13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਬਾਬਾ ਗੋਲਾ ਸਕੂਲ ਦੀ ਵਿਦਿਆਰਥਣ ਨੇ ਪਾਸ ਕੀਤੀ ਜੇ. ਈ. ਈ. ਮੇਨਜ਼ ਪ੍ਰੀਖਿਆ

ਅਜੀਤ ਡੈਸਕ 01-05-2026
ਬੰਗਾ, 30 ਅਪ੍ਰੈਲ (ਸੁਰਿੰਦਰ ਸਿੰਘ ਕਰਮ ਲਧਾਣਾ)-ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੰਗਾ ਦੀ ਸਾਇੰਸ ਗਰੁੱਪ ਦੀ ਵਿਦਿਆਰਥਣ ਮਨਪ੍ਰੀਤ ਕੌਰ ਪੁੱਤਰੀ ਜਗਤਾਰ ਰਾਮ ਨੇ ਜੇ.ਈ.ਈ. ਮੇਨਸ ਦੀ ਪ੍ਰੀਖਿਆ ਵਿਚੋਂ 80 ਪ੍ਰਤੀਸ਼ਤ ਤੋਂ ਜ਼ਿਆਦਾ ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ | ਪੂਰੇ ਪੰਜਾਬ ਵਿਚੋਂ ਤਕਰੀਬਨ 369 ਵਿਦਿਆਰਥੀਆਂ ਨੇ ਜੇ.ਈ.ਈ. ਮੇਨਸ ਦੀ ਪ੍ਰੀਖਿਆ ਪਾਸ ਕੀਤੀ ਹੈ, ਜਿਨ੍ਹਾਂ ਵਿੱਚ ਮਨਪ੍ਰੀਤ ਕੌਰ ਨੇ ਵੀ ਇਹ ਪ੍ਰੀਖਿਆ ਪਾਸ ਕਰਨ ਦਾ ਮਾਣ ਹਾਸਲ ਕਰਨ ਦਾ ਮਾਣ ਹਾਸਲ ਕੀਤਾ ਹੈ | ਇਹਨਾਂ ਸਭ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਕਾਸ ਭਵਨ ਮੋਹਾਲੀ ਵਿਖੇ ਸਨਮਾਨਿਤ ਕੀਤਾ ਗਿਆ | ਇਸ ਸਿਰਮੌਰ ਪ੍ਰਾਪਤੀ ਦਾ ਸਿਹਰਾ ਸਕੂਲ ਇੰਚਾਰਜ ਜਸਵਿੰਦਰ ਕੌਰ, ਸਮੂਹ ਅਧਿਆਪਕ ਅਤੇ ਮਾਤਾ-ਪਿਤਾ ਨੂੰ ਜਾਂਦਾ ਹੈ | ਜਿਨ੍ਹਾਂ ਦੀ ਯੋਗ ਅਗਵਾਈ ਵਿੱਚ ਮਨਪ੍ਰੀਤ ਨੇ ਇਸ ਮੰਜ਼ਲ ਨੂੰ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਇੰਚਾਰਜ ਜਸਵਿੰਦਰ ਕੌਰ, ਨਵਨੀਤ ਕੌਰ ਲੈਕ. ਬਾਇਓ, ਜੋਤੀ ਗੁਲਾਟੀ ਲੈਕ. ਮੈਥ, ਰਜਨੀ ਬਾਲਾ ਲੈਕ. ਫਿਜੀਕਸ, ਸੁਖਵੀਰ ਸਿੰਘ ਲੈਕ. ਕੈਮਿਸਟਰੀ, ਰਮੇਸ਼ ਕੁਮਾਰ ਪੀ.ਟੀ.ਆਈ. ਅਤੇ ਸਮੂਹ ਸਟਾਫ਼ ਮੌਜੂਦ ਸੀ |
ਪਿਛਲੀ ਖ਼ਬਰ ਗਾਇਕ ਪਾਲੀ ਦੇਤਵਾਲੀਆ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਨਵਾਂਸ਼ਹਿਰ 'ਚ ਅਕਾਲੀ ਦਲ ਨੇ ਬਿਜਲੀ ਦਫ਼ਤਰ ਮੂਹਰੇ ਦਿੱਤਾ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।