13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਨਵਾਂਸ਼ਹਿਰ 'ਚ ਅਕਾਲੀ ਦਲ ਨੇ ਬਿਜਲੀ ਦਫ਼ਤਰ ਮੂਹਰੇ ਦਿੱਤਾ ਰੋਸ ਧਰਨਾ

ਅਜੀਤ ਡੈਸਕ 01-05-2026

ਅਣਐਲਾਨੇ ਬਿਜਲੀ ਕੱਟਾਂ ਨੇ ਜਨਤਾ ਦਾ ਜਿਉਣਾ ਕੀਤਾ ਮੁਹਾਲ- ਸੁਖਦੀਪ ਸਿੰਘ ਸੁਕਾਰ
ਨਵਾਂਸ਼ਹਿਰ, 30 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਪੰਜਾਬ ਵਿਚ ਲਗਾਤਾਰ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਅਤੇ ਬਿਜਲੀ ਦੀ ਮਾੜੀ ਸਪਲਾਈ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਗੜ੍ਹਸ਼ੰਕਰ ਰੋਡ ਸਥਿਤ ਪਾਵਰਕਾਮ ਦੇ ਦਫ਼ਤਰ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ | ਇਸ ਦੌਰਾਨ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਮੌਜੂਦਾ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਨਵਾਂਸ਼ਹਿਰ ਦੇ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ ਨੇ ਕਿਹਾ ਕਿ ਅੱਤ ਦੀ ਪੈ ਰਹੀ ਗਰਮੀ ਅਤੇ ਉੱਪਰੋਂ ਲੱਗ ਰਹੇ ਲੰਬੇ ਬਿਜਲੀ ਕੱਟਾਂ ਨੇ ਲੋਕਾਂ ਦਾ ਕਚੂੰਮਰ ਕੱਢ ਦਿੱਤਾ ਹੈ | ਉਨ੍ਹਾਂ ਕਿਹਾ ਕਿ ਬਿਜਲੀ ਗੁੱਲ ਹੋਣ ਕਾਰਨ ਜਿੱਥੇ ਆਮ ਜਨਤਾ ਨੂੰ ਰਾਤਾਂ ਨੂੰ ਸੌਣਾ ਮੁਸ਼ਕਿਲ ਹੋ ਗਿਆ ਹੈ, ਉੱਥੇ ਹੀ ਦਿਨ ਵੇਲੇ ਕੰਮ-ਕਾਰ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ | ਗਰਮੀ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਦੀ ਹਾਲਤ ਬਹੁਤ ਮਾੜੀ ਹੋ ਚੁੱਕੀ ਹੈ ਅਤੇ ਪੀਣ ਵਾਲੇ ਪਾਣੀ ਦੀ ਕਿੱਲਤ ਵੀ ਪੈਦਾ ਹੋ ਰਹੀ ਹੈ | ਧਰਨੇ ਦੌਰਾਨ ਕੌਂਸਲਰ ਪਰਮ ਸਿੰਘ ਖਾਲਸਾ, ਮੇਹਰ ਚੰਦ ਕੈਲੇ ਅਤੇ ਹਰਨੇਕ ਸਿੰਘ ਬੜਵਾ ਨੇ ਸਾਂਝੇ ਤੌਰ 'ਤੇ ਕਿਹਾ ਕਿ ਸਰਕਾਰ ਬਿਜਲੀ ਸਰਪਲੱਸ ਦੇ ਦਾਅਵੇ ਤਾਂ ਕਰਦੀ ਹੈ ਪਰ ਹਕੀਕਤ ਕੁਝ ਹੋਰ ਹੀ ਬਿਆਨ ਕਰ ਰਹੀ ਹੈ | ਅਣਐਲਾਨੇ ਕੱਟਾਂ ਕਾਰਨ ਦੁਕਾਨਦਾਰਾਂ, ਛੋਟੇ ਉਦਯੋਗਾਂ ਅਤੇ ਖੇਤੀਬਾੜੀ ਸੈਕਟਰ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਵਿੱਚ ਤੁਰੰਤ ਸੁਧਾਰ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਕੁਲਜੀਤ ਸਿੰਘ ਲੱਕੀ, ਹਰਪ੍ਰੀਤ ਸਿੰਘ ਖਾਰਾ, ਦਿਨੇਸ਼ ਕੁਮਾਰ, ਗਿਆਨ ਸਿੰਘ ਮੁਬਾਰਕਪੁਰ, ਅਮਰੀਕ ਸਿੰਘ ਸੇਖੂਪੁਰ, ਮਲਵਿੰਦਰ ਸਿੰਘ ਮਹਾਲੋਂ, ਬਲਦੇਵ ਕਿ੍ਸ਼ਨ ਨੌਰਾ, ਰਵਿੰਦਰ ਸਿੰਘ ਔੜ, ਸੁਿਲੰਦਰ ਸਿੰਘ ਉੜਾਪੜ, ਜਰਨੈਲ ਸਿੰਘ ਖਾਲਸਾ, ਜਸਵਿੰਦਰ ਸਿੰਘ ਜੱਸੀ, ਜਸਵਿੰਦਰ ਮਾਨ, ਹਰਮੇਸ਼ ਗੁਲੇਰੀਆ ਅਤੇ ਜਸਵਿੰਦਰ ਜੱਸੀ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ | ਸਮੂਹ ਆਗੂਆਂ ਨੇ ਇੱਕਸੁਰ ਵਿੱਚ ਕਿਹਾ ਕਿ ਸਰਕਾਰ ਗੂੜ੍ਹੀ ਨੀਂਦ ਤੋਂ ਜਾਗੇ ਅਤੇ ਜਨਤਾ ਨੂੰ ਇਸ ਨਰਕ ਭਰੀ ਜ਼ਿੰਦਗੀ ਵਿੱਚੋਂ ਬਾਹਰ ਕੱਢੇ |
ਬਿਜਲੀ ਕੱਟਾਂ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਲਾਚੌਰ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ
ਬਲਾਚੌਰ, (ਦੀਦਾਰ ਸਿੰਘ ਬਲਾਚੌਰੀਆ, ਨਰੇਸ਼ ਧੌਲ)-ਪੰਜਾਬ ਭਰ ਵਿੱਚ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਇੰਚਾਰਜ ਬਲਾਚੌਰ ਚੌਧਰੀ ਸੰਦੀਪ ਕੁਮਾਰ ਹਨੀ ਟੌਂਸਾਂ ਦੀ ਅਗਵਾਈ ਹੇਠ ਬਿਜਲੀ ਦਫ਼ਤਰ ਬਲਾਚੌਰ ਦੇ ਵਿਹੜੇ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ ਗਿਆ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਰ ਵਿੰਗ ਨਾਲ ਸਬੰਧਿਤ ਅਹੁਦੇਦਾਰ ਤੇ ਭਾਰੀ ਗਿਣਤੀ ਵਿੱਚ ਅਕਾਲੀ ਵਰਕਰ, ਕਿਸਾਨ ਅਤੇ ਮੁਲਾਜ਼ਮ ਵਰਗ ਵੱਲੋਂ ਬੜੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਹਲਕਾ ਇੰਚਾਰਜ ਚੌਧਰੀ ਸੰਦੀਪ ਕੁਮਾਰ ਹਨੀ ਟੌਂਸਾਂ ਨੇ ਆਖਿਆ ਕਿ ਝੂਠੇ ਸਬਜ਼ਬਾਗ ਅਤੇ ਝੂਠੀਆਂ ਗਰੰਟੀਆਂ-ਵਰੰਟੀਆਂ ਦੇ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ 'ਤੇ ਫੇਲ ਸਾਬਿਤ ਹੋਈ ਅਤੇ ਸਿਰਫ਼ ਮਸ਼ਹੂਰੀਆਂ ਤੇ ਚੁਟਕਲਿਆਂ ਤੱਕ ਸੀਮਤ ਆਪ ਸਰਕਾਰ ਨੇ ਲੋਕਾਂ ਨੂੰ ਸਹੂਲਤਾਂ ਤਾਂ ਕੀ ਦੇਣੀਆਂ ਸਨ, ਨਿਰੰਤਰ ਬਿਜਲੀ ਤੱਕ ਨਹੀਂ ਦੇ ਸਕੀ, ਰੋਜ਼ਾਨਾ ਲੱਗ ਰਹੇ ਬਿਜਲੀ ਦੇ ਲੰਮੇ-ਲੰਮੇ ਕੱਟਾਂ ਕਾਰਨ ਆਮ ਆਦਮੀ ਤੋਂ ਲੈ ਕੇ ਵਪਾਰੀ ਵਰਗ, ਦੁਕਾਨਦਾਰ ਤੇ ਸਾਰੇ ਕਾਰੋਬਾਰੀ ਦੁੱਖੀ ਹੋ ਗਏ ਹਨ | ਉਨ੍ਹਾਂ ਕਿਹਾ ਕਿ ਸ਼ਰੋਮਣੀ ਅਕਾਲੀ ਦਲ ਦੇ ਰਾਜ-ਭਾਗ ਵਿੱਚ ਪੰਜਾਬ ਸੂਬੇ ਨੂੰ ਬਿਜਲੀ ਸਰਪ੍ਰਲਸ ਸੂਬਾ ਬਣਾਇਆ ਗਿਆ | ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਸਦਕਾ ਬਿਜਲੀ ਦੇ ਵਾਧੂ ਉਤਪਾਦਨ ਲਈ ਥਰਮਲ ਪਲਾਂਟ ਲਗਾਏ ਗਏ | ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪਿੰਡਾਂ ਤੇ ਸ਼ਹਿਰਾਂ ਵਿੱਚ ਲੱਗ ਰਹੇ ਬਿਜਲੀ ਕੱਟਾਂ ਕਾਰਨ ਹਰ ਵਰਗ ਦੀ ਆਰਥਿਕਤਾ ਬੁਰੀ ਤਰਾਂ ਪ੍ਰਭਾਵਿਤ ਹੋ ਕੇ ਰਹਿ ਗਈ | ਹਨੀ ਟੌਂਸਾ ਨੇ ਆਖਿਆ ਕਿ ਪੰਜਾਬ ਦੇ ਲੋਕ ਹੁਣ ਆਪ ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਪੰਜਾਬ ਵਿੱਚ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਤਤਪਰ ਹਨ | ਇਸ ਮੌਕੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਰੱਕੜ, ਸਾਬਕਾ ਚੇਅਰਮੈਨ ਵਿਮਲ ਚੌਧਰੀ, ਵਪਾਰ ਵਿੰਗ ਦੇ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਿਲਾਵਰ ਸਿੰਘ ਦਿਲੀ, ਨੌਜਵਾਨ ਆਗੂ ਗੁਰਪ੍ਰੀਤ ਗੁੱਜਰ, ਮੁਲਾਜ਼ਮ ਆਗੂ ਮੋਹਨ ਸਿੰਘ ਲੰਗੜੋਆ, ਸੁਰਜੀਤ ਕੋਹਲੀ, ਸਤਨਾਮ ਸਿੰਘ ਡੀ.ਐਸ.