15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਸਿੰਬਲੀ ਵਾਸੀਆਂ ਚੋਰੀ ਕਰਕੇ ਭੱਜਿਆ ਚੋਰ ਕੀਤਾ ਕਾਬੂ

ਅਜੀਤ ਡੈਸਕ 30-04-2026

ਪੁਲਿਸ ਹਵਾਲੇ ਕਰਕੇ ਕੀਤੀ ਸਖਤ ਕਾਰਵਾਈ ਦੀ ਮੰਗ
ਸਮੁੰਦੜਾ, 29 ਅਪ੍ਰੈਲ (ਤੀਰਥ ਸਿੰਘ ਰੱਕੜ)-ਬੀਤੀ ਦੇਰ ਰਾਤ ਨੇੜਲੇ ਪਿੰਡ ਸਿੰਬਲੀ ਵਾਸੀਆਂ ਵੱਲੋਂ ਚੋਰੀ ਕਰਕੇ ਭੱਜਣ ਲੱਗੇ ਇੱਕ ਚੋਰ ਨੂੰ ਕਾਬੂ ਕਰ ਲਏ ਜਾਣ ਦੀ ਖਬਰ ਹੈ | ਇਸ ਸਬੰਧੀ ਮੌਕੇ 'ਤੇ ਜਾਣਕਾਰੀ ਦਿੰਦਿਆਂ ਮੈਂਬਰ ਪੰਚਾਇਤ ਅਮਰੀਕ ਸਿੰਘ, ਸਤੀਸ਼ ਕੁਮਾਰ, ਭੁਪਿੰਦਰ ਸਿੰਘ, ਹਰਵਿੰਦਰ ਸਿੰਘ ਹੈਰੀ ਅਤੇ ਇਕੱਠੇ ਹੋਏ ਪਿੰਡ ਦੇ ਨੌਜਵਾਨਾਂ ਨੇ ਦੱਸਿਆ ਕਿ ਸ਼ਾਮ ਕਰੀਬ 7 ਵਜੇ ਇੱਕ ਸ਼ੱਕੀ ਨੌਜਵਾਨ ਪਿੰਡ ਦੇ ਖੇਡ ਮੈਦਾਨ ਦੇ ਨੇੜੇ ਬਣੇ ਜਿੰਮ ਵਾਲ਼ੇ ਕਮਰੇ ਨੇੜੇ ਘੁੰਮ ਰਿਹਾ ਸੀ ਅਤੇ ਪਿੰਡ ਦੇ ਨੌਜਵਾਨਾਂ ਨੇ ਖੇਡਣ ਤੋਂ ਉਪਰੰਤ ਜਦੋਂ ਉਸ ਬਾਰੇ ਪੁੱਛਿਆ ਤਾਂ ਉਹ ਆਪਣਾ ਮੋਟਰਸਾਈਕਲ ਛੱਡ ਕੇ ਭੱਜ ਗਿਆ ਅਤੇ ਨੌਜਵਾਨ ਵੀ ਉਸਦੇ ਮਗਰ ਹੀ ਭੱਜ ਲਏ ਅਤੇ ਥੋੜੇ ਸਮੇਂ ਬਾਅਦ ਉਸ ਨੂੰ ਕਾਬੂ ਕਰ ਲਿਆ ਗਿਆ | ਇੰਨੇ ਨੂੰ ਰੌਲਾ ਸੁਣ ਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਇਕੱਠੇ ਹੋ ਗਏ ਅਤੇ ਉਸ ਨੂੰ ਸਰਕਾਰੀ ਸਕੂਲ ਵਿੱਚ ਲਿਆ ਕੇ ਪੁੱਛਗਿਛ ਸ਼ੁਰੂ ਕਰ ਦਿੱਤੀ, ਪਹਿਲਾਂ ਤਾਂ ਉਕਤ ਨੌਜਵਾਨ ਨੇ ਆਪਣੇ ਬਾਰੇ ਕੁਝ ਵੀ ਨਹੀਂ ਦੱਸਿਆ ਅਤੇ ਜਦੋਂ ਕੁਝ ਸਖਤੀ ਕੀਤੀ ਗਈ ਤਾਂ ਉਸਨੇ ਦੱਸਿਆ ਕਿ ਉਹ ਬਲਾਚੌਰ ਦਾ ਰਹਿਣ ਵਾਲਾ ਹੈ ਅਤੇ ਉਸਦਾ ਨਾਮ ਅੰਮਿ੍ਤ ਅਤੇ ਪਿਤਾ ਦਾ ਨਾਮ ਪ੍ਰਤਾਪ ਸਿੰਘ ਹੈ ਅਤੇ ਉਹਨਾਂ ਦਾ ਪਰਿਵਾਰ ਪਿੰਡਾਂ 'ਚ ਲੋਹੇ ਦੇ ਬੱਠਲ਼ ਅਤੇ ਹੋਰ ਸਮਾਨ ਵੇਚ ਕੇ ਗੁਜ਼ਾਰਾ ਕਰਦਾ ਹੈ | ਉਸਨੇ ਦੱਸਿਆ ਕਿ ਉਸ ਦੇ ਨਾਲ ਗੜ੍ਹਸ਼ੰਕਰ ਦੇ ਰਹਿਣ ਵਾਲੇ ਦੋ ਹੋਰ ਵੀ ਨੌਜਵਾਨ ਸਨ ਜੋ ਕਿ ਮੌਕਾ ਵੇਖ ਕੇ ਫਰਾਰ ਹੋ ਗਏ | ਪਿੰਡ ਵਾਸੀਆਂ ਨੇ ਉਕਤ ਨੌਜਵਾਨ ਦੇ ਮੋਟਰਸਾਈਕਲ ਨੇੜਿਓਾ ਬਾਥਰੂਮਾਂ ਦੀਆਂ ਖੋਲੀਆਂ ਹੋਈਆਂ ਟੂਟੀਆਂ ਨਾਲ ਭਰਿਆ ਹੋਇਆ ਥੈਲਾ ਵੀ ਬਰਾਮਦ ਕਰ ਲਿਆ | ਉਨ੍ਹਾਂ ਦੱਸਿਆ ਕਿ ਇਹ ਟੂਟੀਆਂ ਉਨ੍ਹਾਂ ਪਿੰਡ ਦੇ ਹੀ ਇੱਕ ਪ੍ਰਵਾਸੀ ਭਾਰਤੀ ਦੇ ਬੰਦ ਪਏ ਮਕਾਨ ਚੋਂ ਖੋਲੀਆਂ ਹਨ | ਇਸ ਸਬੰਧੀ ਪਿੰਡ ਵਾਸੀਆਂ ਵੱਲੋਂ ਪੁਲਿਸ ਚੌਂਕੀ ਸਮੁੰਦੜਾ ਵਿਖੇ ਸੂਚਨਾ ਦਿੱਤੀ ਗਈ ਅਤੇ ਮੌਕੇ 'ਤੇ ਪਹੁੰਚ ਕੇ ਚੌਂਕੀ ਇੰਚਾਰਜ ਏ.ਐਸ.ਆਈ ਸੁਖਵਿੰਦਰ ਸਿੰਘ ਨੂੰ ਚੋਰੀ ਦੀ ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਕਾਬੂ ਕੀਤੇ ਗਏ ਨੌਜਵਾਨ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ | ਇਸ ਮੌਕੇ ਚੌਂਕੀ ਇੰਚਾਰਜ ਨਾਲ ਗੱਲਬਾਤ ਕਰਨ 'ਤੇ ਉਹਨਾਂ ਕਿਹਾ ਕਿ ਕਾਬੂ ਕੀਤੇ ਨੌਜਵਾਨ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਏਗੀ ਅਤੇ ਇਸ ਦੇ ਸਾਥੀਆਂ ਨੂੰ ਵੀ ਛੇਤੀ ਕਾਬੂ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ਪੁਲਿਸ ਨੇ ਬਲੈਕਮੇਲ ਕਰ ਕੇ ਪੈਸੇ ਲੁੱਟਣ ਵਾਲੇ ਪੰਜ ਵਿਅਕਤੀ ਕੀਤੇ ਗਿ੍ਫ਼ਤਾਰ ਅਗਲੀ ਖ਼ਬਰ ਅਕਾਲੀ ਦਲ ਬਾਦਲ ਵਲੋਂ ਬਿਜਲੀ ਵਿਭਾਗ ਵਿਰੁੱਧ ਰੋਸ ਧਰਨਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।