19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸਤਲੋਕ ਧਾਮ, ਰੱਤੇਵਾਲ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ 'ਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਹੋਏ ਨਤਮਸਤਕ

ਅਜੀਤ ਡੈਸਕ 02-05-2026
ਕਾਠਗੜ੍ਹ, 1 ਮਈ (ਹਰਸਿਮਰਨ ਜੋਤ ਸਿੰਘ ਕਲੇਰ) - ਸਤਲੋਕ ਧਾਮ, ਪਿੰਡ ਰੱਤੇਵਾਲ ਵਿਖੇ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਮਹਾਰਾਜ ਦੇ 108ਵੇਂ ਅਵਤਾਰ ਦਿਵਸ ਸਬੰਧੀ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋ ਕੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਗੁਰੂ ਮਹਾਰਾਜ ਜੀ ਦੇ ਚਰਨਾਂ ਵਿੱਚ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਸਮੂਹ ਸੰਗਤਾਂ ਨੂੰ ਅਵਤਾਰ ਦਿਵਸ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਨੇ ਸਾਰੀ ਉਮਰ ਮਾਨਵਤਾ ਦੀ ਸੇਵਾ, ਪ੍ਰੇਮ, ਭਾਈਚਾਰੇ ਅਤੇ ਸਮਾਜਿਕ ਕੁਰੀਤੀਆਂ ਵਿਰੁੱਧ ਜਾਗਰੂਕਤਾ ਫੈਲਾਉਣ ਦਾ ਸੰਦੇਸ਼ ਦਿੱਤਾ | ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਸਮਾਜ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ | ਇਸ ਦੌਰਾਨ ਸਤਲੋਕ ਧਾਮ ਦੇ ਮੁੱਖ ਸੇਵਾਦਾਰਾਂ ਵੱਲੋਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ ਕੀਤਾ ਗਿਆ | ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਧਾਮ ਦੇ ਪ੍ਰਬੰਧਕ, ਸਥਾਨਕ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ |
ਪਿਛਲੀ ਖ਼ਬਰ ਮੰਡੀਆਂ ਵਿਚੋਂ ਲਿਫਟਿੰਗ ਨਾ ਹੋਣ ਕਾਰਨ ਆੜ੍ਹਤੀਆ ਅਤੇ ਮਜ਼ਦੂਰ ਵਰਗ ਖਫ਼ਾ ਮੁਕੰਦਪੁਰ ਮੰਡੀ ਵਿੱਚ 1 ਲੱਖ 70 ਹਜ਼ਾਰ ਗੱਟ... ਅਗਲੀ ਖ਼ਬਰ ਮਜ਼ਦੂਰ ਦਿਵਸ 'ਤੇ ਗੂੰਜੀ ਵੱਡੀ ਆਵਾਜ਼ ਵਿਧਾਇਕ ਡਾ. ਨਛੱਤਰ ਪਾਲ ਨੇ ਮਜ਼ਦੂਰਾਂ ਦੇ ਹੱਕਾਂ ਲਈ ਕੀਤੀ ਤਿੱਖੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।