19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਮਜ਼ਦੂਰ ਦਿਵਸ 'ਤੇ ਗੂੰਜੀ ਵੱਡੀ ਆਵਾਜ਼ ਵਿਧਾਇਕ ਡਾ. ਨਛੱਤਰ ਪਾਲ ਨੇ ਮਜ਼ਦੂਰਾਂ ਦੇ ਹੱਕਾਂ ਲਈ ਕੀਤੀ ਤਿੱਖੀ ਮੰਗ

ਅਜੀਤ ਡੈਸਕ 02-05-2026
ਨਵਾਂਸ਼ਹਿਰ, 1 ਮਈ (ਜਸਬੀਰ ਸਿੰਘ ਨੂਰਪੁਰ) - ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੇ ਮੌਕੇ 'ਤੇ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਡਾ. ਨਛੱਤਰ ਪਾਲ ਨੇ ਡਿਪਟੀ ਸਪੀਕਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੁਸੀ ਮੈਨੂੰ ਪੰਜਾਬ ਵਿਧਾਨ ਸਭਾ ਵਿੱਚ ਲੇਬਰ ਡੇ ਵਾਲੇ ਦਿਨ ਮਜ਼ਦੂਰਾਂ ਦੇ ਹੱਕਾਂ ਵਿੱਚ ਬੋਲਣ ਦਾ ਮੌਕਾ ਦਿੱਤਾ | ਬਹੁਜਨ ਸਮਾਜ ਪਾਰਟੀ ਦੇ ਵਿਧਾਇਕ ਡਾ. ਨਛੱਤਰ ਪਾਲ ਨੇ ਮਜ਼ਦੂਰ ਵਰਗ ਦੀਆਂ ਸਮੱਸਿਆਵਾਂ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਮਜ਼ਦੂਰ ਸਾਡੇ ਸਮਾਜ ਦੀ ਨੀਂਹ ਹਨ | ਉਹਨਾਂ ਦੀ ਮਿਹਨਤ ਨਾਲ ਹੀ ਦੇਸ਼ ਦੀ ਤਰੱਕੀ ਅਤੇ ਵਿਕਾਸ ਸੰਭਵ ਹੁੰਦਾ ਹੈ, ਪਰ ਅਫਸੋਸ ਦੀ ਗੱਲ ਹੈ ਕਿ ਅੱਜ ਵੀ ਮਜ਼ਦੂਰ ਆਪਣੇ ਬੁਨਿਆਦੀ ਹੱਕਾਂ ਤੋਂ ਵਾਂਝੇ ਹਨ | ਉਨ੍ਹਾਂ ਕਿਹਾ ਕਿ ਕਈ ਥਾਵਾਂ 'ਤੇ ਮਜ਼ਦੂਰਾਂ ਨੂੰ ਨਾ ਤਾਂ ਸਮੇਂ ਸਿਰ ਮਜ਼ਦੂਰੀ ਮਿਲਦੀ ਹੈ ਅਤੇ ਨਾ ਹੀ ਉਹਨਾਂ ਨੂੰ ਸੁਰੱਖਿਅਤ ਕੰਮਕਾਜ ਮਾਹੌਲ ਪ੍ਰਾਪਤ ਹੁੰਦਾ ਹੈ | ਇਸ ਤੋਂ ਇਲਾਵਾ, ਸਮਾਜ ਵਿੱਚ ਉਹਨਾਂ ਨਾਲ ਹੋਣ ਵਾਲਾ ਵਤੀਰਾ ਵੀ ਕਈ ਵਾਰ ਇੱਜ਼ਤ ਭਰਿਆ ਨਹੀਂ ਹੁੰਦਾ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ | ਮਜ਼ਦੂਰਾਂ ਨੂੰ ਹੱਕ ਦੇਣਾ ਸਰਕਾਰ ਦੀ ਜ਼ਿੰਮੇਵਾਰੀ” ਹੈ | ਵਿਧਾਇਕ ਨੇ ਸਪੱਸ਼ਟ ਕੀਤਾ ਕਿ ਮਜ਼ਦੂਰਾਂ ਨੂੰ ਉਹਨਾਂ ਦੀ ਮਿਹਨਤ ਦਾ ਪੂਰਾ ਮੁੱਲ ਮਿਲਣਾ ਚਾਹੀਦਾ ਹੈ | ਸਮੇਂ ਸਿਰ ਤਨਖ਼ਾਹ, ਸੁਰੱਖਿਅਤ ਕੰਮਕਾਜ ਅਤੇ ਸਨਮਾਨ ਭਰਿਆ ਵਤੀਰਾ ਹਰ ਮਜ਼ਦੂਰ ਦਾ ਅਧਿਕਾਰ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ, ਇਹ ਕਿਸੇ ਉਪਕਾਰ ਦੀ ਗੱਲ ਨਹੀਂ, ਸਗੋਂ ਹਰ ਮਜ਼ਦੂਰ ਦਾ ਜਨਮਸਿੱਧ ਹੱਕ ਹੈ | ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਇਹ ਹੱਕ ਯਕੀਨੀ ਬਣਾਏ | ਡਾ. ਨਛੱਤਰ ਪਾਲ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਮਜ਼ਦੂਰਾਂ ਦੇ ਹੱਕਾਂ ਨੂੰ ਅਣਦੇਖਿਆ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਵੱਡੇ ਪੱਧਰ 'ਤੇ ਸੰਘਰਸ਼ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਮਜ਼ਦੂਰ ਵਰਗ ਹੁਣ ਆਪਣੇ ਹੱਕਾਂ ਲਈ ਜਾਗਰੂਕ ਹੋ ਰਿਹਾ ਹੈ ਅਤੇ ਜੇ ਲੋੜ ਪਈ ਤਾਂ ਉਹ ਆਪਣੀ ਆਵਾਜ਼ ਹੋਰ ਉੱਚੀ ਕਰੇਗਾ |
ਪਿਛਲੀ ਖ਼ਬਰ ਸਤਲੋਕ ਧਾਮ, ਰੱਤੇਵਾਲ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ 'ਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਹੋਏ ਨਤਮਸਤਕ ਅਗਲੀ ਖ਼ਬਰ ਇੰਪਲਾਈਜ਼ ਫੈਡਰੇਸ਼ਨ ਪੰਜਾਬ ਤੇ ਪਾਵਰਕਾਮ ਜਥੇਬੰਦੀ ਵੱਲੋਂ ਝੰਡਾ ਝੁਲਾਉਣ ਉਪਰੰਤ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।