21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸਰਕਾਰੀ ਹਾਈ ਸਕੂਲ ਸੀਕਰੀ 'ਚ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ <br/>

ਅਜੀਤ ਡੈਸਕ 29-04-2026
ਅੱਡਾ ਸਰਾਂ , 28 ਅਪ੍ਰੈਲ (ਮਸੀਤੀ)-ਸਰਕਾਰੀ ਹਾਈ ਸਕੂਲ ਸੀਕਰੀ 'ਚ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਲੇਰੀਆ ਵਰਗੀ ਸੰਕਰਾਮਕ ਬਿਮਾਰੀ ਤੋਂ ਬਚਾਅ ਬਾਰੇ ਜਾਣਕਾਰੀ ਦੇਣਾ ਅਤੇ ਉਨ੍ਹਾਂ 'ਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨੀ ਸੀ | ਇਹ ਪ੍ਰੋਗਰਾਮ ਸਿਵਲ ਸਰਜਨ ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਪੀ. ਐੱਚ. ਸੀ. ਭੂੰਗਾ ਦੇ ਐੱਸ. ਐੱਮ. ਓ. ਡਾ. ਸੁਦੇਸ਼ ਰਾਜਨ ਦੀ ਅਗਵਾਈ 'ਚ ਕੀਤਾ ਗਿਆ | ਇਸ ਦੌਰਾਨ ਹੈਲਥ ਸੁਪਰਵਾਈਜ਼ਰ ਉਮੇਸ਼ ਕੁਮਾਰ ਵਲੋਂ ਵਿਦਿਆਰਥੀਆਂ ਨੂੰ ਮਲੇਰੀਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਮਲੇਰੀਆ ਇਕ ਗੰਭੀਰ ਬਿਮਾਰੀ ਹੈ ਜੋ ਖ਼ਾਸ ਤੌਰ 'ਤੇ ਮਾਦਾ ਐਨੋਫਿਲੀਜ਼ ਮੱਛਰ ਦੇ ਕੱਟਣ ਨਾਲ ਫੈਲਦੀ ਹੈ | ਇਹ ਮੱਛਰ ਆਮ ਤੌਰ 'ਤੇ ਗੰਦੇ ਜਾਂ ਖੜ੍ਹੇ ਪਾਣੀ 'ਚ ਪੈਦਾ ਹੁੰਦਾ ਹੈ, ਇਸ ਲਈ ਜਿੱਥੇ ਵੀ ਪਾਣੀ ਇਕੱਠਾ ਰਹਿੰਦਾ ਹੈ-ਜਿਵੇਂ ਕਿ ਖ਼ਾਲੀ ਡੱਬੇ, ਟਾਇਰ, ਕੂਲਰ, ਗਮਲੇ ਜਾਂ ਨਾਲੀਆਂ-ਉੱਥੇ ਮੱਛਰਾਂ ਦੀ ਸੰਖਿਆ ਵਧਣ ਦਾ ਖ਼ਤਰਾ ਹੁੰਦਾ ਹੈ | ਸੁਪਰਵਾਈਜ਼ਰ ਨੇ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਮਲੇਰੀਆ ਨੂੰ ਨਿਯੰਤਰਿਤ ਕਰਨ ਲਈ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ, ਜਿਨ੍ਹਾਂ ਦੇ ਤਹਿਤ ਘਰ-ਘਰ ਜਾ ਕੇ ਜਾਗਰੂਕਤਾ ਫੈਲਾਈ ਜਾਂਦੀ ਹੈ ਅਤੇ ਜਿੱਥੇ ਲੋੜ ਹੋਵੇ ਉੱਥੇ ਦਵਾਈਆਂ ਦਾ ਛਿੜਕਾਅ ਕੀਤਾ ਜਾਂਦਾ ਹੈ | ਗੁਰਪਾਲ ਸਿੰਘ (ਐੱਮ. ਪੀ. ਐੱਚ. ਡਬਲਯੂ.) ਸਮੇਤ ਸਿਹਤ ਵਿਭਾਗ ਦੀ ਟੀਮ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਸਕੂਲ ਪ੍ਰਬੰਧਕਾਂ ਨੇ ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕੀਤਾ ਅਤੇ ਭਵਿੱਖ 'ਚ ਵੀ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਦੀ ਇੱਛਾ ਜਤਾਈ |

ਪਿਛਲੀ ਖ਼ਬਰ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਸੂਬੇ ਭਰ ਵਿਚ ਭਲਕੇ ਕਰੇਗਾ ਰੋਸ ਪ੍ਰਦਰਸ਼ਨ-ਡਾ. ਚੀਮਾ ਅਗਲੀ ਖ਼ਬਰ ਡਾ. ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।