15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਪੰਜਾਬ ਸਰਕਾਰ ਨੇ ਨਹਿਰਾਂ ਵਿੱਚ ਪਾਣੀ ਤੁਰੰਤ ਨਾ ਛੱਡਿਆ ਤਾਂ ਕਿਸਾਨ ਸੰਘਰਸ਼ ਕਰਨ ਨੂੰ ਮਜ਼ਬੂਰ ਹੋਣਗੇ - ਐਡਵੋਕੇਟ ਲਾਦੀਆਂ

ਅਜੀਤ ਡੈਸਕ 02-05-2026
ਕਟਾਰੀਆਂ, 1 ਮਈ (ਪ੍ਰੇਮੀ ਸੰਧਵਾਂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਤੇ ਸੀਨੀਅਰ ਕਿਸਾਨ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਣਕ ਦੀ ਰਹਿੰਦ ਖੂੰਹਦ ਨੂੰ ਸਰਕਾਰਾਂ ਦੇ ਕਹਿਣ 'ਤੇ ਅੱਗ ਨਹੀਂ ਲਗਾਈ ਜਾ ਰਹੀ ਤਾਂ ਜੋ ਵਾਤਾਵਰਣ ਨੂੰ ਸਾਫ਼ ਸੁਥਰਾ ਅਤੇ ਅੱਗ ਨਾਲ ਮਰਨ ਵਾਲੇ ਖੇਤੀ ਦੇ ਮਿੱਤਰ ਕੀੜਿਆਂ ਨੂੰ ਬਚਾਇਆ ਜਾ ਸਕੇ | ਕਿਉਂਕਿ ਮਿੱਟੀ ਦੇ ਮਿੱਤਰ ਕੀੜਿਆਂ ਦੇ ਅੱਗ ਨਾਲ ਮਰਨ ਨਾਲ ਜਮੀਨਾਂ ਦੀ ਉਪਜਾਊ ਸ਼ਕਤੀ ਵੀ ਜਿੱਥੇ ਘੱਟ ਜਾਂਦੀ ਹੈ ਉਥੇ ਹੀ ਅਗਲੀ ਫ਼ਸਲ ਦੇ ਘੱਟ ਝਾੜ ਨਿਕਲਣ ਦੀ ਸੰਭਾਵਨਾ ਬਣ ਜਾਂਦੀ ਹੈ | ਉਨ੍ਹਾਂ ਕਿਹਾ ਕਿ ਹੁਣ ਜਦੋਂ ਕਣਕ ਦੀ ਕਟਾਈ ਦਾ ਕੰਮ ਲਗਪਗ ਮੁਕੰਮਲ ਹੋ ਚੁੱਕਾ ਹੈ ਤਾਂ ਫੇਰ ਵੀ ਵਿਭਾਗ ਵਲੋਂ ਨਹਿਰਾਂ 'ਚ ਪਾਣੀ ਨਹੀਂ ਛੱਡਿਆ ਜਾ ਰਿਹਾ ਹੈ | ਜਿਸ ਕਾਰਨ ਕਿਸਾਨਾਂ 'ਚ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕਣਕ ਦੀ ਰਹਿੰਦ ਖੂੰਹਦ ਨੂੰ ਗਾਲਣ ਲਈ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਖ਼ਤ ਲੋੜ ਹੈ ਤਾਂ ਜੋ ਕਿਸਾਨ ਆਪਣੀ ਅਗਲੀ ਫਸਲ ਬੀਜਣ ਦੀ ਤਿਆਰੀ ਨੂੰ ਅਰੰਭ ਕਰ ਸਕੇ | ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਕਿਹਾ ਕਿ ਕਿਸਾਨ ਮਹਿੰਗੇ ਭਾਅ ਦਾ ਡੀਜਲ ਫੂਕ ਕੇ ਕਣਕ ਦੀ ਰਹਿੰਦ ਖੂੰਹਦ ਨੂੰ ਗਾਲ ਨਹੀਂ ਸਕਦਾ | ਕਿਉਂਕਿ ਕਿਸਾਨਾਂ ਦੀ ਆਰਥਿਕ ਹਾਲਤ ਤਾਂ ਪਹਿਲਾਂ ਹੀ ਬਹੁਤ ਕੰਮਜੋਰ ਹੈ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਹਿਰਾਂ 'ਚ ਕਿਸਾਨਾਂ ਦੀ ਲੋੜ ਮੁਤਾਬਕ ਪਾਣੀ ਛੱਡਣ ਨੂੰ ਤਰਜੀਹ ਦੇਵੇ ਤਾਂ ਜੋ ਮੱਧ ਵਰਗੀ ਤੇ ਠੇਕੇ 'ਤੇ ਖੇਤੀ ਕਰਨ ਵਾਲਾ ਕਿਸਾਨ ਆਪਣੀ ਅਗਲੀ ਫਸਲ ਦੀ ਤਿਆਰੀ ਅਰੰਭ ਕਰ ਸਕੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਨਹਿਰਾਂ ਵਿੱਚ ਪਾਣੀ ਨਾ ਛੱਡਿਆ ਤਾਂ ਕਿਸਾਨ- ਕਿਸਾਨ ਜਥੇਬੰਦੀਆਂ ਨੂੰ ਨਾਲ ਲੈ ਕੇ ਸੰਘਰਸ਼ ਕਰਨ ਨੂੰ ਮਜ਼ਬੂਰ ਹੋਣਗੇ | ਜਿਸ ਦੀ ਜਿੰਮੇਵਾਰੀ ਸਰਕਾਰ ਤੇ ਪ੍ਰਸ਼ਾਸ਼ਨ ਦੀ ਹੋਵੇਗੀ |
ਪਿਛਲੀ ਖ਼ਬਰ ਢੰਡਵਾੜ ਪਰਿਵਾਰ ਵੱਲੋਂ ਲੜਕੀਆਂ ਨੂੰ ਸਕੂਲ ਜਾਣ ਵਾਸਤੇ ਦਿੱਤੇ ਸਾਈਕਲ ਅਗਲੀ ਖ਼ਬਰ ਗੁ: ਬੰਗਲਾ ਸਾਹਿਬ ਤਪ ਅਸਥਾਨ ਨਾਭ ਕੰਵਲ ਰਾਜਾ ਸਾਹਿਬ ਸੁੱਜੋਂ ਵਿਖੇ ਬਰਸੀ 'ਤੇ ਗੁਰਮਤਿ ਤੇ ਸੰਤ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।