15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਤਲਵੰਡੀ ਜੱਟਾਂ ਵਿਖੇ ਕਾਂਗਰਸ ਦੀ ਮੀਟਿੰਗ ਹੋਈ

ਅਜੀਤ ਡੈਸਕ 30-04-2026
ਬਹਿਰਾਮ, 29 ਅਪ੍ਰੈਲ (ਨਛੱਤਰ ਸਿੰਘ ਬਹਿਰਾਮ)-ਪਿੰਡ ਤਲਵੰਡੀ ਜੱਟਾਂ ਵਿਖੇ ਕਾਂਗਰਸ ਆਗੂ ਚੌਧਰੀ ਮੀਨਾ ਸੂੰਢ ਪਤਨੀ ਸਵ: ਚੌਧਰੀ ਤਰਲੋਚਨ ਸਿੰਘ ਸੂੰਢ ਸਾਬਕਾ ਵਿਧਾਇਕ ਬੰਗਾ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ | ਉਨ੍ਹਾ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਈ ਆਗੂ ਪਾਰਟੀ ਛੱਡਕੇ ਦੌੜ ਗਏ ਹਨ ਅਤੇ ਬਹੁਤੇ ਦੌੜਨ ਦੀ ਤਾਂਕ ਵਿੱਚ ਹਨ | ਉਨ੍ਹਾਂ ਕਿਹਾ ਰਲਾਮਿਲਾ ਕੇ ਦੇਖੀਏ ਤਾਂ 2027 ਦੀਆਂ ਚੋਣਾਂ ਤੋਂ ਪਹਿਲਾ ਹੀ ਇਸ ਪਾਰਟੀ ਦਾ ਭੋਗ ਪੈ ਜਾਵੇਗਾ | ਉਨ੍ਹਾ ਹੋਰ ਕਿਹਾ ਕਿ ਹਲਕੇ ਦੇ ਵੋਟਰਾਂ ਸਪੋਟਰਾਂ ਨਾਲ ਲਗਾਤਰ ਰਾਬਤਾ ਬਣਿਆ ਹੋਇਆ ਹੈ, ਲੋਕ ਚਾਹੁੰਦੇ ਹਨ ਸਿਰਫ ਕਾਂਗਰਸ ਪਾਰਟੀ ਹੀ ਪੰਜਾਬ ਅਤੇ ਪੰਜਾਬੀਅਤ ਦੀ ਸੱਚੀ ਹਮਦਰਦ ਪਾਰਟੀ ਹੈ | ਇਸ ਮੌਕੇ ਉਨ੍ਹਾ ਨਾਲ ਰਾਜਿੰਦਰ ਕੁਮਾਰ ਸ਼ਰਮਾ ਜ਼ਿਲ੍ਹਾ ਉਪ ਪ੍ਰਧਾਨ, ਅਮਰਜੀਤ ਕਲਸੀ ਬਲਾਕ ਪ੍ਰਧਾਨ ਕਾਂਗਰਸ ਸੇਵਾ ਦਲ, ਕਾਂਗਰਸ ਆਗੂ, ਪੰਚ ਹਰਦੀਪ ਕੁਮਾਰ ਕਲਸੀ, ਬਲਵਿੰਦਰ ਸਿੰਘ ਚਾਹਲ, ਭਜਨ ਸਿੰਘ, ਪਰਮਜੀਤ ਕਲਸੀ ਤੇ ਸੁੱਚਾ ਸਿੰਘ ਰੰਧਾਵਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ 2 ਨੂੰ ਅਗਲੀ ਖ਼ਬਰ ਪ੍ਰੀਅੰਕਾ ਨੇ ਪੰਜਾਬ ਯੂਨੀਵਰਸਿਟੀ ਵਿਚੋਂ ਕੀਤਾ ਪਹਿਲਾ ਸਥਾਨ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।