21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸੇਂਟ ਸੋਲਜਰ ਸਕੂਲ ਵਿਖੇ ਸੈਮੀਨਾਰ ਲਗਾਇਆ

ਅਜੀਤ ਡੈਸਕ 29-04-2026
ਹੁਸ਼ਿਆਰਪੁਰ, 28 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਚੱਬੇਵਾਲ ਵਿਖੇ ਵਿਸ਼ਵ ਮਲੇਰੀਆ ਦਿਵਸ ਸਬੰਧੀ ਸੈਮੀਨਾਰ ਲਗਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨਾਲ ਮਲੇਰੀਆ ਰੋਗ ਦੇ ਕਾਰਨ, ਲੱਛਣ ਅਤੇ ਇਲਾਜ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਪਿ੍ੰ. ਅਮਿਤ ਠਾਕੁਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਹਰ ਸਾਲ 25 ਅਪ੍ਰੈਲ ਨੂੰ ਵਿਸ਼ਵ ਭਰ 'ਚ ਮਲੇਰੀਆ ਦਿਵਸ ਮਨਾਇਆ ਜਾਂਦਾ ਹੈ | ਇਹ ਐਨਾਫਿਲੀਜ਼ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਜੋ ਸਾਫ਼ ਖੜ੍ਹੇ ਪਾਣੀ 'ਚ ਪੈਦਾ ਹੁੰਦਾ ਹੈ | ਠੰਢ ਅਤੇ ਕੰਬਣ ਨਾਲ ਤੇਜ਼ ਬੁਖ਼ਾਰ, ਉਲਟੀਆਂ, ਤੇਜ਼ ਸਿਰ ਦਰਦ, ਥਕਾਵਟ ਅਤੇ ਕਮਜ਼ੋਰੀ ਮਹਿਸੂਸ ਹੋਣਾ, ਬੁਖ਼ਾਰ ਤੋਂ ਬਾਅਦ ਪਸੀਨਾ ਆਉਣਾ ਆਦਿ ਮਲੇਰੀਆ ਦੇ ਮੁੱਖ ਲੱਛਣ ਹਨ | ਸਰਕਾਰੀ ਹਸਪਤਾਲ 'ਚ ਇਸ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਮਲੇਰੀਆ ਤੋਂ ਬਚਾਅ ਲਈ ਆਲੇ-ਦੁਆਲੇ ਸਫ਼ਾਈ ਰੱਖਣ ਅਤੇ ਪਾਣੀ ਨੂੰ ਖੜ੍ਹਾ ਨਾ ਹੋਣ ਦੇਣ ਲਈ ਪ੍ਰੇਰਿਤ ਕੀਤਾ |


ਪਿਛਲੀ ਖ਼ਬਰ ਆਯੁਸ਼ਮਾਨ ਅਰੋਗਿਆ ਕੇਂਦਰ ਮੱਕੋਵਾਲ ਵਿਖੇ 'ਆਸ਼ਾ ਦਿਵਸ' ਮਨਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।