ਬਹਿਰਾਮ, 29 ਅਪ੍ਰੈਲ (ਨਛੱਤਰ ਸਿੰਘ ਬਹਿਰਾਮ)-ਪਿੰਡ ਤਲਵੰਡੀ ਜੱਟਾਂ ਵਿਖੇ ਕਾਂਗਰਸ ਆਗੂ ਚੌਧਰੀ ਮੀਨਾ ਸੂੰਢ ਪਤਨੀ ਸਵ: ਚੌਧਰੀ ਤਰਲੋਚਨ ਸਿੰਘ ਸੂੰਢ ਸਾਬਕਾ ਵਿਧਾਇਕ ਬੰਗਾ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਈ ਆਗੂ ਪਾਰਟੀ ਛੱਡਕੇ ਦੌੜ ਗਏ ਹਨ ਅਤੇ ਬਹੁਤੇ ਦੌੜਨ ਦੀ ਤਾਂਕ ਵਿਚ ਹਨ | ਉਨ੍ਹਾਂ ਕਿਹਾ ਰਲਾਮਿਲਾ ਕੇ ਦੇਖੀਏ ਤਾਂ 2027 ਦੀਆਂ ਚੋਣਾਂ ਤੋਂ ਪਹਿਲਾ ਹੀ ਇਸ ਪਾਰਟੀ ਦਾ ਭੋਗ ਪੈ ਜਾਵੇਗਾ | ਉਨ੍ਹਾਂ ਹੋਰ ਕਿਹਾ ਕਿ ਹਲਕੇ ਦੇ ਵੋਟਰਾਂ ਸਪੋਟਰਾਂ ਨਾਲ ਲਗਾਤਰ ਰਾਬਤਾ ਬਣਿਆ ਹੋਇਆ ਹੈ, ਲੋਕ ਚਾਹੁੰਦੇ ਹਨ ਸਿਰਫ ਕਾਂਗਰਸ ਪਾਰਟੀ ਹੀ ਪੰਜਾਬ ਅਤੇ ਪੰਜਾਬੀਅਤ ਦੀ ਸੱਚੀ ਹਮਦਰਦ ਪਾਰਟੀ ਹੈ | ਇਸ ਮੌਕੇ ਰਾਜਿੰਦਰ ਕੁਮਾਰ ਸ਼ਰਮਾ ਜ਼ਿਲ੍ਹਾ ਉਪ ਪ੍ਰਧਾਨ, ਅਮਰਜੀਤ ਕਲਸੀ ਬਲਾਕ ਪ੍ਰਧਾਨ ਕਾਂਗਰਸ ਸੇਵਾ ਦਲ, ਹਰਦੀਪ ਕੁਮਾਰ ਕਲਸੀ, ਬਲਵਿੰਦਰ ਸਿੰਘ ਚਾਹਲ, ਭਜਨ ਸਿੰਘ, ਪਰਮਜੀਤ ਕਲਸੀ, ਸੁੱਚਾ ਸਿੰਘ ਰੰਧਾਵਾ ਆਦਿ ਹਾਜ਼ਰ ਸਨ |