ਬੰਗਾ, 30 ਅਪ੍ਰੈਲ (ਧਰਮਵੀਰ ਪਾਲ)-ਥਾਣਾ ਸਦਰ ਬੰਗਾ ਵਲੋਂ 3 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਥਾਣਾ ਸਦਰ ਬੰਗਾ ਦੇ ਐੱਸ. ਐੱਚ. ਓ. ਸਤਨਾਮ ਸਿੰਘ ਨੇ ਦੱਸਿਆ ਕਿ ਉਹ ਸਾਥੀਆਂ ਸਮੇਤ ਗਸ਼ਤ 'ਤੇ ਸਨ | ਉਹ ਸਰਕਾਰੀ ਗੱਡੀ 'ਤੇ ਸਵਾਰ ਸਦਰ ਥਾਣਾ ਬੰਗਾ ਤੋਂ ਹੁੰਦੇ ਹੋਏ ਪਿੰਡ ਮੱਲੂਪੋਤਾ ਤੋਂ ਪਿੰਡ ਲੱਖਪੁਰ ਨੂੰ ਜਾ ਰਹੇ ਸਨ | ਜਦੋਂ ਪੁਲਿਸ ਪਾਰਟੀ ਨੇੜੇ ਸ਼ੈਲਰ ਤੋਂ ਥੋੜਾ ਅੱਗੇ ਪੁੱਜੇ ਤਾਂ ਸੈਲਰ ਦੀ ਕੰਧ ਦੇ ਕੋਲ ਇੱਕ ਨੌਜਵਾਨ ਖੜ੍ਹਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਦੀ ਸਰਕਾਰੀ ਗੱਡੀ ਨੂੰ ਦੇਖ ਕੇ ਪਿੱਛਾ ਨੂੰ ਮੁੜ ਗਿਆ ਆਪਣੀ ਪੈਂਟ ਦੀ ਜੇਬ ਵਿੱਚੋਂ ਇੱਕ ਕਾਲੇ ਰੰਗ ਦਾ ਲਿਫਾਫਾ ਵਜ਼ਨਦਾਰ ਘਾਹ ਫੂਸ ਵਿੱਚ ਸੁੱਟ ਦਿੱਤਾ ਆਪ ਤੇਜ਼ ਕਦਮੀ ਪਿਛਾਂ ਨੂੰ ਤੁਰ ਪਿਆ ਤਾਂ ਉਨ੍ਹਾਂ ਨੇ ਗੱਡੀ ਰੁਕਵਾ ਕੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ ਨੌਜਵਾਨ ਨੂੰ ਨਾਂਅ ਪਤਾ ਪੁੱਛਿਆ ਜਿਸ ਨੇ ਆਪਣਾ ਨਾਂਅ ਪਰਦੀਪ ਕੁਮਾਰ ਪੁੱਤਰ ਦਰਸ਼ਨ ਲਾਲ ਵਾਸੀ ਕਾਈਆ ਮੁਹੱਲਾ ਨਵਾਂਸ਼ਹਿਰ ਥਾਣਾ ਸਿਟੀ ਨਵਾਂਸ਼ਹਿਰ ਸ਼ਹੀਦ ਭਗਤ ਸਿੰਘ ਨਗਰ ਦੱਸਿਆ | ਪਰਦੀਪ ਕੁਮਾਰ ਉਕਤ ਵੱਲੋਂ ਸੁੱਟਿਆ ਹੋਇਆ ਲਿਫਾਫੇ ਨੂੰ ਚੈੱਕ ਕਰਨ ਤੇ ਉਸ ਵਿਚੋਂ ਇੱਕ ਛੋਟੀ ਲਿਫਾਫੀ ਵਿੱਚ 3 ਗ੍ਰਾਮ ਹੈਰੋਇਨ ਬਰਾਮਦ ਹੋਈ | ਕਥਿਤ ਦੋਸ਼ੀ ਖਿਲਾਫ਼ ਨਸ਼ਾ ਐਕਟ ਅਧੀਨ ਮਾਮਲਾ ਦਰਜ ਕਰ ਦਿੱਤਾ |
ਹੈਰੋਇਨ ਸਮੇਤ ਇਕ ਕਾਬੂ
ਅਜੀਤ ਡੈਸਕ
01-05-2026