19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਇੰਪਲਾਈਜ਼ ਫੈਡਰੇਸ਼ਨ ਪੰਜਾਬ ਤੇ ਪਾਵਰਕਾਮ ਜਥੇਬੰਦੀ ਵੱਲੋਂ ਝੰਡਾ ਝੁਲਾਉਣ ਉਪਰੰਤ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਅਜੀਤ ਡੈਸਕ 02-05-2026
ਨਵਾਂਸ਼ਹਿਰ, 1 ਮਈ (ਜਸਬੀਰ ਸਿੰਘ ਨੂਰਪੁਰ) - ਇੰਪਲਾਈਜ਼ ਫੈਡਰੇਸ਼ਨ ਪੰਜਾਬ ਅਤੇ ਪਾਵਰਕਾਮ ਜਥੇਬੰਦੀ ਵੱਲੋਂ ਨਵਾਂਸ਼ਹਿਰ ਵਿਖੇ ਕੇਸਰੀ ਝੰਡਾ ਝੁਲਾਉਣ ਦੀ ਰਸਮ ਅਦਾ ਕੀਤੀ ਗਈ, ਜਿਸ ਉਪਰੰਤ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਬਿਜਲੀ ਹਾਦਸਿਆਂ ਵਿੱਚ ਸ਼ਹੀਦ ਹੋਏ ਕਾਮਿਆਂ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਕੁਰਬਾਨੀ ਨੂੰ ਨਮਨ ਕੀਤਾ | ਧਰਨੇ ਨੂੰ ਸੰਬੋਧਨ ਕਰਦਿਆਂ ਮੋਹਨ ਸਿੰਘ ਬੂਟਾ ਜ਼ਿਲ੍ਹਾ ਪ੍ਰਧਾਨ, ਇੰਪਲਾਈਜ਼ ਫੈਡਰੇਸ਼ਨ ਨੇ ਕਿਹਾ ਕਿ ਮਜ਼ਦੂਰ ਆਪਣੀਆਂ ਹੱਕੀ ਮੰਗਾਂ ਅਤੇ ਨਿਸ਼ਚਿਤ ਡਿਊਟੀ ਸਮੇਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ | ਉਨ੍ਹਾਂ ਦੋਸ਼ ਲਾਇਆ ਕਿ ਸਰਮਾਏਦਾਰੀ ਅਤੇ ਠੇਕੇਦਾਰੀ ਸਿਸਟਮ ਮਜ਼ਦੂਰਾਂ 'ਤੇ ਵਾਧੂ ਕੰਮ ਦਾ ਬੋਝ ਪਾ ਕੇ ਉਨ੍ਹਾਂ ਦਾ ਸ਼ੋਸ਼ਣ ਕਰ ਰਿਹਾ ਹੈ, ਜਿਸ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਗਈਆਂ ਹਨ | ਉਨ੍ਹਾਂ ਸ਼ਹੀਦ ਕਾਮਿਆਂ ਦੀ ਯਾਦ ਵਿੱਚ ਜਥੇਬੰਦੀ ਵੱਲੋਂ ਹਰ ਸੰਭਵ ਸਹਾਇਤਾ ਅਤੇ ਸੰਘਰਸ਼ ਜਾਰੀ ਰੱਖਣ ਦਾ ਪ੍ਰਣ ਲਿਆ | ਇਸ ਰੋਸ ਪ੍ਰਦਰਸ਼ਨ ਵਿੱਚ ਹਰਨੇਕ ਸਿੰਘ ਭੰਗਲ, ਬਲਜਿੰਦਰ ਸਿੰਘ (ਪ੍ਰਧਾਨ ਸ਼ਹਿਰੀ ਨਵਾਂਸ਼ਹਿਰ), ਜੋਗਾ ਸਿੰਘ (ਪ੍ਰਧਾਨ ਦਿਹਾਤੀ ਨਵਾਂਸ਼ਹਿਰ), ਰਕੇਸ਼ ਕੁਮਾਰ (ਜਨਰਲ ਸਕੱਤਰ), ਸੋਮ ਨਾਥ (ਜੇ.ਈ.), ਇੰਜੀਨੀਅਰ ਅਰਜੀਤ ਸਿੰਘ (ਜੇ.ਈ.), ਖੁਸ਼ਹਾਲ ਸਿੰਘ ਮੱਲੂ, ਕੁਲਵੰਤ ਰਾਏ, ਸੁਰਜੀਤ ਸਿੰਘ, ਕਿਸਨ ਸਿੰਘ, ਇੰਦਰਜੀਤ ਸਿੰਘ, ਕੁਲਵਿੰਦਰ ਸਿੰਘ, ਰਮਿੰਦਰ ਸਿੰਘ, ਬਲਕਾਰ ਸਿੰਘ, ਅਜੀਤ ਸਿੰਘ ਅਤੇ ਗੁਰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਹਾਜ਼ਰ ਸਨ | ਸਮੂਹ ਆਗੂਆਂ ਨੇ ਇੱਕਜੁੱਟ ਹੋ ਕੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ |
ਪਿਛਲੀ ਖ਼ਬਰ ਮਜ਼ਦੂਰ ਦਿਵਸ 'ਤੇ ਗੂੰਜੀ ਵੱਡੀ ਆਵਾਜ਼ ਵਿਧਾਇਕ ਡਾ. ਨਛੱਤਰ ਪਾਲ ਨੇ ਮਜ਼ਦੂਰਾਂ ਦੇ ਹੱਕਾਂ ਲਈ ਕੀਤੀ ਤਿੱਖੀ ਮੰਗ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਕਾਲਜ ਸੋਹੀਆਂ ਕਲਾਂ ਵਿਖੇ ਰਾਸ਼ਟਰੀ ਟੀ.ਬੀ. ਕੰਟਰੋਲ ਪ੍ਰੋਗਰਾਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।