ਪੀ, ਸਾਬਕਾ ਕੌਂਸਲ ਪ੍ਰਧਾਨ ਰਾਣਾ ਰਣਦੀਪ ਸਿੰਘ ਕੌਸ਼ਲ, ਨਰਿੰਦਰਪਾਲ ਚੇਚੀ ਜ਼ਿਲ੍ਹਾ ਪ੍ਰਧਾਨ ਬੀ.ਸੀ ਵਿੰਗ, ਦਲਜੀਤ ਸਿੰਘ ਮਾਣੇਵਾਲ ਨੇ ਆਪਣੇ ਸੰਬੋਧਨ ਦੌਰਾਨ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਕਿਸੇ ਵੀ ਵਰਗ ਨੂੰ ਘਾਟ ਨਹੀਂ ਆਈ ਅਤੇ ਬਾਦਲ ਸਰਕਾਰ ਵੇਲੇ ਦਿੱਤੀਆਂ ਜਾਂਦੀਆਂ ਸਾਰੀਆਂ ਸਹੂਲਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੰਦ ਕਰ ਦਿੱਤੀਆਂ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਾਸੀ ਆਪਣੇ ਆਪ ਨੂੰ ਠੱਗੇ-ਠੱਗੇ ਮਹਿਸੂਸ ਕਰ ਰਹੇ ਹਨ | ਇਸ ਮੌਕੇ ਮਨਜੀਤ ਸਿੰਘ ਸੋਹਲ, ਠੇਕੇਦਾਰ ਚਰਨਜੀਤ ਬਿੱਟੂ, ਸ਼ੋਕੀ ਚੌਧਰੀ, ਸਤਨਾਮ ਸਿੰਘ ਸਹੰੂਗੜਾ, ਜੋਗਿੰਦਰ ਸਿੰਘ ਅਟਵਾਲ, ਨਿਰਮੇਲ ਸਿੰਘ ਥਾਂਦੀ, ਬਹਾਦਰ ਸਿੰਘ, ਜਗਜੀਤ ਸਿੰਘ ਸ਼ੰਮੀ, ਸ਼ੰਮੀ ਊਧਨਵਾਲ, ਗੁਰਦੀਪ ਸਿੰਘ ਬਕਾਪੁਰ, ਹਰੀਪਾਲ ਜਾਡਲੀ, ਗੌਰਵ ਚੌਹਾਨ, ਅਮਰਜੀਤ ਘੋਕਾ, ਮੋਹਨ ਸਿੰਘ ਟੱਪਰੀਆਂ, ਮਹਾਰਾਜ ਸਿੰਘ, ਕਮਲਜੀਤ ਸਿੰਘ, ਸਰਪੰਚ ਸੁਖਵਿੰਦਰ ਸਿੰਘ, ਪਰਮਜੀਤ ਸਿੰਘ ਪਨਿਆਲੀ, ਇਕਬਾਲ ਸਿੰਘ, ਧਰਮਪਾਲ ਕੋਹਲੀ, ਕਿਸਾਨ ਆਗੂ ਸੰਤੋਖ ਸਿੰਘ ਰੈਲ, ਨਿਰਮਲ ਸਿੰਘ ਔਜਲਾ, ਹਰਵਿੰਦਰ ਸਿੰਘ ਚਾਹਲ, ਚੰਨੀ ਸਰਪੰਚ, ਮਾਸਟਰ ਅਜੀਤ ਰਾਮ ਨਾਨੋਵਾਲ, ਮਾਸਟਰ ਦੇਵ ਰਾਜ, ਹਰਭਜਨ ਸਿੰਘ, ਮੁਖ਼ਤਿਆਰ ਸਿੰਘ, ਦਿਲਬਾਗ ਸਿੰਘ, ਭਜਨ ਸਿੰਘ, ਗੁਰਨਾਮ ਸਿੰਘ, ਦਲੇਲ ਸਿੰਘ, ਸੁਰਜੀਤ ਸਿੰਘ ਫ਼ਤਿਹਪੁਰ, ਸੰਤੋਖ ਸਿੰਘ ਨਾਗਰਾ, ਭੁਪਿੰਦਰ ਸਿੰਘ, ਬਲਿਹਾਰ ਸਿੰਘ, ਹਰਵਿੰਦਰ ਤਾਜੋਵਾਲ, ਸੇਠੀ ਚੌਧਰੀ, ਅਵਤਾਰ ਸਿੰਘ ਭੋਲਾ ਨੀਲੇਵਾੜਾ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਬਾਬਾ ਗੋਲਾ ਸਕੂਲ ਦੀ ਵਿਦਿਆਰਥਣ ਨੇ ਪਾਸ ਕੀਤੀ ਜੇ. ਈ. ਈ. ਮੇਨਜ਼ ਪ੍ਰੀਖਿਆ ਅਗਲੀ ਖ਼ਬਰ ਅਵਤਾਰ ਦਿਵਸ 'ਤੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।