ਬਲਾਚੌਰ, 29 ਅਪ੍ਰੈਲ (ਨਰੇਸ਼ ਧੌਲ)-ਪਿਛਲੇ ਦਿਨੀਂ ਰਾਘਵ ਚੱਡਾ ਸਮੇਤ ਆਪ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਗਦਾਰ ਆਗੂਆਂ ਨੂੰ ਸਮੁੱਚੇ ਪੰਜਾਬ ਵਾਸੀ ਕਦੇ ਵੀ ਮੁਆਫ ਨਹੀਂ ਕਰਨਗੇ? ਇਹ ਪ੍ਰਗਟਾਵਾ ਸੀਨੀਅਰ ਆਪ ਆਗੂ ਠੇਕੇਦਾਰ ਰਾਮ ਸਰੂਪ ਥੋਪੀਆ ਸਾਬਕਾ ਸਰਪੰਚ ਅਤੇ ਨੰਬਰਦਾਰ ਹਨੀ ਜੋਗੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ? ਉਨ੍ਹਾਂ ਕਿਹਾ ਕਿ ਜਿਸ ਪਾਰਟੀ ਨੇ ਇਨ੍ਹਾਂ ਆਗੂਆਂ ਨੂੰ ਆਮ ਆਦਮੀ ਤੋਂ ਰਾਜ ਸਭਾ ਮੈਂਬਰ ਬਣਨ ਤੱਕ ਦਾ ਇੰਨਾ ਵੱਡਾ ਮਾਣ ਸਤਿਕਾਰ ਬਖਸ਼ਿਆ ਹੋਵੇ ਉਸ ਪਾਰਟੀ ਨਾਲ ਹੀ ਇੰਨਾਂ ਵੱਡਾ ਵਿਸ਼ਵਾਸਘਾਤ ਕਰਨਾ ਬਹੁਤ ਹੀ ਸ਼ਰਮਨਾਕ ਵਰਤਾਰਾ ਸਾਬਤ ਹੋ ਰਿਹਾ ਹੈ? ਉਨ੍ਹਾਂ ਕਿਹਾ ਕਿ ਭਾਜਪਾ ਅਜਿਹੇ ਆਗੂਆਂ ਨੂੰ ਲੋਲੀਪੋਪ ਵਿਖਾ ਕੇ ਆਪ ਦੇ ਵਿਰੁੱਧ ਕੋਝੀਆਂ ਚਾਲਾਂ ਚੱਲ ਰਹੀ ਹੈ ਜੋ ਕਦੀ ਵੀ ਕਾਮਯਾਬ ਨਹੀਂ ਹੋਵੇਗੀ? ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਵਾਸੀ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੂੰ ਫਿਰ ਤੋਂ ਰਿਪੀਟ ਕੀਤਾ ਜਾ ਸਕੇ |