ਬਲਾਚੌਰ, 29 ਅਪ੍ਰੈਲ (ਨਰੇਸ਼ ਧੌਲ)-ਪਿਛਲੇ ਕਈ ਦਿਨਾਂ ਤੋਂ ਇਲਾਕੇ ਅੰਦਰ ਲੱਗ ਰਹੇ ਬਿਜਲੀ ਦੇ ਅਣ ਐਲਾਨੇ ਕੱਟਾਂ ਦੇ ਵਿਰੋਧ ਵਿਚ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਧਾਨ ਸਭਾ ਹਲਕਾ ਬਲਾਚੌਰ ਚੌਧਰੀ ਸੰਦੀਪ ਕੁਮਾਰ ਹਨੀ ਟੌਂਸਾ ਦੀ ਅਗਵਾਈ ਹੇਠ ਸਮੁੱਚੀ ਪਾਰਟੀ ਵੱਲੋਂ ਰੋਸ ਧਰਨਾ ਅੱਜ 30 ਅਪ੍ਰੈਲ ਨੂੰ ਸਵੇਰੇ 10 ਵਜੇ ਪਾਵਰਕਾਮ ਵਿਭਾਗ ਦਫਤਰ ਬਲਾਚੌਰ ਵਿਖੇ ਲਗਾਇਆ ਜਾ ਰਿਹਾ ਹੈ | ਹਲਕਾ ਇੰਚਾਰਜ ਚੌਧਰੀ ਹਨੀ ਟੌਂਸਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਮੂਹ ਆਗੂਆਂ, ਵਰਕਰਾਂ ਅਤੇ ਸਮੁੱਚੇ ਇਲਾਕਾ ਵਾਸੀਆਂ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ | ਇਸ ਮੌਕੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਰੱਕੜ ਅਤੇ ਚੌਧਰੀ ਬਿਮਲ ਕੁਮਾਰ ਸਿਆਣਾ, ਦਲਜੀਤ ਸਿੰਘ ਮਾਣੇਵਾਲ, ਸੇਵਾ ਮੁਕਤ ਡੀ.ਐੱਸ.ਪੀ. ਸਤਨਾਮ ਸਿੰਘ, ਚੌਧਰੀ ਸੁਰਜੀਤ ਕੋਹਲੀ, ਚੌਧਰੀ ਗੌਰਵ ਚੌਹਾਨ, ਇਕਬਾਲ ਸਿੰਘ ਮਾਨ ਪਨਿਆਲੀ ਕਲਾਂ ਆਦਿ ਹਾਜ਼ਰ ਸਨ |
ਅਕਾਲੀ ਦਲ ਬਾਦਲ ਵਲੋਂ ਬਿਜਲੀ ਵਿਭਾਗ ਵਿਰੁੱਧ ਰੋਸ ਧਰਨਾ ਅੱਜ
ਅਜੀਤ ਡੈਸਕ
30-04-2026