ਕਾਠਗੜ੍ਹ, 29 ਅਪ੍ਰੈਲ (ਹਰਸਿਮਰਨ ਜੋਤ ਸਿੰਘ ਕਲੇਰ)-?ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ ਬਲਾਚੌਰ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ ਦੀ ਮੁਹਿੰਮ ਲਗਾਤਾਰ ਜਾਰੀ ਹੈ | ਇਸੇ ਕੜੀ ਤਹਿਤ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਯੂਥ ਪ੍ਰਧਾਨ ਕਰਨਵੀਰ ਕਟਾਰੀਆ ਵੱਲੋਂ ਇਲਾਕੇ ਦੇ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਪਿੰਡ ਨੀਲੇਵਾੜੇ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੀ ਗ੍ਰਾਂਟ ਦੇ ਚੈੱਕ ਦਿੱਤੇ | ?ਕਰਨਵੀਰ ਕਟਾਰੀਆ ਨੇ ਦੱਸਿਆ ਕਿ ਪਿੰਡ ਨੀਲੇਵਾੜੇ ਵਿਖੇ ਸਿੰਜਾਈ ਵਾਲੇ ਟਿਊਬਵੈਲ ਲਈ ਪੰਚਾਇਤ ਨੂੰ 7 ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ | ?ਗ੍ਰਾਂਟ ਮਿਲਣ 'ਤੇ ਖੁਸ਼ੀ ਜ਼ਾਹਿਰ ਕਰਦਿਆਂ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕਾ ਸੰਤੋਸ਼ ਕਟਾਰੀਆ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਇਹਨਾਂ ਗ੍ਰਾਂਟਾਂ ਨਾਲ ਪਿੰਡ ਦੇ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਹੁਣ ਨਵੀਂ ਰਫ਼ਤਾਰ ਮਿਲੇਗੀ |? ਇਸ ਮੌਕੇ ਸਰਪੰਚ ਮਨਵੀਰ ਬਾਂਠ, ਸਰਪੰਚ ਸ਼ਿੰਦਰਪਾਲ, ਲਾਲ ਚੰਦ ਬਾਂਠ, ਸਰਵਣ ਬਾਂਠ, ਜੀਤ ਰਾਮ ਬਾਂਠ, ਹੁਸਨ ਲਾਲ, ਸਰਪੰਚ ਸਿੰਦਰ ਕੌਰ, ਪੰਚ ਮਹਿੰਦਰਪਾਲ, ਸੋਹਣ ਲਾਲ, ਵਾਸਦੇਵ, ਰਾਮ ਕਿ੍ਸ਼ਨ ਅਤੇ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਤੇ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ |