21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਦਰਸ਼ਨ ਅਕੈਡਮੀ ਸਕੂਲ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ <br/>

ਅਜੀਤ ਡੈਸਕ 29-04-2026
ਦਸੂਹਾ, 28 ਅਪ੍ਰੈਲ (ਭੁੱਲਰ)-ਦਰਸ਼ਨ ਅਕਾਦਮੀ ਸੀ. ਬੀ. ਐੱਸ. ਈ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਪਿ੍ੰਸੀਪਲ ਰਸਿਕ ਗੁਪਤਾ ਦੀ ਅਗਵਾਈ ਹੇਠ ਵਿਦਿਆਰਥੀਆਂ ਲਈ ਐਂਟੀ-ਬੁਲਿੰਗ ਸੰਬੰਧੀ ਜਾਗਰੂਕਤਾ ਸਮਾਗਮ ਕੀਤਾ ਗਿਆ | ਇਹ ਸੈਸ਼ਨ ਸਕੂਲ ਦੀ ਐਂਟੀ-ਸੈਕਸ਼ੁਅਲ ਹੈਰਾਸਮੈਂਟ ਤੇ ਬੱਚਿਆਂ ਨੂੰ ਯੌਨ ਅਪਰਾਧਾਂ ਤੋਂ ਸੁਰੱਖਿਆ ਕਾਨੂੰਨ ਕਮੇਟੀ ਤੇ ਮੈਂਬਰ ਨਿਰਮਲਜੀਤ ਕੌਰ ਵੱਲੋਂ ਲਿਆ ਗਿਆ | ਇਸ ਸੈਸ਼ਨ ਦਾ ਮੁੱਖ ਉਦੇਸ਼ ਸਕੂਲ ਵਿਚ ਸੁਰੱਖਿਅਤ, ਆਦਰਪੂਰਣ, ਸਤਿਕਾਰ ਅਤੇ ਸਹਿਯੋਗ ਦੀ ਭਾਵਨਾ ਦਾ ਮਾਹੌਲ ਪੈਦਾ ਕਰਨਾ ਸੀ | ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਬੁਲਿੰਗ ਦੇ ਅਰਥ, ਇਸ ਦੀਆਂ ਵੱਖ-ਵੱਖ ਕਿਸਮਾਂ ਅਤੇ ਇਸ ਦੇ ਨੁਕਸਾਨ ਅਤੇ ਹੋਣ ਵਾਲੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਸਰੀਰਕ, ਮੌਖਿਕ ਤੇ ਸਾਈਬਰ ਬੁਲਿੰਗ ਵਰਗੀਆਂ ਸਥਿਤੀਆਂ ਨੂੰ ਉਦਾਹਰਨਾਂ ਰਾਹੀਂ ਸਮਝਾਇਆ ਗਿਆ ਤਾਂ ਜੋ ਵਿਦਿਆਰਥੀ ਇਸ ਨੰੂ ਆਸਾਨੀ ਨਾਲ ਸਮਝ ਸਕਣ | ਵਿਦਿਆਰਥੀਆਂ ਨੂੰ ਇਹ ਵੀ ਪ੍ਰੇਰਿਤ ਕੀਤਾ ਗਿਆ ਕਿ ਉਹ ਕਿਸੇ ਵੀ ਤਰ੍ਹਾਂ ਦੀ ਬੁਲਿੰਗ ਦੇ ਖ਼ਿਲਾਫ਼ ਬੇਝਿਜਕ ਆਵਾਜ਼ ਉਠਾਉਣ, ਆਪਣੇ ਸਾਥੀਆਂ ਦਾ ਸਾਥ ਦੇਣ ਅਤੇ ਅਜਿਹੀਆਂ ਘਟਨਾਵਾਂ ਦੀ ਬਿਨਾਂ ਡਰ ਸੂਚਨਾ ਦੇਣ | ਉਨ੍ਹਾਂ ਨੇ ਸਕੂਲ ਦੀ ਐਂਟੀ-ਸੈਕਸ਼ੁਅਲ ਹੈਰਾਸਮੈਂਟ ਅਤੇ ਬੱਚਿਆਂ ਨੂੰ ਯੌਨ ਅਪਰਾਧਾਂ ਤੋਂ ਸੁਰੱਖਿਆ ਕਾਨੂੰਨ ਕਮੇਟੀ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੰੂ ਕਰਵਾਇਆ ਗਿਆ | ਸਕੂਲ ਦੇ ਪਿ੍ੰਸੀਪਲ ਰਸਿਕ ਗੁਪਤਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਜਾਗਰੂਕਤਾ ਸੈਸ਼ਨ ਵਿਦਿਆਰਥੀਆਂ ਵਿਚ ਜਾਗਰੂਕਤਾ ਵਧਾਉਂਦੇ ਹਨ ਤੇ ਉਨ੍ਹਾਂ ਨੂੰ ਇਕ ਸੁਰੱਖਿਅਤ ਅਤੇ ਭਰੋਸੇਮੰਦ ਵਾਤਾਵਰਨ ਪ੍ਰਦਾਨ ਕਰਨ ਵਿਚ ਮਦਦਗਾਰ ਸਾਬਤ ਹੁੰਦੇ ਹਨ | ਸੈਸ਼ਨ ਦਾ ਸਮਾਪਨ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਅਤੇ ਸਕਾਰਾਤਮਿਕ ਪ੍ਰਤੀਕਿਰਿਆ ਨਾਲ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਵੀ ਹਾਜ਼ਰ ਸੀ |


ਪਿਛਲੀ ਖ਼ਬਰ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਨੇ ਐੱਮ.ਪੀ. ਡਾ. ਰਾਜ ਕੁਮਾਰ ਤੇ ਵਿਧਾਇਕ ਡਾ. ਇਸ਼ਾਂਕ ਨੂੰ ਦਿੱਤਾ ਮੰਗ ਪੱਤਰ <br/>... ਅਗਲੀ ਖ਼ਬਰ ਸਮਾਜਿਕ ਆਗੂਆਂ ਦੇ ਸਨਮਾਨ ਹਿਤ ਬੰਗਾ 'ਚ ਕਰਾਇਆ ਸਨਮਾਨ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।