13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਮਾਊਾਟ ਕਾਰਮਲ ਸਕੂਲ ਬਲਾਚੌਰ ਦਾ 10ਵੀਂ ਤੇ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 01-05-2026
ਬਲਾਚੌਰ, 30 ਅਪ੍ਰੈਲ (ਨਰੇਸ਼ ਧੌਲ)-ਮਾਊਾਟ ਕਾਰਮਲ ਸੀਨੀਅਰ ਸੈਕੰਡਰੀ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਸਫਲਤਾ ਤੇ ਤਰੱਕੀ ਦਾ ਪ੍ਰਤੀਕ ਮੰਨਿਆ ਜਾ ਰਿਹਾ ਹੈ | ਪਹਿਲਾਂ ਦੀ ਤਰਾਂ ਆਪਣੀ ਪਰੰਪਰਾ ਨੂੰ ਬਰਕਰਾਰ ਰੱਖਦੇ ਹੋਏ, ਅਕਾਦਮਿਕ ਸੈਸ਼ਨ 2025-26 ਨੇ ਸਕੂਲ ਲਈ ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ ਹਨ | ਬੀਤੇ ਦਿਨ ਐਲਾਨੇ ਗਏ ਆਈ.ਐੱਸ.ਸੀ. ਅਤੇ ਆਈ.ਸੀ.ਐੱਸ.ਈ. ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਪਿ੍ੰਸੀਪਲ ਸਿਸਟਰ ਫਿਜੀ ਜੋਸਫ ਨੇ ਕਿਹਾ ਕਿ ਪ੍ਰਬੰਧਕੀ ਕਮੇਟੀ ਦੀ ਯੋਗ ਅਗਵਾਈ ਹੇਠ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਸਦਕਾ ਇਹ ਮੁਕਾਮ ਹਾਸਲ ਹੋਇਆ ਹੈ | ਉਨ੍ਹਾਂ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਆਈ.ਐਸ.ਸੀ ਬੋਰਡ ਪ੍ਰੀਖਿਆ ਬਾਰ੍ਹਵੀਂ ਜਮਾਤ ਵਿਚੋਂ ਯੁਕਤੀ ਵਰਮਾ ਨੇ 96 ਫ਼ੀਸਦੀ ਅੰਕਾਂ ਨਾਲ ਸਕੂਲ ਵਿਚੋਂ ਪਹਿਲਾ ਸਥਾਨ, ਸ਼ਿਵਾਂਗੀ ਸਿੰਘ ਨੇ 94.5 ਫ਼ੀਸਦੀ ਨਾਲ ਦੂਜਾ ਅਤੇ ਮਹਿਕਪ੍ਰੀਤ ਕੌਰ ਨੇ 94 ਫ਼ੀਸਦੀ ਨਾਲ ਤੀਜਾ ਸਥਾਨ ਹਾਸਲ ਕੀਤਾ | ਕੁੱਲ 8 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅਤੇ 18 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ, ਜਦਕਿ ਬਾਕੀ ਵਿਦਿਆਰਥੀ ਵੀ ਸ਼ਾਨਦਾਰ ਅੰਕਾਂ ਨਾਲ ਪਾਸ ਹੋਏ | ਇਸ ਤੋਂ ਇਲਾਵਾ ਆਈ.ਸੀ.ਐੱਸ.ਈ. ਬੋਰਡ ਪ੍ਰੀਖਿਆ ਦਸਵੀਂ ਜਮਾਤ ਵਿਚੋਂ ਆਰੀਅਨ ਜੋਸ਼ੀ ਨੇ 99 ਫ਼ੀਸਦੀ ਅੰਕਾਂ ਨਾਲ ਸਕੂਲ ਵਿਚੋਂ ਪਹਿਲਾ ਸਥਾਨ, ਵੰਸ਼ਿਕਾ ਸੁਮਨ ਅਤੇ ਅਲਕਸ਼ ਜੈਨ ਨੇ ਸਾਂਝੇ ਤੌਰ 'ਤੇ 98.8 ਫ਼ੀਸਦੀ ਅੰਕਾਂ ਨਾਲ ਦੂਜਾ ਸਥਾਨ, ਗੁਰਤੇਸ਼ ਸਿੰਘ ਛੋਕਰ ਅਤੇ ਗੁਰਸਿਫ਼ਤ ਕੌਰ ਨੇ ਸਾਂਝੇ ਤੌਰ 'ਤੇ 97.6 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਕੁੱਲ 22 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅਤੇ 36 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ ਬਾਕੀ ਸਾਰੇ ਵਿਦਿਆਰਥੀ ਵੀ ਵਧੀਆ ਨੰਬਰਾਂ ਨਾਲ ਕਾਮਯਾਬ ਹੋਏ | ਸਕੂਲ ਦੇ ਡਾਇਰੈਕਟਰ ਐਡਵੋਕੇਟ ਫਾਦਰ ਮਨੋਜ ਸੇਬੇਸਟੀਅਨ ਅਤੇ ਪਿ੍ੰਸੀਪਲ ਸਿਸਟਰ ਫਿਜੀ ਜੋਸਫ ਨੇ ਇਸ ਸ਼ਾਨਦਾਰ ਨਤੀਜੇ ਲਈ ਸਮੂਹ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਹਾਰਦਿਕ ਮੁਬਾਰਕਬਾਦ ਦਿੱਤੀ |
ਪਿਛਲੀ ਖ਼ਬਰ ਬੰਗਾ ਦੇ ਐੱਚ. ਆਰ. ਇਲੈਕਟ੍ਰਾਨਿਕਸ ਪਲਾਜ਼ਾ ਵਿਖੇ ਗਾਹਕਾਂ ਦੀ ਜੁੜੀ ਭਾਰੀ ਭੀੜ ਅਗਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਨੂੰ ਸਮਰਪਿਤ ਚੱਕਗੁਰੂ ਤੋਂ ਡੇਰਾ ਭਰੋਮਜਾਰਾ ਤੱਕ ਸ਼ੋਭਾ ਯਾਤਰਾ ਸਜਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।