡੀ. ਸੀ. ਏੇ. ਸਮੈਸਟਰ ਪਹਿਲਾ ਦੇ ਨਤੀਜਿਆਂ ਦੌਰਾਨ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦਾ ਨਤੀਜਾ 100 ਫ਼ੀਸਦੀ ਰਿਹਾ | ਕਾਲਜ ਪਿ੍ੰਸੀਪਲ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ ਦੌਰਾਨ ਕਾਲਜ ਦੀ ਵਿਦਿਆਰਥਣ ਹਰਮਨਜੋਤ ਕੌਰ ਨੇ ਜਿਲ੍ਹੇ ਤੇ ਕਾਲਜ ਵਿਚੋਂ ਪਹਿਲਾ ਅਤੇ ਯੂਨੀਵਰਸਿਟੀ ਵਿਚੋਂ ਛੇਵਾਂ ਸਥਾਨ, ਰੰਜਨਾ ਨੇ ਜਿਲ੍ਹੇ ਵਿਚੋਂ ਚੌਥਾਂ, ਕਾਲਜ ਵਿਚੋਂ ਦੂਜਾ ਅਤੇ ਯੂਨੀਵਰਸਿਟੀ ਵਿਚੋਂ ਦਸਵਾਂ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਦੱਸਿਆਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਇਹ ਸੰਸਥਾ ਸੰਸਥਾ ਜਿਲ੍ਹੇ ਦੇ ਵਿਦਿਆਰਥੀਆਂ ਨੂੰ ਘੱਟ ਫੀਸਾਂ ਲੈ ਕੇ ਉਚੇਰੀ ਸਿੱਖਿਆ ਪ੍ਰਦਾਨ ਕਰਨ ਲਈ ਲਈ ਮੋਹਰੀ ਸਾਬਤ ਹੋਈ ਹੈ | ਉਨ੍ਹਾਂ ਦੱਸਿਆਂ ਕਿ ਐੱਸ. ਸੀ., ਬੀ. ਸੀ., ਘੱਟ ਗਿਣਤੀ ਤੋਂ ਇਲਾਵਾ ਅੰਮਿ੍ਤਧਾਰੀ ਵਿਦਿਆਰਥੀਆਂ ਅਤੇ ਖਿਡਾਰੀਆਂ ਨੂੰ ਵਿਸ਼ੇਸ਼ ਰਿਆਇਤਾਂ ਦਿੱਤੀਆਂ ਜਾਂਦੀਆਂ ਹਨ ਅਤੇ ਸੰਸਥਾ ਨੇ ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿੱਚ ਵਿਸ਼ੇਸ਼ ਮੱਲ੍ਹਾਂ ਮਾਰਕੇ ਸੰਸਥਾ ਦਾ ਨਾਂ ਵਿਸ਼ਵ ਪੱਧਰ 'ਚ ਰੌਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਦਾ ਸਿਹਰਾ ਵਿਭਾਗ ਦੇ ਅਧਿਆਪਕਾਂ ਪ੍ਰੋ. ਸੰਦੀਪ ਕੌਰ, ਪ੍ਰੋ. ਕਮਲੇਸ਼, ਪ੍ਰੋ. ਇੰਦਰਜੀਤ ਕੌਰ ਅਤੇ ਪ੍ਰੋ. ਹਰਮਨ ਨੂੰ ਜਾਂਦਾ ਹੈ | ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਮੁਬਾਰਕਵਾਦ ਵੀ ਦਿਤੀ |